ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਸਰਹੱਦਾਂ ਦੀ ਅਸਲ ਸਥਿਤੀ ਦੀ ਸਮੀਖਿਆ ਕਰਨ ਦੀ ਲੋੜ ਹੈ : ਔਜਲਾ
Published : Mar 7, 2022, 7:35 am IST
Updated : Mar 7, 2022, 7:35 am IST
SHARE ARTICLE
image
image

ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਸਰਹੱਦਾਂ ਦੀ ਅਸਲ ਸਥਿਤੀ ਦੀ ਸਮੀਖਿਆ ਕਰਨ ਦੀ ਲੋੜ ਹੈ : ਔਜਲਾ

ਅੰਮਿ੍ਤਸਰ, 6 ਮਾਰਚ (ਪ.ਪ.) : ਅੱਜ ਸਵੇਰੇ ਅੰਮਿ੍ਤਸਰ ਵਿਖੇ ਇਕ ਬੀ.ਐਸ.ਐਫ਼. ਜਵਾਨ ਨੇ ਅਪਣੇ ਹੀ ਸਾਥੀਆਂ 'ਤੇ ਗੋਲੀਆਂ ਚਲਾ ਦਿਤੀਆਂ ਅਤੇ ਫਿਰ ਖ਼ੁਦ ਵੀ ਆਤਮ ਹਤਿਆ ਕਰ ਲਈ | ਇਸ ਮਾਮਲੇ 'ਤੇ ਹੁਣ ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਇਕ ਟਵੀਟ ਕੀਤਾ ਹੈ ਅਤੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਜਿਸ ਬਾਰੇ ਉਨ੍ਹਾਂ ਪਹਿਲਾਂ ਹੀ ਗ੍ਰਹਿ ਮੰਤਰਾਲੇ ਨੂੰ  ਪੱਤਰ ਲਿਖਿਆ ਸੀ | ਉਨ੍ਹਾਂ ਪ੍ਰਧਾਨ ਮੰਤਰੀ ਨੂੰ  ਵੀ ਇਸ ਸਬੰਧੀ ਸਮੀਖਿਆ ਕਰਨ ਲਈ ਅਪੀਲ ਕੀਤੀ ਹੈ | ਗੁਰਜੀਤ ਔਜਲਾ ਨੇ ਲਿਖਿਆ, ''ਮੈਂ ਇਸ ਸਬੰਧੀ ਗ੍ਰਹਿ ਮੰਤਰਾਲੇ ਨੂੰ  ਇਕ ਵਾਰ ਲਿਖਿਆ ਸੀ ਅਤੇ ਪੰਜਾਬ ਦੀਆਂ ਸਰਹੱਦਾਂ 'ਤੇ ਤੈਨਾਤ ਬੀ.ਐਸ.ਐਫ਼ ਦੇ ਜਵਾਨਾਂ ਦੀ ਵਾਧੂ ਡਿਊਟੀ ਬਾਰੇ ਜਾਣਕਾਰੀ ਦਿਤੀ ਸੀ | ਇਸ ਸਬੰਧੀ ਲੋਕ ਸਭਾ ਵਿਚ ਵੀ ਸਵਾਲ ਚੁਕਿਆ ਸੀ | ਪ੍ਰਧਾਨ ਮੰਤਰੀ ਨੂੰ  ਪੰਜਾਬ ਦੀਆਂ ਸਰਹੱਦਾਂ ਦੀ ਅਸਲ ਸਥਿਤੀ ਦੀ ਸਮੀਖਿਆ ਕਰਨ ਦੀ ਲੋੜ ਹੈ |''

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement