ਪੰਜਾਬੀ ਗਾਇਕੀ ਦੇ ਬਾਬਾ ਬੋਹੜ ਸਰਦੂਲ ਸਿਕੰਦਰ ਨੂੰ ਹਜ਼ਾਰਾਂ ਲੋਕਾਂ ਨੇ ਸ਼ਰਧਾਂਜਲੀ ਅਰਪਤ ਕੀਤੀ
Published : Mar 7, 2021, 7:50 pm IST
Updated : Mar 7, 2021, 7:50 pm IST
SHARE ARTICLE
punjabi Singer
punjabi Singer

- ਸ਼ਰਧਾਂਜਲੀ ਸਮਾਗਮ 'ਚ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰਿਆਂ ਨੇ ਭਰੀ ਹਾਜ਼ਰੀ।

ਖੰਨਾ-ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਨੇ 24 ਫਰਵਰੀ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ ਸੀ। ਅੱਜ 7 ਮਾਰਚ 2021 ਐਤਵਾਰ ਨੂੰ ਅਨਾਜ਼ ਮੰਡੀ, ਜੀ.ਟੀ.ਰੋਡ ਖੰਨਾ ਵਿਖੇ ਸ਼ਰਦੂਰ ਸਿਕੰਦਰ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਸੀ। ਸ਼ਰਧਾਂਜਲੀ ਸਮਾਗਮ 'ਚ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰੇ ਅਤੇ ਆਮ ਲੋਕ ਪਹੁੰਚੇ।

Gurpreet ghuggiGurpreet ghuggiਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਅਰਪਣ ਕਰਦਿਆਂ ਕਿਹਾ ਕਿ ਮੇਰਾ ਉਨ੍ਹਾਂ ਨਾਲ ਪਿਛਲੇ 30 ਸਾਲਾਂ ਤੋਂ  ਪਿਆਰ ਸੀ, ਜਿਸ ਨੂੰ ਹੁਣ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਸੰਸਾਰ ਤੋਂ ਚਲੇ ਜਾਣਾ ਬਹੁਤ ਹੀ ਦੁਖਦਾਇਕ ਪਲ ਹੈ । ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਸਰਦੂਲ ਸਿਕੰਦਰ ਨਾਲ ਮੈਂ ਆਪਣੀ ਜ਼ਿੰਦਗੀ ਦੇ ਮੁੱਢਲੇ ਦਿਨਾਂ ਵਿੱਚ  ਰਿਹਾਂ ਹਾਂ ਅਤੇ ਉਨ੍ਹਾਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ।

KHanaKHanaਪੰਜਾਬੀ ਗਾਇਕ ਬੂਟਾ ਮਹੰਮਦ ਨੇ ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਅਰਪਣ ਕਰਦੇ ਹੋਏ ਕਿਹਾ ਕਿ ਦੁਨੀਆਂ ਵਿੱਚ ਬਹੁਤ ਸਾਰੇ ਗੀਤਕਾਰ ਗਾਇਕ ਆਉਂਦੇ ਹਨ ਪਰ ਸਰਦੂਲ ਸਿਕੰਦਰ ਵਰਗਾ ਗਾਇਕ ਲੱਖਾਂ ਵਿਚੋਂ ਇੱਕ ਪੈਦਾ ਹੁੰਦਾ ਹੈ।  ਉਨ੍ਹਾਂ ਕਿਹਾ ਕਿ ਸਰਦੂਲ ਸਿਕੰਦਰ ਭਾਅ ਜੀ ਨੂੰ ਜੇਕਰ ਸੁਰਾਂ ਦਾ ਹੀਰਾ ਕਹਿ ਲਿਆ ਜਾਵੇ ਤਾਂ ਕੋਈ ਅਤਿ ਕਥਨੀ ਨਹੀਂ ਹੋਵੇਗੀ।

                                               puran chandpuran chandਇਸਤੋਂ ਇਲਾਵਾ ਪਾਲੀਵੁੱਡ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਨੇ ਵੀ ਪ੍ਰਮਾਤਮਾ ਨੂੰ ਅਰਦਾਸ ਕੀਤੀ ਕਿ ਸਰਦੂਲ ਨੂੰ ਆਪਣੇ ਚਰਨਾਂ ਵੀ ਜਗ੍ਹਾ ਦੇਣ ਇਸ ਤਰ੍ਹਾਂ, ਪੂਰਨ ਚੰਦ ਵਡਾਲੀ,  ਚਰਨਜੀਤ ਅਹੂਜਾ, ਸੁਰਿੰਦਰ ਸ਼ਿੰਦਾ, ਬਿੱਟੂ ਖੰਨੇਵਾਲਾ ਸਤਵਿੰਦਰ ਬਿੱਟੀ, ਪੰਮੀ ਬਾਈ, ਸੁਰਿੰਦਰ ਲਾਡੀ, ਵੀਤ ਬਲਜੀਤ ਸਣੇ ਕਈ ਨਾਮੀ ਸਿਤਾਰੇ ਸਵ. ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੇ ਸਨ।

photophotoਪੰਜਾਬੀ ਦੀ ਮਸ਼ਹੂਰ ਗਾਇਕ ਮਲਕੀਤ ਸਿੰਘ ਨੇ ਸਿਕੰਦਰ ਨੂੰ ਸ਼ਰਧਾਂਜਲੀ ਅਰਪਣ ਕਰਦਿਆਂ ਕਿਹਾ ਕਿ ਅੱਜ ਸਾਡੇ ਵਿੱਚੋਂ  ਸੁਰਾਂ ਦਾ ਸਰਤਾਜ ਚਲਾ ਗਿਆ ਹੈ। ਜਿਸ ਦਾ ਘਾਟਾ ਸਾਰੀ ਉਮਰ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਬੇਸ਼ੱਕ ਦੀ ਉਨ੍ਹਾਂ ਦੇ ਜਾਣ ਤੋਂ ਬਾਅਦ ਹੋਰ ਬਹੁਤ ਸਾਰੇ ਗਾਇਕ ਆਉਣਗੇ ਪਰ ਉਨ੍ਹਾਂ ਦਾ ਘਾਟਾ ਪੂਰਾ ਵੀ ਨਹੀਂ ਕਰ ਸਕੇਗਾ। 

photophotoਪੂਰਨ ਚੰਦ ਵਡਾਲੀ ਨੇ ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਅਰਪਣ ਕਰਦਿਆਂ ਕਿਹਾ ਕਿ ਉਨ੍ਹਾਂ ਵਰਗਾ ਸੁਰਾਂ ਦਾ ਪੱਕਾ  ਗਾਉਣ ਵਾਲਾ ।ਮੈਂ ਕਦੀ ਨਹੀਂ ਦੇਖਿਆ ਅਤੇ ਉਨ੍ਹਾਂ ਦੇ ਜਾਣ ਤੋਂ ਬਾਅਦ ਨਾ ਦੇਖਾਂਗਾ। ਉਨ੍ਹਾਂ ਕਿਹਾ ਕਿ ਸਰਦੂਲ ਸਿਕੰਦਰ ਵਰਗੇ ਕਲਾਕਾਰਾਂ ਦਾ ਇਸ ਦੁਨੀਆਂ ਚੋਂ ਜਾਣਾ ਬਹੁਤ ਹੀ ਦੁਖਦਾਈ ਪਲ ਹੈ ਜਿਸ ਦਾ ਭਾਣਾ ਮੰਨਣਾ ਬਹੁਤ ਔਖਾ ਹੈ।

photophotoਦੱਸ ਦੇਈਏ ਕਿ ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ 'ਚ ਕੋਰੋਨਾ ਵਾਇਰਸ ਰੂਪੀ ਮਹਾਮਾਰੀ ਦਾ ਇਲਾਜ ਕਰਵਾ ਰਹੇ ਸਨ। ਸਰਦੂਰ ਸਿਕੰਦਰ ਦੀ ਮੌਤ ਨਾਲ ਪੰਜਾਬੀ ਇੰਡਸਟਰੀ, ਪਰਿਵਾਰ ਅਤੇ ਆਮ ਜਨਤਾ ਨੂੰ ਉਨ੍ਹਾਂ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement