ਹੁਣ ਸੜਕ ਕਿਨਾਰੇ ਲੱਗੇ ਰੁੱਖਾਂ 'ਤੇ ਚੱਲੇਗਾ ਸਰਕਾਰ ਦਾ ਕੁਹਾੜਾ!
Published : Mar 7, 2020, 1:15 pm IST
Updated : Mar 7, 2020, 3:55 pm IST
SHARE ARTICLE
File Photo
File Photo

ਰੁੱਖ ਜਿਸ ਨਾਲ ਸਾਡਾ ਵਾਤਾਵਰਣ ਹਰਾ ਭਰਾ ਰਹਿੰਦਾ ਹੈ ਜਿਸ ਨਾਲ ਸਾਨੂੰ ਆਪਣਾ ਆਲਾ ਦੁਆਲਾ ਸੋਹਣਾ ਲੱਗਦਾ ਹੈ ਅੱਜ ਪੰਜਾਬ ਭਰ 'ਚ ਸੜਕਾਂ ਕਿਨਾਰੇ ਖੜ੍ਹੇ ਸੁੱਕੇ ਰੁੱਖਾਂ....

ਚੰਡੀਗੜ੍ਹ : ਰੁੱਖ ਜਿਸ ਨਾਲ ਸਾਡਾ ਵਾਤਾਵਰਣ ਹਰਾ ਭਰਾ ਰਹਿੰਦਾ ਹੈ ਜਿਸ ਨਾਲ ਸਾਨੂੰ ਆਪਣਾ ਆਲਾ ਦੁਆਲਾ ਸੋਹਣਾ ਲੱਗਦਾ ਹੈ ਅੱਜ ਪੰਜਾਬ ਭਰ 'ਚ ਸੜਕਾਂ ਕਿਨਾਰੇ ਖੜ੍ਹੇ ਸੁੱਕੇ ਰੁੱਖਾਂ ਨੂੰ ਕੱਟਣ ਸਬੰਧੀ ਛੇਤੀ ਹੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਰੁੱਖ ਡਿੱਗਣ ਨਾਲ ਹੋਣ ਵਾਲੇ ਸੰਭਾਵੀ ਹਾਦਸਿਆਂ ਤੋਂ ਬਚਾਇਆ ਜਾ ਸਕੇ ਅਤੇ ਲੱਕੜ ਨੂੰ ਮਾਰਕਿਟ ਕੀਮਤ 'ਤੇ ਵੇਚ ਕੇ ਸਰਕਾਰੀ ਖ਼ਜ਼ਾਨੇ ਨੂੰ ਲਾਭ ਪਹੁੰਚਾਇਆ ਜਾ ਸਕੇ।

File PhotoFile Photo

ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮਗਰੋਂ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸੂਬੇ ਭਰ 'ਚ ਜੰਗਲਾਤ ਦੀ ਜ਼ਮੀਨ ਤੋਂ ਵੱਡੇ ਪੱਧਰ 'ਤੇ ਨਾਜਾਇਜ਼ ਕਬਜ਼ੇ ਛੁਡਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਜੋ ਜ਼ਮੀਨ ਜਾਂ ਖੇਤਰ ਅਜੇ ਵੀ ਨਾਜਾਇਜ਼ ਕਬਜ਼ੇ ਹੇਠ ਹਨ ਉਹਨਾਂ ਨੂੰ ਮੁਕਤ ਕਰਵਾਉਣ ਲਈ ਕਾਰਵਾਈ ਤੇਜ਼ ਕੀਤੀ ਜਾਵੇ।

Sadhu Singh DharamsotSadhu Singh Dharamsot

ਧਰਮਸੋਤ ਨੇ ਕਿਹਾ ਕਿ ਅਧਿਕਾਰੀਆਂ ਨੂੰ ਜੰਗਲਾਤ ਦੀ ਲੱਕੜ ਦੀਆਂ ਵੱਖ-ਵੱਖ ਕੰਮਾਂ ਲਈ ਵਰਤੀਆਂ ਜਾਣ ਵਾਲੀਆਂ ਚੀਜ਼ਾਂ, ਸਕੂਲਾਂ 'ਚ ਬੱਚਿਆ ਦੇ ਬੈਠਣ ਲਈ ਬੈਂਚ ਆਦਿ ਬਣਵਾਉਣ ਦੇ ਆਰਡਰ ਲੈਣ ਸਬੰਧੀ ਵਿਚਾਰ ਕਰਨ ਲਈ ਕਿਹਾ। ਧਰਮਸੋਤ ਨੇ ਅਧਿਕਾਰੀਆਂ ਨੂੰ ਰਾਜਸਥਾਨ ਸਰਕਾਰ ਦੀ ਤਰਜ਼ 'ਤੇ ਆਨਲਾਈਨ ਮਾਨੀਟਰਿੰਗ ਸਿਸਟਮ ਅਪਣਾਉਣ ਦੀ ਦਿਸ਼ਾ 'ਚ ਕਦਮ ਚੁੱਕਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਆਧੁਨਿਕ ਪ੍ਰਣਾਲੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ।

File PhotoFile Photo

ਉਨ੍ਹਾਂ ਕਿਹਾ ਜੰਗਲਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਉਣ, ਜੰਗਲੀ ਰੁੱਖਾਂ ਦੀ ਕਟਾਈ ਅਤੇ ਜੰਗਲੀ ਜਾਨਵਰਾਂ ਦੇ ਸ਼ਿਕਾਰ ਆਦਿ ਗ਼ੈਰ ਕਾਨੂੰਨੀ ਗਤੀਵਿਧੀਆਂ ਇਸ ਪ੍ਰਣਾਲੀ ਨਾਲ ਰੋਕੀਆਂ ਜਾ ਸਕਦੀਆਂ ਹਨ। ਧਰਮਸੋਤ ਨੇ ਅੱਗੇ ਦੱਸਿਆ ਕਿ ਵਿਭਿੰਨ ਸਕੀਮਾਂ ਤਹਿਤ ਸੂਬੇ 'ਚ ਲਾਏ ਜਾਣ ਵਾਲੇ ਬੂਟਿਆਂ ਨੂੰ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਵੀ ਕਿਹਾ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਦਾ ਉਦੇਸ਼ ਪ੍ਰਾਪਤ ਕਰਨ ਵੱਲ ਵਧਿਆ ਜਾ ਸਕੇ।

File PhotoFile Photo

ਉਨ੍ਹਾਂ ਬੂਟਿਆਂ ਨੂੰ ਬਚਾਉਣ ਲਈ ਸੀਮਿੰਟ ਦੇ ਟ੍ਰੀ ਗਾਰਡਾਂ ਸਬੰਧੀ ਤਜਵੀਜ਼ ਬਣਾਉਣ ਲਈ ਵੀ ਕਿਹਾ। ਇਸ ਮੀਟਿੰਗ 'ਚ ਵਧੀਕ ਮੁੱਖ ਸਕੱਤਰ ਜੰਗਲਾਤ ਰਵਨੀਤ ਕੌਰ, ਪ੍ਰਮੁੱਖ ਮੁੱਖ ਵਣਪਾਲ ਜਤਿੰਦਰ ਸ਼ਰਮਾ, ਪ੍ਰਮੁੱਖ ਮੁੱਖ ਵਣਪਾਲ ਜੰਗਲੀ ਜੀਵ ਸੁਰੱਖਿਆ ਕੁਲਦੀਪ ਕੁਮਾਰ ਅਤੇ ਪੰਜਾਬ ਰਾਜ ਵਣ ਨਿਗਮ ਦੇ ਐਮ. ਡੀ. ਹਰਿੰਦਰ ਸਿੰਘ ਗਰੇਵਾਲ ਹਾਜ਼ਰ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement