Punjab News: CM ਭਗਵੰਤ ਮਾਨ ਨੇ ਪੰਜਾਬ ਪੁਲਿਸ ਸਣੇ ਵੱਖ-ਵੱਖ ਵਿਭਾਗਾਂ ਦੇ 2487 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Mar 7, 2024, 2:12 pm IST
Updated : Mar 7, 2024, 2:12 pm IST
SHARE ARTICLE
CM Bhagwant Mann gave appointment letters to newly appointed 2487 candidates
CM Bhagwant Mann gave appointment letters to newly appointed 2487 candidates

ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਅਤੇ ਲਗਨ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਅੱਜ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿਤੇ। ਇਹ ਪ੍ਰੋਗਰਾਮ ਸੰਗਰੂਰ ਦੀ ਲੱਡਾ ਕੋਠੀ ਵਿਖੇ ਕਰਵਾਇਆ ਗਿਆ। ਸ਼ੁਰੂਆਤ ਵਿਚ ਨਵ-ਨਿਯੁਕਤ ਉਮੀਦਵਾਰਾਂ ਨੇ ਮੁੱਖ ਮੰਤਰੀ ਨੂੰ ਨੌਕਰੀ ਦੇਣ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸੰਗਰੂਰ ਦੀ ਇਕ ਲੜਕੀ ਨੇ ਵੀ ਗੱਲ ਕੀਤੀ, ਜਿਸ ਨੇ ਦਸਿਆ ਕਿ ਉਹ ਵਿਦੇਸ਼ ਜਾਣ ਵਾਲੀ ਸੀ ਪਰ ਹੁਣ ਉਹ ਪੰਜਾਬ ਵਿਚ ਰਹਿ ਕੇ ਸੇਵਾ ਕਰੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਅਤੇ ਲਗਨ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੋਵੇਗਾ। ਅੱਜ ਜਿਸ ਤਰ੍ਹਾਂ ਨੌਕਰੀਆਂ ਦਿਤੀਆਂ ਜਾ ਰਹੀਆਂ ਹਨ, ਜੇਕਰ ਅਜਿਹੀਆਂ ਨੌਕਰੀਆਂ ਪਹਿਲਾਂ ਪੈਦਾ ਕੀਤੀਆਂ ਹੁੰਦੀਆਂ ਤਾਂ ਅੱਜ ਪੰਜਾਬ ਦੇ ਨੌਜਵਾਨ ਇਥੇ ਹੀ ਰੁਕੇ ਹੁੰਦੇ, ਵਿਦੇਸ਼ ਨਾ ਜਾਂਦੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਦਸਿਆ ਕਿ ਅੱਜ ਦਿਤੇ ਗਏ ਨਿਯੁਕਤੀ ਪੱਤਰਾਂ ਵਿਚ 1705 ਨੌਜਵਾਨ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਨਿਆਂ, 421 ਲੋਕਲ ਗਵਰਨੈਂਸ, 39 ਮਾਲ ਅਤੇ 60 ਆਬਕਾਰੀ ਵਿਭਾਗ ਵਿਚ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪਣੇ ਪਿੰਡ ਦੇ ਬੱਚਿਆਂ ਦੀ ਪੜ੍ਹਾਈ ਵਿਚ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਰੰਗਲਾ ਪੰਜਾਬ ਬਣਦਾ ਜਾ ਰਿਹਾ ਹੈ। ਅਸੀਂ ਮਿਲ ਕੇ ਇਸ ਨੂੰ ਰੰਗਲਾ ਪੰਜਾਬ ਬਣਾਵਾਂਗੇ। ਅੱਜ ਤੋਂ ਕਈ ਸਾਲਾਂ ਬਾਅਦ ਜਦੋਂ ਇਹ ਸਵਾਲ ਉੱਠੇਗਾ ਕਿ ਪੰਜਾਬ ਫਿਰ ਰੰਗਲਾ ਕਦੋਂ ਬਣੇਗਾ, ਉਸ ਵਿਚ ਤੁਹਾਡੇ ਸਾਰੇ ਨੌਜਵਾਨਾਂ ਦੇ ਨਾਮ ਵੀ ਲਿਖੇ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਜੋ ਨੌਕਰੀਆਂ ਮਿਲ ਰਹੀਆਂ ਹਨ, ਉਨ੍ਹਾਂ ਵਿਚ ਜ਼ਿਆਦਾਤਰ ਔਰਤਾਂ ਸ਼ਾਮਲ ਹਨ। ਪੰਜਾਬ ਵਿਚ ਔਰਤਾਂ ਦਾ ਯੋਗਦਾਨ ਸ਼ਲਾਘਾਯੋਗ ਹੈ। ਅੱਜ ਪੰਜਾਬ ਵਿਚ 10 ਮਹਿਲਾ ਡੀਸੀ ਹਨ। ਇੰਨਾ ਹੀ ਨਹੀਂ 6 ਐਸਐਸਪੀਜ਼ ਵੀ ਔਰਤਾਂ ਹਨ ਅਤੇ ਉਹ ਸੂਬੇ ਦੀ ਤਰੱਕੀ ਵਿਚ ਵਧੀਆ ਯੋਗਦਾਨ ਪਾ ਰਹੀਆਂ ਹਨ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਹੁਣ ਤਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ 2487 ਹੋਰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਗਏ। ਇਸ ਤੋਂ ਬਾਅਦ ਹੁਣ ਤਕ ਦਿਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ 42924 ਹੋ ਗਈ ਹੈ।

(For more Punjabi news apart from CM Bhagwant Mann gave appointment letters to newly appointed 2487 candidates, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement