ਸ਼ਿਮਲਾ 'ਚ 300 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, ਪਟਿਆਲਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਹੋਈ ਮੌਤ

By : GAGANDEEP

Published : Mar 7, 2023, 3:20 pm IST
Updated : Mar 7, 2023, 3:22 pm IST
SHARE ARTICLE
photo
photo

ਘਟਨਾਂ ਦੇ ਕਾਰਨਾਂ ਦਾ ਹਜੇ ਨਹੀਂ ਲੱਗ ਸਕਿਆ ਪਤਾ

 

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਥੀਓਗ-ਹਟਕੋਟੀ ਹਾਈਵੇਅ 'ਤੇ ਇਕ ਵਾਹਨ ਡੂੰਘੀ ਖੱਡ 'ਚ ਡਿੱਗ ਗਿਆ। ਇਸ ਵਿੱਚ ਪੰਜਾਬ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਸ਼ਿਮਲਾ ਤੋਂ ਥੀਓਗ ਜਾ ਰਹੀ ਸੀ। ਇਸ ਦੌਰਾਨ ਇਹ ਬੇਕਾਬੂ ਹੋ ਕੇ ਕਰੀਬ 300 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਵਿੱਚ ਸਿਰਫ਼ ਇੱਕ ਵਿਅਕਤੀ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਘਰ ਦੇ ਬਾਹਰ ਖੜੀ ਬਾਈਕ 15 ਸੈਕਿੰਡ 'ਚ ਹੋਈ ਚੋਰੀ, ਨਾ ਲੱਗੇ ਹੁੰਦੇ CCTV, ਨਹੀਂ ਆਉਣਾ ਸੀ ਯਕੀਨ

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਰਵਿੰਦਰ ਸਿੰਘ ਰਾਏਤਾ ਨੇ ਦੱਸਿਆ ਕਿ ਉਹ ਆਪਣੇ ਬਾਗ ਵਿੱਚ ਕੰਮ ਕਰ ਰਿਹਾ ਸੀ। ਇਸੇ ਦੌਰਾਨ ਉਸ ਨੇ ਕਾਰ ਡਿੱਗਣ ਦੀ ਆਵਾਜ਼ ਸੁਣੀ। ਜਦੋਂ ਉਹ ਕੁਝ ਲੋਕਾਂ ਨਾਲ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਕਾਰ ਨੰਬਰ (ਪੀ.ਬੀ. 01ਸੀ-8221) ਡਿੱਗੀ ਪਈ ਸੀ। ਕਾਰ ਵਿੱਚ ਇੱਕ ਵਿਅਕਤੀ ਸੀ। ਉਕਤ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਪਾਣੀਪਤ 'ਚ ਸੂਟਕੇਸ 'ਚੋਂ ਮਿਲੀ ਔਰਤ ਦੀ ਲਾਸ਼, ਮਚਿਆ ਹੜਕੰਪ

ਮ੍ਰਿਤਕ ਦੀ ਪਛਾਣ ਸਤਪਾਲ ਸਿੰਘ ਪੁੱਤਰ ਵਿਜੇਪਾਲ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਕਰੀਬ 32 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ ਆਈਪੀਸੀ ਦੀ ਧਾਰਾ 279, 304 (ਏ) ਤਹਿਤ ਕੇਸ ਦਰਜ ਕਰ ਲਿਆ ਹੈ। ਮਕੈਨੀਕਲ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement