ਲੁਧਿਆਣਾ ਪੁਲਿਸ ਦੀ ਕਾਰਵਾਈ: ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁਲਜ਼ਮ ਸਣੇ ਦੋ ਗ੍ਰਿਫ਼ਤਾਰ, ਨੌਕਰੀ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ
Published : Mar 7, 2023, 3:43 pm IST
Updated : Mar 7, 2023, 3:44 pm IST
SHARE ARTICLE
Ludhiana Police
Ludhiana Police

ਫੇਸਬੁੱਕ ’ਤੇ ਬਣਾਇਆ ਸੀ ਫਰਜ਼ੀ ਅਕਾਊਂਟ

 


ਲੁਧਿਆਣਾ: ਲੁਧਿਆਣਾ ਪੁਲਿਸ ਨੇ ਸੰਗਰੂਰ ਜੇਲ੍ਹ ਤੋਂ ਚਲਾਏ ਜਾ ਰਹੇ ਪੁਲਿਸ ਵਿਭਾਗ ਦੇ ਜਾਅਲੀ ਸ਼ਨਾਖਤੀ ਕਾਰਡ ਬਣਾਉਣ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਵਿਚੋਂ ਇਕ ਕਥਿਤ ਤੌਰ ’ਤੇ ਨਾਭਾ ਜੇਲ੍ਹ ਬ੍ਰੇਕ ਕਾਂਡ ਵਿਚ ਮੁਲਜ਼ਮ ਸੀ। ਮੁਲਜ਼ਮਾਂ ਦੀ ਪਛਾਣ ਪੰਕਜ ਸੂਰੀ ਵਾਸੀ ਭਾਮੀਆਂ ਕਲਾਂ ਅਤੇ ਅਮਨ ਕੁਮਾਰ ਉਰਫ ਅਵਿਲੋਕ ਵਿਰਾਜ ਖੱਤਰੀ ਵਾਸੀ ਕੁਰੂਕਸ਼ੇਤਰ ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ 'ਚੋਂ ਜਾਅਲੀ ਸ਼ਨਾਖਤੀ ਕਾਰਡ, ਇਕ ਪ੍ਰਿੰਟਰ, 3 ਲੈਪਟਾਪ, ਪੰਜ ਮੋਬਾਈਲ ਅਤੇ ਜਾਅਲੀ ਸਟੈਂਪ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਅਨੁਸਾਰ ਮੁਲਜ਼ਮਾਂ ਨੇ ਪੂਰੇ ਭਾਰਤ ਵਿਚ ਘੱਟੋ-ਘੱਟ 400 ਨੌਜਵਾਨਾਂ ਨੂੰ ਸੀਸੀਟੀਐਨਐਸ ਵਲੰਟੀਅਰ ਨਿਯੁਕਤ ਕਰਨ ਦੇ ਨਾਂਅ 'ਤੇ 4 ਲੱਖ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮਾਂ ਨੇ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਪ੍ਰੋਗਰਾਮ ਕ੍ਰਾਈਮ ਐਂਡ ਕ੍ਰਿਮੀਨਲ ਟ੍ਰੈਕਿੰਗ ਨੈੱਟਵਰਕ ਐਂਡ ਸਿਸਟਮ ਨਾਂਅ ਦਾ ਫੇਸਬੁੱਕ ਪੇਜ ਸ਼ੁਰੂ ਕੀਤਾ ਹੈ।

ਮੁਲਜ਼ਮਾਂ ਨੇ 10ਵੀਂ ਪਾਸ ਅਤੇ ਬੀਏ ਦੇ ਵਿਦਿਆਰਥੀਆਂ ਨੂੰ ਸਰਕਾਰੀ ਨੈੱਟਵਰਕ ਵਿਚ ਨੌਕਰੀ ਦੇਣ ਦਾ ਝਾਂਸਾ ਦੇ ਕੇ 14000 ਤੋਂ 22000 ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦਾ ਵਾਅਦਾ ਕੀਤਾ। ਉਹ ਪੇਟੀਐਮ ਰਾਹੀਂ ਹਰੇਕ ਉਮੀਦਵਾਰ ਤੋਂ ਰਜਿਸਟ੍ਰੇਸ਼ਨ ਵਜੋਂ 999 ਰੁਪਏ ਵਸੂਲਦੇ ਸਨ। ਬਾਅਦ ਵਿਚ ਉਹਨਾਂ ਨੂੰ ਪੁਲਿਸ ਦੇ ਵੱਖ-ਵੱਖ ਰੈਂਕ ਦੇ ਜਾਅਲੀ ਪਛਾਣ ਪੱਤਰ ਜਾਰੀ ਕਰਦੇ ਹਨ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਸਾਈਬਰ ਵਿੰਗ ਅਤੇ ਸੀਆਈਏ ਸਟਾਫ 2 ਦੀ ਪੁਲਿਸ ਨੇ ਪੰਕਜ ਸੂਰੀ ਨੂੰ ਗ੍ਰਿਫਤਾਰ ਕੀਤਾ, ਜੋ ਕਿ ਸੀਸੀਟੀਐਨਐਸ ਦਾ ਕਮਾਂਡੈਂਟ ਸੀ। ਸੂਰੀ ਨੇ ਪੁਲਿਸ ਨੂੰ ਅਮਨ ਕੁਮਾਰ ਬਾਰੇ ਦੱਸਿਆ ਜੋ ਸੰਗਰੂਰ ਜੇਲ੍ਹ ਤੋਂ ਰੈਕੇਟ ਚਲਾ ਰਿਹਾ ਸੀ। ਪੁਲਿਸ ਵੱਲੋਂ ਦਿੱਤੀ ਸੂਚਨਾ ਤੋਂ ਬਾਅਦ ਜੇਲ੍ਹ ਸਟਾਫ਼ ਨੇ ਅਮਨ ਕੁਮਾਰ ਕੋਲੋਂ 2 ਮੋਬਾਈਲ ਬਰਾਮਦ ਕੀਤੇ। ਪੁਲਿਸ ਫ਼ੋਨ ਤੋਂ ਡਾਟਾ ਬਰਾਮਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 419, 420, 120ਬੀ, 466, 467, 468, 471, ਸੂਚਨਾ ਤੇ ਤਕਨਾਲੋਜੀ ਐਕਟ ਦੀ ਧਾਰਾ 66ਸੀ ਅਤੇ 66ਡੀ ਤਹਿਤ ਥਾਣਾ ਡਵੀਜ਼ਨ ਨੰਬਰ 7, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਅਮਨ ਖ਼ਿਲਾਫ਼ 30 ਕੇਸ ਦਰਜ ਹਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement