
ਘਟਨਾ ਸੀਸੀਟੀਵੀ ਕੈਮਰੇ 'ਚ ਹੋਈ ਕੈਦ
ਬਰਨਾਲਾ: ਬਰਨਾਲਾ ਦੇ ਪਿੰਡ ਖੁੱਡੀ ਖੁਰਦ ਦੇ ਗੁਰਦੁਆਰਾ ਸਾਹਿਬ 'ਚ ਇਕ ਅਣਪਛਾਤੇ ਨੌਜਵਾਨ ਨੇ ਸੱਚਖੰਡ ਸਾਹਿਬ ਵਿੱਚ ਦਾਖ਼ਲ ਹੋ ਕੇ 3 ਗੁਟਕਾ ਸਾਹਿਬ ਨੂੰ ਜ਼ਮੀਨ ਤੇ ਹੇਠਾਂ ਰੱਖ ਕੇ ਪੰਘੂੜਾ ਸਾਹਿਬ ਵਿੱਚ ਆਪ ਪੈ ਗਿਆ ਅਤੇ ਗੁਰੂ ਗ੍ਰੰਥ ਸਾਹਿਬ ਦੇ ਤਿੰਨਾਂ ਸਰੂਪਾਂ ਨੂੰ ਜ਼ਮੀਨ ਹੇਠਾਂ ਰੱਖ ਕੇ ਬੇਅਦਬੀ ਕਰਕੇ ਅਣਪਛਾਤਾ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ।
Disrespect of Gutka Sahib in Gurdwara Sahib
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਕ ਅਣਪਛਾਤਾ ਨੌਜਵਾਨ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਇਆ ਅਤੇ ਸੱਚਖੰਡ ਸਾਹਿਬ ਅੰਦਰ ਉਸ ਨੇ ਗੁਰੂ ਮਰਿਆਦਾ ਨੂੰ ਠੇਸ ਪਹੁੰਚਾਉਂਦੇ ਹੋਏ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ। ਉਨ੍ਹਾਂ ਦੱਸਿਆ ਕਿ ਨੌਜਵਾਨ ਗੁਰਦੁਆਰਾ ਸਾਹਿਬ ਪਹੁੰਚਿਆ ਜੋ 22 ਮਿੰਟ ਗੁਰੂਘਰ ਵਿਚ ਰਿਹਾ।
Khudi Khurd
ਇਸ ਅਣਪਛਾਤੇ ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਜਿਸ ਤੋਂ ਬਾਅਦ ਇਹ ਅਣਪਛਾਤਾ ਨੌਜਵਾਨ ਆਪਣਾ ਸਾਈਕਲ ਛੱਡ ਕੇ ਗੁਰਦੁਆਰਾ ਸਾਹਿਬ ਤੋਂ ਫ਼ਰਾਰ ਹੋ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਫੋਟੋਆਂ ਅਤੇ ਵੀਡੀਓ ਤੋਂ ਇੰਝ ਜਾਪਦਾ ਹੈ ਕਿ ਇਹ ਵਿਅਕਤੀ ਜਾਂ ਤਾਂ ਨਸ਼ੇੜੀ ਜਾਂ ਦਿਮਾਗੀ ਸੰਤੁਲਨ ਸਹੀ ਨਾ ਹੋਣ ਦੇ ਚਲਦਿਆਂ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
Disrespect of Gutka Sahib in Gurdwara Sahib
ਪਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਤ ਬਾਬਾ ਟੇਕ ਸਿੰਘ ਧਨੌਲਾ ਅਤੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਇਸ ਘਟਨਾ ਨੂੰ ਜਾਣ ਬੁੱਝ ਕੇ ਕੋਝੀ ਸ਼ਰਾਰਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਕ ਅਣਪਛਾਤਾ ਵਿਅਕਤੀ ਪਹਿਲਾਂ ਗੁਰੂ ਘਰ ਵਿਚ ਆਰਾਮ ਨਾਲ ਦਾਖ਼ਲ ਹੁੰਦਾ ਅਤੇ ਸੱਚਖੰਡ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਜਾਣਾ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਘਟਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਡੇ ਪੱਧਰ ਤੇ ਕਿਸਾਨ ਅੰਦੋਲਨ ਚਲਾਏ ਜਾ ਰਹੇ ਹਨ ਜਿਸ ਨੂੰ ਲੈ ਕੇ ਕੁਝ ਏਜੰਸੀਆਂ ਸਿੱਖ ਧਰਮ ਨੂੰ ਬਦਨਾਮ ਕਰਨ ਦੇ ਚਲਦਿਆਂ ਕੋਜੀਆਂ ਸ਼ਰਾਰਤਾਂ ਕਰਵਾ ਰਹੀਆਂ ਹਨ।
Disrespect of Gutka Sahib in Gurdwara Sahib
ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਪਏ ਗੁਰੂ ਗ੍ਰੰਥ ਸਾਹਿਬ ਜੀ ਸੁਰੱਖਿਅਤ ਹਨ ਉਨ੍ਹਾਂ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਤੋਂ ਮੰਗ ਕਰਦੇ ਕਿਹਾ ਕਿ ਜਲਦ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਅਧਾਰ ਤੇ ਸਬੂਤਾਂ ਦੇ ਆਧਾਰ ਤੇ ਅਣਪਛਾਤੇ ਵਿਅਕਤੀ ਦੀ ਪਛਾਣ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੰਤ ਬਾਬਾ ਟੇਕ ਸਿੰਘ ਧਨੌਲਾ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਕਿਹਾ ਕਿ ਅਣਪਛਾਤੇ ਲੋਕਾਂ ਨੂੰ ਅਲਾਊਂਸਮੈਂਟ ਕਰਨ ਲਈ ਅੰਦਰ ਦਾਖ਼ਲ ਨਾ ਹੋਣ ਦਿੱਤਾ ਜਾਵੇ ਅਤੇ ਗੁਰੂ ਗ੍ਰੰਥ ਸਾਹਿਬ ਦੀ ਸੁਰੱਖਿਆ ਨੂੰ ਲੈ ਕੇ ਚੰਗਾ ਪਹਿਰਾ ਲਾਇਆ ਜਾਵੇ ਤਾਂ ਜੋ ਅਣਸੁਖਾਵੀਂ ਘਟਨਾਵਾਂ ਨਾ ਵਾਪਰਣ।
Disrespect of Gutka Sahib in Gurdwara Sahib
ਇਸ ਮੌਕੇ ਮਾਮਲੇ ਦਾ ਪਤਾ ਲੱਗਣ ਤੇ ਜ਼ਿਲ੍ਹਾ ਬਰਨਾਲਾ ਦੇ ਐਸ.ਐਸ.ਪੀ ਸੰਦੀਪ ਗੋਇਲ ਤੋਂ ਇਲਾਵਾ ਵੱਡੇ ਪੱਧਰ ਤੇ ਜ਼ਿਲ੍ਹਾ ਪੁਲਿਸ ਫੋਰਸ ਮੌਕੇ ਤੇ ਪੁੱਜ ਗਈ। ਜਿਨ੍ਹਾਂ ਨੇ ਵੱਖੋ ਵੱਖਰੀਆਂ ਟੀਮਾਂ ਰਾਹੀਂ ਦੋਸ਼ੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਅਤੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਿਸ ਆਪਣੇ ਨਾਲ ਸੀ.ਸੀ.ਟੀ.ਵੀ ਕੈਮਰੇ ਦਾ ਡੀ.ਵੀ.ਆਰ ਅਤੇ ਦੋਸ਼ੀ ਦਾ ਸਾਈਕਲ ਲੈ ਗਏ।
Khudi Khurd