Punjab Budget Session: ਪੰਜਾਬ ਬਜਟ ਸੈਸ਼ਨ ਦਾ 5ਵਾਂ ਦਿਨ, ਰਾਜਾ ਵੜਿੰਗ ਨੇ ਚੁੱਕਿਆ ਗੈਂਗਸਟਰਾਂ ਦਾ ਮੁੱਦਾ
Published : Mar 7, 2024, 3:15 pm IST
Updated : Mar 7, 2024, 3:15 pm IST
SHARE ARTICLE
File Photo
File Photo

ਹੋਰ ਜ਼ਰੂਰੀ ਮੁੱਦਿਆਂ 'ਤੇ ਹੋਈ ਚਰਚਾ 

Punjab Budget Session: ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਦਨ ਵਿਚ ਕਿਹਾ ਕਿ ਪੰਜਾਬ ਵਿਚ ਇਨ੍ਹੀਂ ਦਿਨੀਂ ਡਰ ਦਾ ਮਾਹੌਲ ਹੈ। ਪੰਜਾਬ ਵਿਚ ਦੁਕਾਨਾਂ ਅੱਧਾ ਘੰਟਾ ਪਹਿਲਾਂ ਹੀ ਬੰਦ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਪੂਰੇ ਸੂਬੇ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੋ ਗਿਆ ਹੈ। ਮੁਹਾਲੀ ਗੈਂਗਸਟਰਾਂ ਦਾ ਅੱਡਾ ਬਣ ਚੁੱਕਾ ਹੈ। ਉਨ੍ਹਾਂ ਜੇਲ੍ਹ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਵੀ ਉਠਾਇਆ।  

ਉਨ੍ਹਾਂ ਕਿਹਾ ਕਿ ਜਦੋਂ ਇਹ ਮਾਮਲਾ ਸਾਹਮਣੇ ਆਇਆ ਤਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖ਼ੁਦ ਨੋਟਿਸ ਲਿਆ। ਫਿਰ ਇਸ ਮਾਮਲੇ 'ਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਐਸਆਈਟੀ ਦਾ ਗਠਨ ਕੀਤਾ ਗਿਆ ਪਰ ਇਸ ਦੀ ਜਾਂਚ ਦੀ ਰਫ਼ਤਾਰ ਬਹੁਤ ਮੱਠੀ ਹੈ। ਬੁੱਧਵਾਰ ਨੂੰ ਜਦੋਂ ਅਦਾਲਤ 'ਚ ਸੁਣਵਾਈ ਹੋਈ ਤਾਂ ਪੁਲਿਸ ਨੇ ਰਿਪੋਰਟ ਪੇਸ਼ ਕਰਨ ਲਈ ਤਿੰਨ ਮਹੀਨਿਆਂ ਦਾ ਹੋਰ ਸਮਾਂ ਮੰਗਿਆ। ਉਨ੍ਹਾਂ ਕਿਹਾ ਕਿ ਲੋਕ ਗੈਂਗਸਟਰਾਂ ਤੋਂ ਡਰਦੇ ਹਨ। ਉਸ ਦੇ ਕਈ ਦੋਸਤ ਵੀ ਇਸ ਦਾ ਸ਼ਿਕਾਰ ਹੋ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਕਿਉਂਕਿ ਕਈ ਲੋਕ ਡਰ ਦੇ ਮਾਰੇ ਪੁਲਿਸ ਨਾਲ ਸੰਪਰਕ ਵੀ ਨਹੀਂ ਕਰਦੇ। ਵਿਧਾਇਕ ਡਾ: ਸੁਖਵਿੰਦਰ ਸਿੰਘ ਸੁੱਖੀ ਨੇ ਪ੍ਰਸਤਾਵ ਰੱਖਿਆ ਕਿ ਸੂਬੇ ਦੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੇ ਨਾਲ-ਨਾਲ ਪਸ਼ੂਆਂ, ਪੰਛੀਆਂ ਅਤੇ ਮਨੁੱਖਾਂ ਨੂੰ ਬਚਾਉਣ ਲਈ ਵੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਪਹਿਲਾਂ ਤੋਂ ਲਗਾਏ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ਰੋਕਣ ਲਈ ਕਾਨੂੰਨ ਬਣਾਇਆ ਜਾਵੇ। ਇਸ ਮੌਕੇ 'ਆਪ' ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਮੰਤਰੀ ਅਮਨ ਅਰੋੜਾ, ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੁਖਵਿੰਦਰ ਸਿੰਘ ਕੋਟਲੀ ਸਮੇਤ ਸਾਰਿਆਂ ਨੇ ਇਸ ਪ੍ਰਸਤਾਵ ਨੂੰ ਜ਼ਰੂਰੀ ਦੱਸਿਆ।  

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਪ੍ਰਸਤਾਵ ਬਹੁਤ ਵਧੀਆ ਹੈ। ਉਨ੍ਹਾਂ ਨੇ ਜ਼ੀਰਕਪੁਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਉੱਥੇ ਪੌਦੇ ਬਿਲਕੁਲ ਘੱਟ ਗਏ ਹਨ। ਉੱਥੇ ਇੱਕ ਹਜ਼ਾਰ ਪੌਦੇ ਨਹੀਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਜਿੱਥੇ ਵੀ ਵੱਡੀਆਂ ਇਮਾਰਤਾਂ ਬਣ ਰਹੀਆਂ ਹਨ, ਉੱਥੇ 25 ਫ਼ੀਸਦੀ ਰਕਬੇ ਵਿੱਚ ਰੁੱਖ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ।  

ਇਸ ਤੋਂ ਬਿਨਾਂ ਪ੍ਰੋਜੈਕਟ ਪਾਸ ਨਹੀਂ ਹੋਣਾ ਚਾਹੀਦਾ। ਵਿਧਾਇਕ ਜਗਰੂਪ ਸਿੰਘ ਨੇ ਕੋਵਿਡ ਦੇ ਸਮੇਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਆਕਸੀਜਨ ਲਈ ਕਿਵੇਂ ਸੰਘਰਸ਼ ਕਰਨਾ ਪਿਆ। ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵ ਜ਼ਰੂਰੀ ਹੈ। ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। 

ਭਲਕੇ ਕੌਮਾਂਤਰੀ ਮਹਿਲਾ ਦਿਵਸ ਦੇ ਮੱਦੇਨਜ਼ਰ ਵਿਧਾਨ ਸਭਾ ਵਿਚ ਮਹਿਲਾ ਵਿਧਾਇਕਾਂ ਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ। ਹਰੇਕ ਮਹਿਲਾ ਵਿਧਾਇਕ ਨੂੰ ਦੋ ਮਿੰਟ ਦਾ ਸਮਾਂ ਦਿੱਤਾ ਗਿਆ। ਇਸ 'ਤੇ ਮਹਿਲਾ ਵਿਧਾਇਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।  ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬਸੀ ਹਲਕੇ ਵਿਚ ਪਾਣੀ ਦੇ ਡਿੱਗ ਰਹੇ ਪੱਧਰ ਦਾ ਮੁੱਦਾ ਸਦਨ ਵਿਚ ਉਠਾਇਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਭਰ ਵਿਚ ਨਹਿਰੀ ਪਾਣੀ ਮੁਹੱਈਆ ਕਰਵਾ ਰਹੀ ਹੈ। ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੇ ਹਲਕੇ ਵਿਚ ਵੀ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ। ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।  

ਰੂਸ ਵਿਚ ਫਸੇ ਨੌਜਵਾਨਾਂ ਦਾ ਮੁੱਦਾ ਵੀ ਉੱਠਿਆ
ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਰੂਸ ਵਿਚ ਫਸੇ ਨੌਜਵਾਨਾਂ ਨੂੰ ਉਥੋਂ ਜਲਦ ਤੋਂ ਜਲਦ ਬਾਹਰ ਕੱਢਿਆ ਜਾਵੇ ਤਾਂ ਜੋ ਨੌਜਵਾਨਾਂ ਦੀ ਜਾਨ ਬਚਾਈ ਜਾ ਸਕੇ। ਇਸ ਸਬੰਧੀ ਪ੍ਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਇਹ ਮਾਮਲਾ ਕੇਂਦਰ ਸਰਕਾਰ ਅਤੇ ਉਥੋਂ ਦੇ ਅੰਬੈਸੀ ਕੋਲ ਉਠਾਇਆ ਹੈ। ਉਮੀਦ ਹੈ ਕਿ ਇਹ ਮਸਲਾ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਅਮਰੀਕਾ ਜਾਣਾ ਚਾਹੁੰਦੇ ਸਨ ਪਰ ਏਜੰਟ ਨੇ ਉਨ੍ਹਾਂ ਨੂੰ ਰੂਸ ਭੇਜ ਦਿੱਤਾ। ਹੁਣ ਉਨ੍ਹਾਂ ਨੂੰ ਲੜਾਈ ਵਾਲੇ ਖੇਤਰ ਵਿੱਚ ਭੇਜਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਆਦਮਪੁਰ ਏਅਰਪੋਰਟ ਜਲਦੀ ਹੀ ਖੁੱਲ੍ਹਣ ਵਾਲਾ ਹੈ। ਉਨ੍ਹਾਂ ਦੀ ਸਰਕਾਰ ਤੋਂ ਮੰਗ ਹੈ ਕਿ ਇਸ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਂ 'ਤੇ ਰੱਖਿਆ ਜਾਵੇ। ਇਸ ਦੇ ਲਈ ਪ੍ਰਸਤਾਵ ਬਣਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ।  

ਗੜੇਮਾਰੀ ਨਾਲ ਖਰਾਬ ਹੋਈਆਂ ਫਸਲਾਂ ਦਾ ਮੁੱਦਾ ਉੱਠਿਆ 
ਪੰਜਾਬ ਵਿਚ ਗੜੇਮਾਰੀ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਗਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਮਾ ਨੇ ਵਿਧਾਨ ਸਭਾ ਵਿਚ ਦਿੱਤੀ। ਉਨ੍ਹਾਂ ਦੱਸਿਆ ਕਿ 1 ਤੋਂ 31 ਮਾਰਚ ਤੱਕ ਬਕਾਇਦਾ ਗਿਰਦਾਵਰੀ ਵੀ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਅਕਾਲੀ ਵਿਧਾਇਕਾਂ ਮਨਪ੍ਰੀਤ ਸਿੰਘ ਇਆਲੀ, ਗਨੀਵ ਕੌਰ ਅਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਧਿਆਨ ਦਿਵਾਊ ਮਤੇ ਵਿੱਚ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁੱਦਾ ਉਠਾਇਆ ਗਿਆ ਸੀ। 

ਉਨ੍ਹਾਂ ਕਿਹਾ ਕਿ ਗੜੇਮਾਰੀ ਕਾਰਨ ਫ਼ਸਲਾਂ ਅਤੇ ਸਬਜ਼ੀਆਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਕਾਰਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਵੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਨੇ ਆਪਣੇ ਹਲਕੇ ਦੇ ਇੱਕ ਪਟਵਾਰੀ ਦਾ ਜ਼ਿਕਰ ਕੀਤਾ ਹੈ। ਜਿਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ, ਉਨ੍ਹਾਂ ਦੇ ਨਾਂ ਮੁਆਵਜ਼ਾ ਦੇਣ ਲਈ ਭੇਜੇ। ਜਦੋਂਕਿ ਅਸਲ ਨੁਕਸਾਨ ਕਰਨ ਵਾਲਿਆਂ ਦੇ ਨਾਂ ਨਹੀਂ ਭੇਜੇ ਗਏ। ਉਨ੍ਹਾਂ ਮੰਤਰੀ ਨੂੰ ਕਿਹਾ ਕਿ ਅਜਿਹੇ ਮਾਮਲਿਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। 

ਸਦਨ ਵਿਚ ਲੋਹੇ ਦੇ ਸੰਗਲ 'ਤੇ ਹੰਗਾਮਾ
ਸਦਨ ਵਿਚ ਜਦੋਂ ਡਾ. ਵਿਧਾਇਕਾਂ ਨੂੰ ਬੋਲਣ ਦਾ ਸਮਾਂ ਦਿੱਤਾ ਗਿਆ ਤਾਂ ਰਾਜ ਕੁਮਾਰ ਚੱਬੇਵਾਲ ਨੇ ਸਪੀਕਰ ਨੂੰ ਕਿਹਾ ਕਿ ਅਸੀਂ ਤੁਹਾਡੇ ਪੁਰਾਣੇ ਦੋਸਤ ਹਾਂ, ਪਰ ਉਹ ਕੱਲ੍ਹ ਦੇ ਉਨ੍ਹਾਂ ਦੇ ਵਿਵਹਾਰ ਤੋਂ ਨਾਰਾਜ਼ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਖਿਲਾਫ਼ ਜਿਸ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਉਹ ਗਲਤ ਹਨ। ਰਾਜ ਕੁਮਾਰ ਚੱਬੇਵਾਲ ਸਦਨ ਵਿਚ ਲੋਹੇ ਦਾ ਸੰਗਲ ਲੈ ਕੇ ਪਹੁੰਚੇ। 

ਉਨ੍ਹਾਂ ਕਿਹਾ ਕਿ 'ਆਪ' ਵਿਧਾਇਕਾਂ ਨੂੰ ਆਉਣ ਵਾਲੇ ਸਮੇਂ 'ਚ ਤਾਲੇ ਲਾਉਣ ਦੀ ਲੋੜ ਪਵੇਗੀ ਕਿਉਂਕਿ ਜਿਸ ਤਰ੍ਹਾਂ ਦੀ ਸਥਿਤੀ ਪੰਜਾਬ ਵਿਚ ਬਣੀ ਹੋਈ ਹੈ ਉਹ ਮਾੜੀ ਹੈ। ਇਸ 'ਤੇ ਸਦਨ 'ਚ ਹੰਗਾਮਾ ਸ਼ੁਰੂ ਹੋ ਗਿਆ। ਹਾਲਾਂਕਿ ਸਪੀਕਰ ਨੇ ਉਨ੍ਹਾਂ ਨੂੰ ਸ਼ਾਂਤ ਕਰਵਾਇਆ। ਓਧਰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਦੇ ਸਕੂਲਾਂ ਦੀ ਸੁਧਰਦੀ ਦਿਸਾ ਬਾਰੇ ਸਦਨ ਵਿਚ ਗੱਲ ਕੀਤੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਹੁਣ ਪੰਜਾਬ ਦਾ ਕੋਈ ਵੀ ਸਕੂਲ ਅਧਿਆਪਕ ਤੋਂ ਬਿਨਾਂ ਨਹੀਂ ਰਹੇਗਾ।

2364 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅੰਤਿਮ ਪੜਾਅ 'ਤੇ ਹੈ। ਪਹਿਲਾਂ ਇਹ ਮਾਮਲਾ ਅਦਾਲਤ ਵਿਚ ਸੀ। ਇਸੇ ਤਰ੍ਹਾਂ 5994 ਭਰਤੀ ਪ੍ਰਕਿਰਿਆ 'ਤੇ ਕੰਮ ਚੱਲ ਰਿਹਾ ਹੈ। ਮਾਸਟਰ ਕਾਡਰ ਦੀ ਨਵੀਂ ਸੀਨੀਆਰਤਾ ਸੂਚੀ ਬਣਾਉਣਾ। 24 ਮਹੀਨਿਆਂ ਵਿਚ 10 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ। ਇਹ ਪ੍ਰਕਿਰਿਆ ਜਲਦੀ ਹੀ ਹੋਵੇਗੀ।  

ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਸ ਦੇ ਨਾਲ ਹੀ ਟਰਾਂਸਫਰ ਨੀਤੀ ਨੂੰ ਵੀ ਆਸਾਨ ਬਣਾ ਦਿੱਤਾ ਗਿਆ ਹੈ, ਜਿਵੇਂ-ਜਿਵੇਂ ਅਧਿਆਪਕ ਦਾ ਸੇਵਾ ਜੀਵਨ ਵਧੇਗਾ, ਉਹ ਘਰ ਦੇ ਨੇੜੇ ਆਈ ਜਾਵੇਗਾ। ਇਸ ਮੌਕੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਵੱਲੋਂ ਉਨ੍ਹਾਂ ਦੇ ਹਲਕੇ ਦੇ ਸਕੂਲਾਂ ਸਬੰਧੀ ਸਵਾਲ ਉਠਾਏ ਗਏ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਹਾਲਤ ਅਜੇ ਵੀ ਮਾੜੀ ਹੈ।  


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement