ਸ਼ਮਸ਼ੇਰ ਸਿੰਘ ਦੂਲੋਂ ਵੱਲੋਂ ਟਿਕਟਾਂ ਵੇਚਣ ਦੇ ਲਾਏ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਵੇ ਕਾਂਗਰਸ: ਹਰਪਾਲ ਸਿੰਘ ਚੀਮਾ
Published : Mar 7, 2022, 5:57 pm IST
Updated : Mar 7, 2022, 5:57 pm IST
SHARE ARTICLE
Harpal Cheema
Harpal Cheema

-ਕਿਹਾ, ਸ਼ਮਸ਼ੇਰ ਸਿੰਘ ਦੂਲੋਂ ਕਾਂਗਰਸ ਦੀਆਂ ਟਿੱਕਟਾਂ ਖਰੀਦਣ ਵਾਲੇ ਆਗੂਆਂ ਦੇ ਨਾਂ ਲੋਕਾਂ ਦੀ ਕਚਿਹਰੀ ਵਿੱਚ ਰੱਖਣ

-ਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਜਪਾ ਅਤੇ ਬਾਦਲਾਂ ਦੇ ਪੰਜਾਬ ਵਿਰੋਧੀ ਮਨਸੂਬਿਆਂ 'ਤੇ ਪਾਣੀ ਫੇਰ ਦਿੱਤਾ, ਸੱਤਾ ਤਬਦੀਲੀ ਦੀ ਲਹਿਰ ਨੂੰ ਰਲਮਿਲ ਕੇ ਰੋਕਣਾ ਚਾਹੁੰਦੀਆਂ ਸਨ ਰਿਵਾਇਤੀ ਪਾਰਟੀਆਂ : ਹਰਪਾਲ ਸਿੰਘ ਚੀਮਾ

ਚੰਡੀਗੜ-  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਨੂੰ ਰਾਜ ਸਭਾ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੂਲੋਂ ਵੱਲੋਂ ਟਿਕਟਾਂ ਵੇਚਣ ਦੇ ਲਾਏ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਵੰਗਾਰਿਆ ਹੈ। ਚੀਮਾ ਨੇ ਸ਼ਮਸ਼ੇਰ ਸਿੰਘ ਦੂਲੋਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੀਆਂ ਟਿੱਕਟਾਂ ਖਰੀਦ ਦੇ ਚੋਣ ਲੜਨ ਵਾਲੇ ਆਗੂਆਂ ਦੇ ਨਾਂ ਲੋਕਾਂ ਦੀ ਕਚਿਹਰੀ ਵਿੱਚ ਰੱਖਣ, ਤਾਂ ਜੋ ਪੰਜਾਬਵਾਸੀਆਂ ਨੂੰ ਟਿੱਕਟਾਂ ਵੇਚਣ ਅਤੇ ਖਰੀਦਣ ਵਾਲਿਆਂ ਬਾਰੇ ਜਾਣਕਾਰੀ ਮਿਲ ਜਾਵੇ।

Shamsher Singh DulloShamsher Singh Dullo

ਸ਼ੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਆਖ਼ਰ ਕਾਂਗਰਸ ਦਾ ਕਾਲ਼ਾ ਚਿੱਠਾ ਲੋਕਾਂ ਸਾਹਮਣੇ ਖੁੱਲ ਹੀ ਗਿਆ ਕਿ ਕਾਂਗਰਸ ਨੇ ਮਾਫੀਆ ਅਤੇ ਘੋਟਾਲੇਬਾਜ਼ਾਂ ਨੂੰ ਟਿੱਕਟਾਂ ਵੇਚੀਆਂ ਹਨ। ਇਹ ਚਿੱਠਾ ਕਿਸੇ ਹੋਰ ਨੇ ਨਹੀਂ, ਸਗੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਵੱਲੋਂ ਹੀ ਖੋਲਿਆ ਗਿਆ ਹੈ। ਦੂਲੋਂ ਦਾ ਦਾਅਵਾ ਕਿ ਹਰੀਸ਼ ਚੌਧਰੀ (ਕਾਂਗਰਸ ਦੇ ਪੰਜਾਬ ਪ੍ਰਭਾਰੀ) ਨੇ ਪੰਜਾਬ 'ਚ ਟਿਕਟਾਂ ਵੇਚਣ ਦੀ ਦੁਕਾਨ ਚਲਾਈ ਹੈ ਅਤੇ ਉਸ ਨੇ ਟਿਕਟਾਂ ਘੋਟਾਲੇਬਾਜ਼ਾਂ, ਮਾਫੀਆ ਅਤੇ ਕੋਰੜਪਤੀਆਂ ਨੂੰ ਵੇਚੀਆਂ ਹਨ।'' ਚੀਮਾ ਨੇ ਕਿਹਾ ਕਿ ਕਾਂਗਰਸ ਨੇ ਟਿਕਟਾਂ ਵੇਚਣ ਦੀ ਰਿਵਾਇਤ ਨੂੰ ਕਾਇਮ ਰੱਖਿਆ ਅਤੇ ਅੱਗੇ ਵਧਾਇਆ ਹੈ।

CM ChanniCM Channi

ਪੈਸੇ ਦੇ ਕੇ ਕਾਂਗਰਸ ਦੀਆਂ ਟਿਕਟਾਂ 'ਤੇ ਚੋਣ ਲੜਨ ਵਾਲੇ ਘੋਟਾਲੇਬਾਜ, ਮਾਫੀਆ ਸਰਗਣੇ ਆਪਣੇ ਖਰਚੇ ਪੈਸੇ ਵਸੂਲਣ ਦੀਆਂ ਤਰਕੀਬਾਂ ਲਾ ਰਹੇ ਹਨ, ਜਿਸ ਕਾਰਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਨੂੰ ਪੰਜਾਬ ਤੋਂ ਬਾਹਰ ਬਿਠਾ ਰੱਖਿਆ ਹੈ। ਚੀਮਾ ਨੇ ਸ਼ਮਸ਼ੇਰ ਸਿੰਘ ਦੂਲੋਂ ਨੂੰ ਅਪੀਲ ਕੀਤੀ ਕਿ ਉਨਾਂ ਆਗੂਆਂ ਦੇ ਨਾਂਅ ਜਨਤਕ ਕਰਨ, ਜਿਨਾਂ ਨੂੰ ਕਾਂਗਰਸ ਨੇ ਟਿਕਟਾਂ ਵੇਚੀਆਂ ਹਨ, ਕਿਉਂਕਿ ਮੁੱਲ ਦੀਆਂ ਟਿਕਟਾਂ ਲੈ ਕੇ ਚੋਣ ਲੜਨ ਵਾਲੇ ਆਗੂ ਪੈਸੇ ਲੈ ਕੇ ਆਪਣਾ ਸਮਰਥਨ ਦੂਜੀ ਰਿਵਾਇਤੀ ਪਾਰਟੀ ਨੂੰ ਪਾਰਟੀ ਨੂੰ ਜ਼ਰੂਰ ਦੇਣਗੇ ਅਤੇ ਅਜਿਹੇ ਲੋਕਾਂ ਬਾਰੇ ਪੰਜਾਬ ਵਾਸੀਆਂ ਨੂੰ ਜਾਣਕਾਰੀ ਹੋਣੀ ਸਮੇਂ ਦੀ ਅਹਿਮ ਲੋੜ ਹੈ।

Drug traffickingDrug trafficking

ਉਨਾਂ ਕਿਹਾ ਕਿ ਰਿਵਾਇਤੀ ਸਿਆਸੀ ਪਾਰਟੀਆਂ ਨੇ ਘੋਟਾਲੇਬਾਜਾਂ, ਡਰੱਗ ਮਾਫੀਆ ਅਤੇ ਕਰੋੜਪਤੀਆਂ ਨਾਲ ਗੱਠਜੋੜ ਕੀਤੇ ਹੋਏ ਹਨ ਅਤੇ ਇਹ ਪਾਰਟੀਆਂ ਸੱਤਾ ਵਿੱਚ ਆ ਕੇ ਘੋਟਾਲੇਬਾਜ਼ਾਂ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੰਦੀਆਂ ਹਨ। ਜਿਸ ਦੀ ਉਦਾਹਰਨ ਅਕਾਲੀ ਦਲ ਬਾਦਲ ਨੇ 2017 ਦੀਆਂ ਚੋਣਾ ਵੇਲੇ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਪੇਸ਼ ਕੀਤੀ ਸੀ ਅਤੇ ਕਾਂਗਰਸ ਨੇ ਮਾਫੀਆ ਖਿਲਾਫ਼ ਕਾਰਵਾਈ ਨਾ ਕਰਕੇ ਪੇਸ਼ ਕੀਤੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਲ ਵਿੱਚ ਅਕਾਲੀ ਦਲ ਬਾਦਲ ਦੀ ਤਰਾਂ ਹੀ ਕਾਂਗਰਸ, ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਬੀ ਟੀਮ ਹੈ ਅਤੇ ਕਾਂਗਰਸ ਭਾਜਪਾ ਨਾਲ ਮਿਲ ਕੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਯਤਨਸ਼ੀਲ ਹੈ।

Sukhbir Badal Sukhbir Badal

ਕਾਂਗਰਸ, ਭਾਜਪਾ ਅਤੇ ਆਕਲੀ ਦਲ ਬਾਦਲ ਦਾ ਉਦੇਸ਼ ਪੰਜਾਬ ਸਮੇਤ ਦੇਸ਼ ਵਿੱਚ ਸੱਤਾ ਤਬਦੀਲੀ ਦੀ ਲਹਿਰ ਨੂੰ ਖ਼ਤਮ ਕਰਨਾ ਹੈ। ਇਸ ਲਈ ਕਾਂਗਰਸ ਦੇ ਉਮੀਦਵਾਰ ਮੋਟੇ ਲਾਭ ਲੈ ਕੇ ਭਾਜਪਾ ਨਾਲ ਜਾਣ ਲਈ ਤੱਤਪਰ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਜਪਾ ਅਤੇ ਬਾਦਲਾਂ ਦੇ ਪੰਜਾਬ ਵਿਰੋਧੀ ਮਨਸੂਬਿਆਂ 'ਤੇ ਪਾਣੀ ਫੇਰ ਦਿੱਤਾ, ਜੋ ਸੱਤਾ ਤਬਦੀਲੀ ਦੀ ਲਹਿਰ ਨੂੰ ਰਲਮਿਲ ਕੇ ਰੋਕਣਾ ਚਾਹੁੰਦੇ ਸਨ। ਪੰਜਾਬ ਦੇ ਲੋਕਾਂ ਨੇ ਇੱਕ ਤਰਫ਼ਾ ਵੋਟ ਪਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਹੈ ਅਤੇ ਇਸ ਦੀ ਪੁਸ਼ਟੀ ਸਾਰੇ ਚੋਣ ਸਰਵੇਖਣ ਕਰ ਰਹੇ ਹਨ। ਪਰ 10 ਮਾਰਚ ਨੂੰ ਆਉਣ ਵਾਲੇ ਨਤੀਜੇ ਹੋਰ ਵੀ ਹੈਰਾਨੀਜ਼ਨਕ ਹੋਣਗੇ, ਜੋ 'ਆਪ' ਦਾ ਝੰਡਾ ਬੁਲੰਦ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement