
ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਲਗਾਤਾਰ ਧਰਨੇ ਪ੍ਰਦਰਸ਼ਨ ਜਾਰੀ ਹਨ ਜਿੱਥੇ ਸੰਯੁਕਤ ਮੋਰਚਾ ਦਿੱਲੀ ਦੇ ਬਾਰਡਰਾਂ ਉੱਪਰ ਡਟਿਆ ਹੋਇਆ ਹੈ ਉੱਥੇ ਹੀ ਪੰਜਾਬ ਭਰ ਵਿਚ ਵੀ ਧਰਨੇ ਪ੍ਰਦਰਸ਼ਨ ਚੱਲ ਰਹੇ ਹਨ। ਇਸੇ ਲੜੀ ਤਹਿਤ ਕਿਸਾਨਾਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਵੀ ਬਾਰਡਰਾਂ ਤੇ ਮਨਾਉਣ ਦਾ ਹੀ ਫੈਸਲਾ ਕੀਤਾ ਗਿਆ ਹੈ।
A large number of women Going to Delhi
ਮਹਿਲਾ ਦਿਵਸ ਮਨਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਕਿਸਾਨ ਔਰਤਾਂ ਅੱਜ ਵੱਡੀ ਗਿਣਤੀ ਵਿੱਚ ਦਿੱਲੀ ਲਈ ਰਵਾਨਾ ਹੋਈਆਂ। ਰਵਾਨਾ ਹੋਣ ਤੋਂ ਪਹਿਲਾਂ ਮਾਨਸਾ ਦੇ ਰੇਲਵੇ ਸਟੇਸ਼ਨ ਤੇ ਗੱਲਬਾਤ ਕਰਦਿਆਂ ਔਰਤਾਂ ਨੇ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਅੰਦੋਲਨ ਵਿਚ ਭਾਗ ਲੈ ਰਹੀਆਂ ਹਾਂ ਤੇ ਹੁਣ ਮਹਿਲਾ ਦਿਵਸ ਵੀ ਬਾਰਡਰਾਂ ਤੇ ਹੀ ਮਨਾਵਾਂਗੀਆਂ ਤੇ ਤਿੰਨੇ ਕਾਲੇ ਕਾਨੂੰਨ ਵਾਪਸ ਕਰਵਾ ਕੇ ਹੀ ਰਹਾਂਗੀਆਂ।
A large number of women Going to Delhi
ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਅਤੇ ਉਹ ਸਿਰਫ਼ ਇੱਕੋ ਜ਼ਿੱਦ ਤੇ ਅੜੀ ਹੈ ਪਰ ਕਿਸਾਨ ਜਥੇਬੰਦੀਆਂ ਵੀ ਪਿੱਛੇ ਹਟਣ ਵਾਲੀਆਂ ਨਹੀਂ ਹਨ।
A large number of women Going to Delhi
ਉਹਨਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਅਸੀਂ ਸੰਘਰਸ਼ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ਤਹਿਤ ਅਸੀਂ ਔਰਤਾਂ ਵੱਡੀ ਗਿਣਤੀ ਵਿੱਚ ਇਕੱਠੀਆਂ ਹੋ ਕੇ ਦਿੱਲੀ ਜਾ ਰਹੀਆਂ ਹਾਂ।
A large number of women Going to Delhi
ਉਨ੍ਹਾਂ ਕਿਹਾ ਕਿ ਅਸੀਂ ਆਪਣੀ ਤਾਕਤ ਦਿਖਾ ਕੇ ਕੇਂਦਰ ਸਰਕਾਰ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਪਿੱਛੇ ਹਟਣ ਵਾਲੇ ਨਹੀਂ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤਕ ਅਸੀਂ ਇਸੇ ਤਰ੍ਹਾਂ ਡਟੇ ਰਹਾਂਗੇ।
A large number of women Going to Delhi
ਮਾਨਸਾ ਦੇ ਪਿੰਡ ਭੈਣੀਬਾਘਾ ਤੋਂ ਔਰਤਾਂ ਦਾ ਜਥਾ ਦਿੱਲੀ ਲਈ ਹੋਇਆ ਰਵਾਨਾ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ ਕਿਹਾ ਗਿਆ ਸੀ ਅੱਜ ਵੱਡੀ ਗਿਣਤੀ ਵਿਚ ਮਾਨਸਾ ਜ਼ਿਲ੍ਹੇ ਤੋਂ ਔਰਤਾਂ ਦਾ ਜਥਾ ਦਿੱਲੀ ਲਈ ਲੈ ਕੇ ਜਾ ਰਿਹਾ ਕਿਉਂਕਿ ਕੱਲ੍ਹ ਅੱਠ ਮਾਰਚ ਮਹਿਲਾ ਦਿਵਸ ਤੇ ਪਕੌੜਾ ਚੌਕ ਵਿਖੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਣਾ ਹੈ।
A large number of women Going to Delhi
ਜਿਸ ਦੇ ਤਹਿਤ ਅੱਜ ਅਸੀਂ ਇਕ ਮਿੰਨੀ ਬੱਸ ਅਤੇ ਇਕ ਪਿਕਅੱਪ ਡਾਲਾ ਅਤੇ ਵੱਖ ਵੱਖ ਪਿੰਡਾਂ ਦੇ ਵਿੱਚੋਂ ਔਰਤਾਂ ਦਿੱਲੀ ਲਈ ਲੈ ਕੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਅਤੇ ਖੇਤੀ ਕਾਨੂੰਨ ਰੱਦ ਨਹੀਂ ਕਰ ਰਹੀ ਇਸੇ ਕਰਕੇ ਅਸੀਂ ਉਥੇ ਆਪਣਾ ਰੋਸ ਜਤਾਉਣ ਲਈ ਮਹਿਲਾਵਾਂ ਨੂੰ ਲੈ ਕੇ ਜਾ ਰਹੇ ਹਾਂ ਅਤੇ ਖੇਤੀ ਕਾਨੂੰਨ ਰੱਦ ਕਰਾਉਣ ਤਕ ਇਹ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ ।
A large number of women Going to Delhi