ਇਲੈਕਸ਼ਨ ਡਿਊਟੀ ’ਤੇ ਜਾ ਰਹੇ ਪੰਜਾਬ ਕੇਡਰ ਦੇ ਆਬਜ਼ਰਵਰਾਂ ਦਾ ਕਰਵਾਇਆ ਕੋਵਿਡ ਟੀਕਾਕਰਨ
Published : Mar 7, 2021, 5:11 pm IST
Updated : Mar 7, 2021, 5:11 pm IST
SHARE ARTICLE
 CEO Dr. Raju
CEO Dr. Raju

ਇਹ ਜਾਣਕਾਰੀ ਅੱਜ ਇਥੇ ਪੰਜਾਬ ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ।

ਚੰਡੀਗੜ੍ਹ: ਦੇਸ਼ ਦੇ ਪੰਜ ਰਾਜਾਂ ਵਿਚ ਹੋ ਰਹੇ ਵਿਧਾਨ ਸਭਾ ਚੋਣਾਂ ਲਈ ਭਾਰਤ ਚੋਣ ਕਮਿਸ਼ਨ  ਵਲੋਂ ਪੰਜਾਬ ਰਾਜ ਤੋਂ  ਅਬਜਰਵਰ ਨਿਯੁਕਤ ਕੀਤੇ 38 ਆਈ.ਏ.ਐਸ ਅਤੇ 12 ਆਈ.ਪੀ.ਐਸ. ਅਧਿਕਾਰੀਆਂ ਵਿਚੋਂ ਅੱਜ 9 ਅਧਿਕਾਰੀਆਂ ਨੇ ਕੋਵਿ਼ਡ ਸਬੰਧੀ ਟੀਕਾਕਰਨ ਕਰਵਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ।

Election Commission to hold a press conference at 4:30 pm todayElection Commission 

ਡਾ. ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਕ ਪੱਤਰ ਜਾਰੀ ਕਰਕੇ ਆਸਾਮ, ਪੱਛਮੀ ਬੰਗਾਲ, ਤਾਮਿਲਨਾਡੂ,ਪੁਡੂਚੇਰੀ ਅਤੇ ਕੇਰਲ ਵਿਚ ਹੋ ਰਹੀਆਂ ਚੋਣਾਂ ਵਿੱਚ ਲਗਾਏ ਗਏ ਸਾਰੇ ਅਮਲੇ ਨੂੰ ਫਰੰਟ ਲਾਈਨ ਵਰਕਰ ਐਲਾਨਿਆ ਹੈ ਅਤੇ ਇਨ੍ਹਾਂ ਦੇ ਡਿਊਟੀ ਤੇ ਰਿਪੋਰਟ ਕਰਨ ਤੋਂ ਪਹਿਲਾਂ ਕੋਵਿਡ ਵੈਕਸੀਨੇਸਨ ਕਰਨਾ ਜ਼ਰੂਰੀ ਕਰਾਰ ਦਿੱਤਾ ਗਿਆ ਸੀ ਜਿਸ ਤਹਿਤ ਅੱਜ ਸਰਕਾਰੀ ਜ਼ਿਲ੍ਹਾ ਹਸਪਤਾਲ ਫੇਜ਼ 6 ਮੁਹਾਲੀ ਵਿਖੇ ਇਨ੍ਹਾਂ ਅਬਜਰਵਰਾਂ ਦਾ ਟੀਕਾਕਰਨ ਦਾ ਕਾਰਜ ਅਰੰਭ ਕੀਤਾ ਗਿਆ ਅਤੇ ਅਗਲੇ ਕੁਝ ਦਿਨਾਂ ਵਿਚ ਇਹ ਕਾਰਜ  ਕਰ ਲਿਆ ਜਾਵੇਗਾ।

 CEO Dr. RajuCEO Dr. Raju

ਡਾ. ਰਾਜੂ ਨੇ ਦੱਸਿਆ ਕਿ ਜਿਨ੍ਹਾਂ ਅਧਿਕਾਰੀਆਂ ਵਲੋਂ ਅੱਜ ਟੀਕਾਕਰਨ ਕਰਵਾਇਆ ਗਿਆ ਹੈ ਉਨ੍ਹਾਂ ਵਿਚੋਂ ਇਕ ਅਧਿਕਾਰੀ ਨੇ 8 ਮਾਰਚ 2021 ਨੂੰ ਅਬਜਰਵਰ ਵਜੋਂ ਡਿਊਟੀ ਸੰਭਾਲਣੀ ਹੈ ਜਦਕਿ ਕੁਝ ਨੇ 9 ਮਾਰਚ 2021 ਤੋਂ ਡਿਊਟੀ ਸੰਭਾਲਣੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੋਰਾਨ ਅਬਜਰਵਰ ਵਜੋਂ ਡਿਊਟੀ ਤੇ ਜਾ ਰਹੇ ਅਧਿਕਾਰੀਆਂ ਦੇ ਕੋਵਿਡ ਟੀਕਾਕਰਨ ਬਾਰੇ ਭਾਰਤ ਚੋਣ ਕਮਿਸ਼ਨ ਵੱਲੋਂ ਮਿਤੀ 7 ਮਾਰਚ 2021 ਨੂੰ  ਪ੍ਰਾਪਤ ਹਦਾਇਤਾਂ ਦੀ ਪਾਲਣਾ ਲਈ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿੰਨੀ ਮਹਾਜਨ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਇਸ ਸਬੰਧੀ ਤੁਰੰਤ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਜਿਸ 'ਤੇ ਸਿਹਤ ਵਿਭਾਗ ਵੱਲੋਂ ਟੀਕਾਕਰਨ ਸਬੰਧੀ ਪ੍ਰਬੰਧ ਕੀਤੇ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement