
Abohar News: ਘਰ ਦੇ ਬਾਥਰੂਮ ਚ ਬੇਹੋਸ਼ ਮਿਲਿਆ ਨੌਜਵਾਨ
A young man who was married three months ago died Abohar News in punjabi : ਅਬੋਹਰ ਦੇ ਪਿੰਡ ਆਜ਼ਮਵਾਲਾ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਖੂਈਖੇੜਾ ਪੁਲਿਸ ਨੇ ਪੋਸਟਮਾਰਟਮ ਲਈ ਮੁਰਦਾਘਰ ਵਿਚ ਰਖਵਾਇਆ ਹੈ।
ਇਹ ਵੀ ਪੜ੍ਹੋ: Jalandhar News : ਜਲੰਧਰ 'ਚ ਅਣਪਛਾਤੇ ਵਾਹਨ ਨੇ ਔਰਤ ਨੂੰ ਕੁਚਲਿਆ, ਮੌਕੇ 'ਤੇ ਹੋਈ ਮੌਤ
ਮਾਮਲੇ ਦਾ ਸਭ ਤੋਂ ਦੁਖਦਾਇਕ ਪਹਿਲੂ ਇਹ ਹੈ ਕਿ ਮ੍ਰਿਤਕ ਨੌਜਵਾਨ ਦਾ ਤਿੰਨ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 10 ਵਜੇ ਅਕਾਸ਼ਦੀਪ ਨਾਂ ਦਾ ਨੌਜਵਾਨ ਘਰ ਦੇ ਬਾਥਰੂਮ ਗਿਆ ਪਰ ਕਾਫੀ ਦੇਰ ਤੱਕ ਵਾਪਸ ਨਹੀਂ ਆਇਆ। ਜਦੋਂ ਪਰਿਵਾਰਕ ਮੈਂਬਰਾਂ ਨੇ ਉਥੇ ਜਾ ਕੇ ਦੇਖਿਆ ਤਾਂ ਉਹ ਫਰਸ਼ 'ਤੇ ਪਿਆ ਹੋਇਆ ਸੀ ਤਾਂ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ, ਜਿਥੇ ਡਾਕਟਰ ਸੁਰੇਸ਼ ਕੁਮਾਰ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਜਿਸ 'ਤੇ ਉਨ੍ਹਾਂ ਨੂੰ ਪੁਲਿਸ ਨੂੰ ਸੂਚਨਾ ਦਿਤੀ।
ਇਹ ਵੀ ਪੜ੍ਹੋ: Kapurthala News: ਕਪੂਰਥਲਾ ਪੁਲਿਸ ਨੇ ਹਥਿਆਰਾਂ ਸਮੇਤ 3 ਕਾਰ ਸਵਾਰ ਬਦਮਾਸ਼ ਕੀਤੇ ਕਾਬੂ
ਸੂਚਨਾ ਮਿਲਣ 'ਤੇ ਥਾਣਾ ਖੂਈਖੇੜਾ ਦੀ ਪੁਲਿਸ ਨੇ ਹਸਪਤਾਲ ਪਹੁੰਚ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from A young man who was married three months ago died Abohar News in punjabi, stay tuned to Rozana Spokesman)