
ਪੁਰਾਣੀ ਰੰਜਿਸ਼ ਤਹਿਤ ਵਾਰਦਾਤ ਨੂੰ ਦਿੱਤਾ ਗਿਆ ਅੰਜਾਮ
ਗੁਰਦਾਸਪੁਰ- ਹਲਕਾ ਡੇਰਾ ਬਾਬਾ ਨਾਨਕ ਵਿਖੇ ਚੋਹਲਾ ਸਾਹਿਬ ਦੇ ਮੇਲੇ ਦੇ ਦਰਸ਼ਨਾਂ ਲਈ ਆਏ 20 ਸਾਲਾ ਨੌਜਵਾਨ ‘ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਰੁਪਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਹਰੂਵਾਲ ਵਜੋਂ ਹੋਈ ਹੈ। ਫਿਲਹਾਲ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ: ਹੋਲੀ ਤੋਂ ਪਹਿਲਾਂ ਹਿਮਾਚਲ 'ਚ ਵੱਡਾ ਹਾਦਸਾ, ਇਨੋਵਾ ਕਾਰ ਨੇ ਕਰੀਬ 10 ਲੋਕਾਂ ਨੂੰ ਕੁਚਲਿਆ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਅਤੇ ਕੁਝ ਹੋਰ ਨੌਜਵਾਨਾਂ ਨਾਲ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋੜ ਮੇਲਾ ਸ੍ਰੀ ਚੋਹਲਾ ਸਾਹਿਬ ਦੇ ਦਰਸ਼ਨਾਂ ਲਈ ਆਏ ਸਨ ਅਤੇ ਜਦੋਂ ਸ਼ਾਮ ਨੂੰ ਉਹ ਵਾਪਸ ਪਿੰਡ ਆ ਰਹੇ ਸਨ ਤਾਂ ਡੇਰਾ ਬਾਬਾ ਨਾਨਕ ਨੇੜੇ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਉਸ ਦੇ ਭਰਾ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਗ੍ਰਿਫ਼ਤਾਰ