Opium Cultivation: ਵਿਧਾਨ ਸਭਾ ਵਿਚ ਉੱਠਿਆ ਅਫ਼ੀਮ ਦੀ ਖੇਤੀ ਦਾ ਮੁੱਦਾ, ਕਈ ਵਿਧਾਇਕਾਂ ਨੇ ਕੀਤਾ ਸਮਰਥਨ 
Published : Mar 7, 2024, 10:33 am IST
Updated : Mar 7, 2024, 3:33 pm IST
SHARE ARTICLE
File Photo
File Photo

ਕਈ ਵਿਧਾਇਕਾਂ ਨੇ ਪੰਜਾਬ ‘ਚ ਅਫੀਮ ਦੇ ਠੇਕੇ ਖੋਲ੍ਹਣ ਦੀ ਮੰਗ ਕੀਤੀ

Opium Cultivation: ਚੰਡੀਗੜ੍ਹ - ਅੱਜ ਪੰਜਾਬ ਵਿਧਾਨ ਸਭਾ ਵਿਚ ਅਫੀਮ ਦੀ ਖੇਤੀ ਦੀ ਮੰਗ ਉਠੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਇਹ ਮੁੱਦਾ ਚੁੱਕਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪੁੱਛਿਆ ਕਿ ਕੀ ਪੰਜਾਬ ਵਿਚ ਅਫੀਮ ਦੀ ਖੇਤੀ ਮੁੜ ਸ਼ੁਰੂ ਕਰਨ ਦਾ ਕੋਈ ਪ੍ਰਸਤਾਵ ਹੈ ਜੇ ਹੈ ਤਾਂ ਦੱਸਿਆ ਜਾਵੇ ਕਿ ਕਦੋਂ ਸ਼ੁਰੂ ਕੀਤੀ ਜਾਵੇਗੀ। 

ਇਸ ਦੌਰਾਨ ਜਦੋਂ ਵਿਧਾਇਕ ਨੇ ਅਫ਼ੀਮ ਦੀ ਖੇਤੀ ਬਾਰੇ ਪੁੱਛਿਆ ਤਾਂ ਸਪੀਕਰ ਕੁਲਤਾਰ ਸੰਧਵਾਂ ਵੀ ‘ਵਾਹ-ਬਈ-ਵਾਹ ਕਿਆ ਬਾਤ ਏ’ ਕਹਿ ਕੇ ਹੱਸਣ ਲੱਗ ਪਏ ਤੇ ਪੂਰੇ ਸਦਨ ਵਿਚ ਵਿਧਾਇਕਾਂ ਦੇ ਚਿਹਰਿਆਂ 'ਤੇ ਖੁਸ਼ੀ ਆ ਗਈ। ਇਸ ਦੌਰਾਨ ਸਪੀਕਰ ਸੰਧਵਾਂ ਨੇ ਖੇਤੀਬਾੜੀ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਪਹਿਲਾਂ ਪੰਜਾਬ ਵਿਚ ਅਫੀਮ ਦੇ ਠੇਕੇ ਹੁੰਦੇ ਸਨ, ਇਹ ਬੰਦ ਕਿਉਂ ਕੀਤੇ ਗਏ, ਇਸ ਬਾਰੇਜਾਣਕਾਰੀ ਦਿੱਤੀ ਜਾਵੇ।

ਕਈ ਵਿਧਾਇਕਾਂ ਨੇ ਪੰਜਾਬ ‘ਚ ਅਫੀਮ ਦੇ ਠੇਕੇ ਖੋਲ੍ਹਣ ਦੀ ਮੰਗ ਕੀਤੀ। ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਸਿੰਥੈਟਿਕ ਨਸ਼ੇ ਪੰਜਾਬ ਦੀ ਜਵਾਨੀ ਖ਼ਤਮ ਕਰ ਰਹੇ ਹਨ। ਇਸ ਲਈ ਰਵਾਇਤੀ ਨਸ਼ਿਆਂ ਰਾਹੀਂ ਸਿੰਥੈਟਿਕ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਕਿਉਂਕਿ ਸਾਡੇ ਪੁਰਾਣੇ ਬਜ਼ੁਰਗ ਵੀ ਅਫੀਮ ਖਾ ਕੇ ਕਈ ਕੰਮ ਕਰਦੇ ਸਨ ਤੇ ਇਸ ਨਾਲ ਕਦੇ ਵੀ ਕਿਸੇ ਦੀ ਮੌਤ ਨਹੀਂ ਹੋਈ ਸੀ ਇਸ ਲਈ ਇਸ ਦੀ ਖੇਤੀ ਪੰਜਾਬ ਵਿਚ ਸ਼ੁਰੂ ਕਰਨੀ ਚਾਹੀਦੀ ਹੈ। 

ਇਸ ਦੇ ਨਾਲ ਹੀ ਦੱਸ ਦਈਏ ਕਿ ਪਠਾਣਮਾਜਰਾ ਦੇ ਸਵਾਲ ਦੇ ਜਵਾਬ ਵਿਚ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਇਹ ਵੀ ਇਕ ਨਸ਼ਾ ਹੀ ਹੈ ਇਸ ਲਈ ਸਰਕਾਰ ਕੋਲ ਅਜੇ ਅਫੀਮ ਦੀ ਖੇਤੀ ਸ਼ੁਰੂ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ।

(For more Punjabi news apart from The issue of opium cultivation was raised in the Legislative Assembly News IN Punjabi  stay tuned to Rozana Spokesman)

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement