ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਚੁੱਕਿਆ ਧਰਨਾ, 20 ਮਾਰਚ ਤੋਂ ਬਾਅਦ ਮੁੱਖ ਮੰਤਰੀ ਨਾਲ ਹੋਵੇਗੀ ਮੀਟਿੰਗ
Published : Mar 7, 2023, 12:48 pm IST
Updated : Mar 7, 2023, 1:58 pm IST
SHARE ARTICLE
Sidhu Moosewala's Parents ends protest outside Punjab Vidhan Sabha
Sidhu Moosewala's Parents ends protest outside Punjab Vidhan Sabha

ਇਨਸਾਫ਼ ਨਾ ਮਿਲਿਆ ਤਾਂ ਸੜਕ ’ਤੇ ਉਤਰਾਂਗਾ- ਬਲਕੌਰ ਸਿੰਘ

 

ਚੰਡੀਗੜ੍ਹ:  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਖ਼ਤਮ ਕਰ ਦਿੱਤਾ ਹੈ। ਬਲਕੌਰ ਸਿੰਘ ਅਤੇ ਚਰਨ ਕੌਰ ਨੇ ਇਹ ਫ਼ੈਸਲਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਭਰੋਸੇ ਮਗਰੋਂ ਲਿਆ ਹੈ। ਧਰਨੇ ’ਤੇ ਬੈਠੇ ਮਰਹੂਮ ਗਾਇਕ ਦੇ ਮਾਪਿਆਂ ਨੂੰ ਧਾਲੀਵਾਲ ਨੇ ਭਰੋਸਾ ਦਿਵਾਇਆ ਹੈ ਕਿ 20 ਤਾਰੀਕ ਤੋਂ ਬਾਅਦ ਉਹਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: ਭਾਜਪਾ ਇਹ ਮੰਨਣਾ ਪਸੰਦ ਕਰਦੀ ਹੈ ਕਿ ਉਹ ਹਮੇਸ਼ਾ ਦੇਸ਼ ਦੀ ਸੱਤਾ ਵਿਚ ਰਹੇਗੀ- ਰਾਹੁਲ ਗਾਂਧੀ 

ਇਸ ਤੋਂ ਬਾਅਦ ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਉਹਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਸੜਕ ’ਤੇ ਉਤਰਾਂਗਾ। ਬਲਕੌਰ ਸਿੰਘ ਨੇ ਮੰਤਰੀ ਧਾਲੀਵਾਲ ਨੂੰ ਕਿਹਾ ਕਿ ਜੇਲ੍ਹ ਮੰਤਰਾਲਾ ਮੁੱਖ ਮੰਤਰੀ ਕੋਲ ਹੈ, ਫਿਰ ਵੀ ਜੇਲ੍ਹ ਵਿਚ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਮਾਰਿਆ ਗਿਆ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਤੁਸੀਂ ਧਰਨਾ ਨਾ ਦਿਓ, ਜੇਲ੍ਹ ਘਟਨਾਕ੍ਰਮ ’ਤੇ ਕਾਰਵਾਈ ਹੋਈ ਹੈ।  

ਇਹ ਵੀ ਪੜ੍ਹੋ: ਬੈਂਕ ਦੇ ਸੀਨੀਅਰ ਮੈਨੇਜਰ ਨਾਲ ਠੱਗੀ: ਵਟਸਐਪ ’ਤੇ ਕਲਾਇੰਟ ਦੀ ਫੋਟੋ ਲਗਾ ਕੇ ਠੱਗੇ 18 ਲੱਖ 92 ਹਜ਼ਾਰ ਰੁਪਏ

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਤੁਹਾਨੂੰ ਧਰਨਾ ਲਗਾਉਣ ਦੀ ਲੋੜ ਨਹੀਂ, ਸਰਕਾਰ ਤੁਹਾਡੇ ਨਾਲ ਹੈ। ਮੂਸੇਵਾਲਾ ਸਾਰੇ ਪੰਜਾਬ ਦਾ ਪੁੱਤ ਸੀ। ਤੁਸੀਂ ਜਦੋਂ ਚਾਹੋ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਸਕਦੇ ਹੋ। ਅਸੀਂ ਆਖਰੀ ਦਮ ਤੱਕ ਇਹ ਕੇਸ ਲੜਾਂਗੇ। ਉਹਨਾਂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਭਰੋਸਾ ਦਿਵਾਇਆ ਕਿ ਹੁਣ ਤੱਕ 29 ਅਪਰਾਧੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ ਵਿਦੇਸ਼ਾਂ ਵਿਚ ਰਹਿੰਦੇ ਬਾਕੀ ਗੁਨਾਹਗਾਰਾਂ ਨੂੰ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement