ਫਿਰੋਜ਼ਪੁਰ ਵਿੱਚ Indo-Pak ਸਰਹੱਦ ਨੇੜੇ BSF ਦੇ ਜਵਾਨਾਂ ਨੇ ਕਾਬੂ ਕੀਤਾ ਪਾਕਿਸਤਾਨੀ ਡਰੋਨ
Published : Mar 7, 2022, 5:12 pm IST
Updated : Mar 7, 2022, 5:12 pm IST
SHARE ARTICLE
Photo
Photo

ਡਰੋਨ ਤੋਂ ਇਲਾਵਾ, ਬੀਐਸਐਫ ਨੇ ਕੁੱਲ ਪੰਜ ਪੈਕੇਟ ਵੀ ਕੀਤੇ ਬਰਾਮਦ

 

 ਫਿਰੋਜ਼ਪੁਰ: ਸੀਮਾ ਸੁਰੱਖਿਆ ਬਲ (BSF) ਨੇ ਸੋਮਵਾਰ ਸਵੇਰੇ ਦੁਸ਼ਮਣ ਦੇਸ਼ ਪਾਕਿਸਤਾਨ ਦੇ ਤਸਕਰਾਂ ਦੀ ਨਾਪਾਕ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇੱਕ ਗੋਲੀ ਡਰੋਨ ਨੂੰ ਲੱਗੀ ਅਤੇ ਉਹ ਹੇਠਾਂ ਡਿੱਗ ਗਿਆ। ਬੀਐਸਐਫ ਨੇ ਤਲਾਸ਼ੀ ਮੁਹਿੰਮ ਤੋਂ ਬਾਅਦ ਡਰੋਨ ਨੂੰ ਵੀ ਜ਼ਬਤ ਕਰ ਲਿਆ ਹੈ। ਸਿਪਾਹੀਆਂ ਨੂੰ 4 ਵੱਡੇ ਅਤੇ ਇੱਕ ਛੋਟੇ ਪੈਕੇਟ ਵੀ ਮਿਲੇ ਹਨ।

 

PHOTOPHOTO

 

ਇਹ ਘਟਨਾ ਫਿਰੋਜ਼ਪੁਰ ਸੈਕਟਰ ਦੀ ਹੈ। ਬੀਐਸਐਫ ਦੇ ਜਵਾਨ ਅੱਧੀ ਰਾਤ ਨੂੰ ਗਸ਼ਤ 'ਤੇ ਸਨ। ਹਨੇਰੇ ਵਿੱਚ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣਦੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਕ ਗੋਲੀ ਡਰੋਨ ਨੂੰ ਲੱਗੀ ਅਤੇ ਫਿਰ ਇਸ ਦੀ ਆਵਾਜ਼ ਆਉਣੀ ਬੰਦ ਹੋ ਗਈ। ਤੁਰੰਤ ਬੀਐਸਐਫ ਦੇ ਜਵਾਨਾਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

 

 

PHOTOPHOTO

ਡਰੋਨ ਤੋਂ ਇਲਾਵਾ, ਬੀਐਸਐਫ ਨੇ ਕੁੱਲ ਪੰਜ ਪੈਕੇਟ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚੋਂ 4 ਪੀਲੇ ਰੰਗ ਦੇ ਪੈਕਟ ਅਤੇ ਇੱਕ ਛੋਟਾ ਕਾਲੇ ਰੰਗ ਦਾ ਪੈਕੇਟ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵੱਡੇ ਪੀਲੇ ਪੈਕਟਾਂ ਵਿੱਚ ਹੈਰੋਇਨ ਅਤੇ ਛੋਟੇ ਪੈਕੇਟ ਵਿੱਚ ਅਫੀਮ ਹੋ ਸਕਦੀ ਹੈ। ਫਿਲਹਾਲ ਖੇਪ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement