
ਵੱਡੀ ਗਿਣਤੀ ਵਿੱਚ ਗਾਇਕ ਤੇ ਫ਼ਿਲਮ ਇੰਡਸਟਰੀ ਦੇ ਸਿਤਾਰੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚ ਰਹੇ ਹਨ।
ਖੰਨਾ: ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਨੇ ਬੀਤੇ ਦਿਨੀ 60 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਏ। ਉਨ੍ਹਾਂ ਦੀ ਮੌਤ ਨਾਲ ਪੂਰੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ਸਾਰੇ ਗਾਇਕਾਂ ਵੱਲੋਂ ਸੋਸ਼ਲ ਮੀਡੀਆ ‘ਤੇ ਦੁੱਖ ਜ਼ਾਹਰ ਵੀ ਕੀਤਾ ਸੀ। ਅੱਜ ਯਾਨੀ ਐਤਵਾਰ ਖੰਨਾ ਵਿੱਚ ਸੁਰਾਂ ਦੇ ਸਿਕੰਦਰ ਦਾ ਸ਼ਰਧਾਂਜਲੀ ਸਮਾਗਮ ਹੈ ਤੇ ਵੱਡੀ ਗਿਣਤੀ ਵਿੱਚ ਗਾਇਕ ਤੇ ਫ਼ਿਲਮ ਇੰਡਸਟਰੀ ਦੇ ਸਿਤਾਰੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚ ਰਹੇ ਹਨ।
Sardool Sikander
ਸਰਦੂਲ ਸਿਕੰਦਰ ਪੰਜਾਬੀ ਲੋਕ ਅਤੇ ਪੰਜਾਬ ਪੌਪ ਗਾਇਕ ਸਨ। ਸਰਦੂਲ ਸਿਕੰਦਰ ਨੇ ਸਾਲ 1980 ਵਿੱਚ ਟੀਵੀ ਤੇ ਰੇਡੀਓ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।ਸਰਦੂਲ ਸਿੰਕਦਰ ਦਾ ਪਹਿਲਾਂ ਨਾਮ ਸਰਦੂਲ ਸਿੰਘ ਸੀ। ਸਰਦੂਲ ਸਿੰਕਦਰ ਦਾ ਜਨਮ 25 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਜ਼ਿਲ੍ਹਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਚ ਹੋਇਆ ਸੀ।
sardool sikander
ਦੱਸਣਯੋਗ ਹੈ ਕਿ 24 ਫਰਵਰੀ ਨੂੰ ਸਰਦੂਲ ਸਿਕੰਦਰ ਦਾ ਦੇਹਾਂਤ ਹੋ ਗਿਆ ਸੀ। ਉਹ ਬਿਮਾਰ ਚੱਲ ਰਹੇ ਸੀ ਤੇ ਫੌਰਟਿਸ ਹਸਪਤਾਲ ਵਿੱਚ ਦਾਖਲ ਸੀ। ਸਰਦੂਲ ਸਿਕੰਦਰ 60 ਸਾਲਾਂ ਦੇ ਸੀ। ਕੋਰੋਨਾ ਤੋਂ ਠੀਕ ਹੋਣ ਮਗਰੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।