ਫਿਰੋਜ਼ਪੁਰ: ਮਨੀਲਾ ਤੋਂ ਆਏ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
Published : Mar 7, 2021, 9:45 am IST
Updated : Mar 7, 2021, 9:45 am IST
SHARE ARTICLE
drug
drug

ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਗਗਨਦੀਪ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।

ਫਿਰੋਜ਼ਪੁਰ: ਪੰਜਾਬ ਵਿਚ ਨਸ਼ੇ ਨਾਲ ਜੁੜੇ ਰੋਜਾਨਾ ਕਈ ਮਾਮਲੇ ਸਾਹਮਣੇ ਆਉਂਦੇ ਹਨ। ਇਸ ਵਿਚਕਾਰ ਅੱਜ ਤਾਜਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ  ਇਹ ਨੌਜਵਾਨ ਮਨੀਲਾ ਤੋਂ ਵਾਪਿਸ ਪਰਤਿਆ ਸੀ ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਤੋ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਇੰਦਰਜੀਤ ਸਿੰਘ ਦੋ ਦਿਨ ਪਹਿਲਾਂ ਮਨੀਲਾ ਤੋਂ ਉਨ੍ਹਾਂ ਨੂੰ ਮਿਲਣ ਲਈ ਘਰ ਆਇਆ ਸੀ ਜਿਸ ਨੂੰ ਗਗਨਦੀਪ ਸਿੰਘ ਆਪਣੇ ਨਾਲ ਨਾਲ ਲੈ ਗਿਆ।

youthyouth

ਮਨੀਲਾ ਤੋਂ ਪਰਤੇ ਮ੍ਰਿਤਕ ਨੌਜਵਾਨ ਦੀ ਮਾਂ ਨੇ ਦੋਸ਼ ਲਾਉਂਦਿਆ ਦੱਸਿਆ ਕਿ ਉਸ ਦੇ ਲੜਕੇ ਨੂੰ ਨਸ਼ੀਲੇ ਜਹਿਰੀਲੇ ਟੀਕੇ ਦੀ ਓਵਰਡੋਜ਼ ਦੇ ਕੇ ਮੌਤ ਦੇ ਘਾਤ ਉਤਾਰਿਆ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਗਗਨਦੀਪ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।

drug related casesdrug 

ਮ੍ਰਿਤਕ ਨੌਜਵਾਨ ਦੇ ਮਾਮੇ ਨੇ ਇਸ ਮੌਤ ਦਾ ਜ਼ਿੰਮੇਵਾਰ ਸਰਕਾਰਾਂ ਨੂੰ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ੇ ਨਾਲ ਲਗਾਤਾਰ ਮੌਤਾਂ ਹੋ ਰਹੀਆਂ ਹਨ ਤੇ ਇਸ ਦਾ ਸਿੱਧਾ ਸਾਡੀਆਂ ਸਰਕਾਰਾਂ ਜ਼ਿੰਮੇਵਾਰ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement