ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਦਾ ਹੋਇਆ ਸਨਮਾਨ
Published : Mar 7, 2024, 3:50 pm IST
Updated : Mar 7, 2024, 3:50 pm IST
SHARE ARTICLE
Anmol Gagan Mann
Anmol Gagan Mann

ਜਿੱਤਿਆ 'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ'  

ਚੰਡੀਗੜ੍ਹ/ਬਰਲਿਨ : ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ 'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਨੇ ਫਾਰਮ ਅਤੇ ਰੂਰਲ ਟੂਰਜਿਮ ਐਵਾਰਡ ਵੀ ਜਿੱਤਣ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਸਮਾਗਮ ਇੰਟਰਨੈਸ਼ਨਲ ਟੂਰਿਜਮ ਬੋਰਿਸ ਬਰਲਿਨ (ਆਈ.ਟੀ.ਬੀ.ਬਰਲਿਨ) ਅਤੇ ਦੀ ਪੈਸੇਫਿਕ ਏਰੀਆ ਟਰੈਵਲ ਰਾਈਟਰਜ ਐਸੋਸੀਏਸ਼ਨ (ਪਾਟਵਾ) ਵਲੋਂ ਸਾਂਝੇ ਤੋਰ ਤੇ ਕਰਵਾਏ ਗਏ ਇਸ 3 ਦਿਨਾਂ ਸਮਾਗਮ ਦੌਰਾਨ ਦੁਨੀਆ ਭਰ ਦੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਕੰਪਨੀਆਂ ਅਤੇ ਸੰਸਥਾਵਾਂ ਵਲੋਂ ਭਾਗ ਲਿਆ ਗਿਆ।

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਇਹ ਸਨਮਾਨ ਜਿੱਤਿਆ।

ਸਨਮਾਨ ਹਾਸਲ ਕਰਨ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟਾ ਸਨਅਤ ਨਾਲ ਸਬੰਧਤ ਬਹੁਤ ਸੰਭਾਵਨਾਵਾਂ ਹਨ ਜਿਸ ਨੂੰ ਸਿਰਫ਼ ਇੰਫਰਾਸਟ੍ਰੱਕਚਰ ਦੇਣ ਅਤੇ  ਪ੍ਰਚਾਰਨ ਦੀ ਲੋੜ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ।

 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement