ਭਗਵੰਤ ਮਾਨ ਨੇ ਸੰਗਰੂਰ ਵਿਖੇ EVM ਮਸ਼ੀਨਾਂ ਦੇ ਸਟਰਾਂਗ ਰੂਮ ਦਾ ਕੀਤਾ ਦੌਰਾ
Published : Mar 7, 2022, 5:44 pm IST
Updated : Mar 7, 2022, 7:24 pm IST
SHARE ARTICLE
Bhagwant Mann
Bhagwant Mann

ਉੱਚ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

 

ਸੰਗਰੂਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਦੇ ਸੰਗਰੂਰ ਸਥਿਤ 'ਸਟ੍ਰਾਂਗ ਰੂਮ' (ਵੋਟਿੰਗ ਮਸ਼ੀਨਾਂ ਵਾਲੀ ਥਾਂ) ਦਾ ਦੌਰਾ ਕੀਤਾ ਅਤੇ ਮਸ਼ੀਨਾਂ ਦੀ ਸੁਰੱਖਿਆ ਅਤੇ ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ।

 

Bhagwant Mann Bhagwant Mann

ਇਸ ਸਮੇਂ ਮਾਨ ਨੇ 'ਆਪ' ਵਰਕਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ 10 ਮਾਰਚ ਨੂੰ ਵਰਕਰਾਂ ਦੀ ਮਿਹਨਤ ਦਾ ਨਤੀਜਾ ਆਵੇਗਾ ਅਤੇ ਪੰਜਾਬ 'ਚ ਆਮ ਆਦਮੀ ਦੀ ਸਰਕਾਰ ਬਣੇਗੀ। ਭਗਵੰਤ ਮਾਨ ਅੱਜ ਵਿਸ਼ੇਸ਼ ਤੌਰ 'ਤੇ ਸੰਗਰੂਰ ਸਥਿਤ ਸਟ੍ਰਾਂਗ ਰੂਮ ਪਹੁੰਚੇ , ਜਿਥੇ ਇੱਥੇ ਧੂਰੀ, ਮਲੇਰਕੋਟਲਾ, ਸੁਨਾਮ, ਦਿੜਬਾ, ਸੰਗਰੂਰ, ਅਮਰਗੜ ਅਤੇ ਲਹਿਰਾਗਾਗਾ ਵਿਧਾਨ ਸਭਾ ਹਲਕਿਆਂ ਦੀਆਂ ਵੋਟਿੰਗ ਮਸ਼ੀਨਾਂ ਰੱਖੀਆਂ ਹੋਈਆਂ ਹਨ। 

 

Bhagwant Mann Bhagwant Mann

ਸਟ੍ਰਾਂਗ ਰੂਮ ਦੀ ਸੁਰੱਖਿਆ 'ਚ ਆਈ.ਟੀ.ਬੀ.ਪੀ ਅਤੇ ਬੀ.ਐਸ.ਐਫ ਤਾਇਨਾਤ ਹਨ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਡੈਸਕ ਬਣਾਏ ਜਾ ਰਹੇ ਹਨ। ਸਟ੍ਰਾਂਗ ਰੂਮ ਦੀ ਨਿਗਰਾਨੀ ਲਈ ਬੈਠੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਭਗਵੰਤ ਮਾਨ ਨੇ ਵਿਚਾਰ ਚਰਚਾ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਮਾਨ ਨੇ ਕਿਹਾ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਨਾਲ ਹੀ ਲੋਕਾਂ ਵੱਲੋਂ ਦਿੱਤਾ ਫ਼ਤਵਾ ਮਸ਼ੀਨਾਂ ਤੋਂ ਬਾਹਰ ਆ ਜਾਵੇਗਾ ਅਤੇ ਸੂਬੇ 'ਚ ਆਮ ਲੋਕਾਂ ਦੀ ਸਰਕਾਰ ਬਣੇਗੀ।

Bhagwant Mann Bhagwant Mann

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement