Punjab News : ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’ ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ 

By : BALJINDERK

Published : Mar 7, 2024, 5:40 pm IST
Updated : Mar 7, 2024, 5:40 pm IST
SHARE ARTICLE
PUNJAB HEALTH DEPARTMENT TO OBSERVE GLAUCOMA WEEK FROM MARCH 10
PUNJAB HEALTH DEPARTMENT TO OBSERVE GLAUCOMA WEEK FROM MARCH 10

Punjab News : ਗਲੋਕੋਮਾ ਦੀ ਰੋਕਥਾਮ ਲਈ ਸਮਾਂ ਰਹਿੰਦਿਆਂ ਜਾਂਚ ਅਤੇ ਇਲਾਜ ਜ਼ਰੂਰੀ: ਡਾ ਬਲਬੀਰ ਸਿੰਘ

Punjab News :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਿਹਤ ਵਿਭਾਗ ਵੱਲੋਂ 10 ਤੋਂ 16 ਮਾਰਚ 2024 ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ ਜਾਣਕਾਰੀ ਵੀਰਵਾਰ ਨੂੰ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ।

ਇਹ ਵੀ ਪੜੋ:Punjab Vigilance Bureau News : ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਗ੍ਰਿਫਤਾਰ

ਮੰਤਰੀ ਨੇ ਇਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਗਲੋਕੋਮਾ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਮਾਂ ਰਹਿੰਦਿਆਂ ਇਸ ਰੋਗ ਦਾ ਇਲਾਜ ਕੀਤਾ ਜਾ ਸਕੇ।
ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਹ ਜਾਗਰੂਕਤਾ ਪੋਸਟਰ ਵੰਡਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਸਕੇ।

ਇਹ ਵੀ ਪੜੋ:Haryana News: ਟੈਨਿਸ ਖਿਡਾਰਨ ਰੁਚਿਕਾ ਨੂੰ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਡੀਜੀਪੀ ਐੱਸਪੀਐੱਸ ਰਾਠੌਰ ਨੂੰ ਮਿਲੀ ਵੱਡੀ ਰਾਹਤ


ਰਾਜ ਦੇ ਸਿਹਤ ਢਾਂਚੇ ਦਾ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਅਹਿਦ ਨੂੰ ਦੁਹਰਾਉਂਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਗਲੋਕੋਮਾ ਦਾ ਪਤਾ ਲਗਾਉਣ ਲਈ ਛੇ ਅਤਿ-ਆਧੁਨਿਕ ਮਸ਼ੀਨਾਂ (ਨਾਨ-ਕਾਂਟੈਕਟ ਟੋਨੋਮੀਟਰ) ਪੰਜਾਬ ਦੇ ਛੇ ਜ਼ਿਲ੍ਹਾ ਹਸਪਤਾਲਾਂ ਵਿੱਚ ਪਹਿਲਾਂ ਹੀ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਬਾਕੀ ਜ਼ਿਲਿ੍ਹਆਂ ਵਿੱਚ ਅਜਿਹੀਆਂ ਹੋਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਇਹ ਵੀ ਪੜੋ:Mohali's CP67 Murder case: ਪੋਸਟ ਮਾਰਟਮ ਵਿੱਚ ਦੇਰੀ ਦੇ ਮਾਮਲੇ 'ਚ ਮੁਹਾਲੀ ਦੇ ਐੱਸਐੱਸਪੀ ਨੂੰ ਨੋਟਿਸ ਜਾਰੀ 

ਡਾ: ਬਲਬੀਰ ਸਿੰਘ, ਜੋ ਕਿ ਖੁਦ ਅੱਖਾਂ ਦੇ ਸਰਜਨ ਹਨ, ਨੇ ਕਿਹਾ ਕਿ ਮੋਤੀਆ ਦੁਨੀਆਂ ’ਚ ਇਰਵਰਸੀਬਲ ਬਲਾਈਂਡਨੈੱਸ ਦਾ ਸਭ ਤੋਂ ਵੱਡਾ ਕਾਰਨ ਹੈ। 90 ਪ੍ਰਤੀਸ਼ਤ ਮਾਮਲਿਆਂ ਵਿੱਚ, ਗਲੋਕੋਮਾ ਦੇ ਕਾਰਨ ਹੋਣ ਵਾਲੇ ਅੰਨ੍ਹੇਪਣ ਨੂੰ ਜਲਦ ਪਛਾਣ  ਕੇ ਅਤੇ ਢੁਕਵਾਂ ਇਲਾਜ ਕਰਕੇ ਰੋਕਿਆ ਜਾ ਸਕਦਾ ਹੈ। ਇਹ, ਅੱਖ ਦੇ ਦਬਾਅ (ਇੰਟਰਾ-ਓਕੂਲਰ ਪ੍ਰੈਸ਼ਰ) ਵਿੱਚ ਵਾਧੇ ਦੇ ਕਾਰਨ ਆਪਟਿਕ ਨਰਵ ਨੂੰ ਹੋਏ ਨੁਕਸਾਨ ਦੀ ਵਜ੍ਹਾ ਨਾਲ ਹੁੰਦਾ ਹੈ। ਗਲੋਕੋਮਾ ਨੂੰ ਕਈ ਵਾਰ ਨਜ਼ਰ ਦਾ ਇੱਕ ‘ਸਾਈਲੈਂਟ ਥੀਫ’  ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਸ਼ੁਰੂਆਤੀ ਲੱਛਣਾਂ ਨੂੰ ਦਿਖਾਏ ਬਿਨਾਂ ਮਰੀਜ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਸਕਦਾ ਹੈ। ਮਰੀਜ਼ ਉਦੋਂ ਤੱਕ ਲੱਛਣ ਨਜ਼ਰ ਨਹੀਂ ਆਉਂਦੇ ਜਦੋਂ ਤੱਕ ਬਿਮਾਰੀ ਮੱਧਮ ਜਾਂ ਐਡਵਾਂਸ ਪੜਾਅ ਤੱਕ ਨਹੀਂ ਪਹੁੰਚ ਜਾਂਦੀ।

ਇਹ ਵੀ ਪੜੋ:Patiala Cirme News : ਪਟਿਆਲਾ ਵਿੱਚ 16 ਸਾਲਾ ਲੜਕੀ ਦਾ ਚਾਕੂ ਮਾਰ ਕੀਤਾ ਕਤਲ, ਸਦਮੇ 'ਚ ਛੋਟੀ ਭੈਣ ਨੇ ਤੋੜਿਆ ਦਮ


ਬਲਬੀਰ ਸਿੰਘ ਨੇ ਅੱਗੇ ਕਿਹਾ, “ਕਿਸੇ ਵੀ ਵਿਅਕਤੀ ਨੂੰ ਗਲੋਕੋਮਾ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਜਿਵੇਂ ਕਿ 60 ਸਾਲ ਤੋਂ ਵੱਧ ਉਮਰ, ਪਰਿਵਾਰਕ ਇਤਿਹਾਸ, ਡਾਕਟਰੀ ਸਥਿਤੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ, ਕੋਰਟੀਕੋਸਟੀਰੋਇਡ ਤਿਆਰੀਆਂ ਖਾਸ ਕਰਕੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਵਿਅਕਤੀ। ਅੱਖ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੋਕੋਮਾ ਹੋ ਸਕਦਾ ਹੈ। ਸ਼ੁਰੂਆਤੀ ਖੋਜ ਅਤੇ ਸਾਵਧਾਨੀ ਨਾਲ ਇਲਾਜ ਕਰਵਾਉਣ ਨਾਲ ਜ਼ਿਆਦਾਤਰ ਲੋਕਾਂ ਦੀ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ।’’

ਇਹ ਵੀ ਪੜੋ:Punjab News: ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ 16 ਮੋਟਰਸਾਈਕਲਾਂ ਸਣੇ ਇਕ 1 ਵਿਅਕਤੀ ਕਾਬੂ 


ਜ਼ਿਕਰਯੋਗ ਹੈ ਕਿ ਲਗਭਗ 12 ਮਿਲੀਅਨ ਭਾਰਤੀ ਇਸ ਬਿਮਾਰੀ ਤੋਂ ਪੀੜਤ ਹਨ ਅਤੇ 1.2 ਮਿਲੀਅਨ ਇਸ ਕਾਰਨ ਅੰਨ੍ਹੇਪਣ ਦਾ ਸ਼ਿਕਾਰ ਹੋਏ ਹਨ। ਇਸ ਲਈ ਜੋਖਮ ਵਾਲੇ ਲੋਕਾਂ ਅਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਤੋਂ ਤਿੰਨ ਸਾਲ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

ਇਹ ਵੀ ਪੜੋ:Muktsar Rape News : ਮੁਕਤਸਰ ’ਚ ਨਾਬਾਲਿਗ ਨਾਲ ਬਲਾਤਕਾਰ, ਕੇਸ ਦਰਜ


ਗਲੋਕੋਮਾ ਪ੍ਰਬੰਧਨ ਵਿੱਚ ਗੰਭੀਰ ਚੁਣੌਤੀਆਂ ਹਨ ਜਿਵੇਂ: ਜਾਗਰੂਕਤਾ ਦੀ ਘਾਟ, ਅਣਪਛਾਤੇ ਅਤੇ ਇਲਾਜ ਵਿਹੂਣੇ ਮਾਮਲੇ, ਗਲੋਕੋਮਾ ਡਾਇਗਨੌਸਟਿਕ ਅਤੇ ਇਲਾਜ ਸੇਵਾਵਾਂ ਤੱਕ ਮਾੜੀ ਪਹੁੰਚ ਅਤੇ ਇਲਾਜ ਦੀ ਪਾਲਣਾ ਨਾਲ ਸਬੰਧਤ ਕਈ ਮੁੱਦੇ।

ਇਹ ਵੀ ਪੜੋ:Delhi University's Bomb Call News : ਦਿੱਲੀ ਦੇ ਰਾਮਲਾਲ ਆਨੰਦ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਮਾਰਤ ਕਰਵਾਈ ਖ਼ਾਲੀ


ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਐੱਨ.ਪੀ.ਸੀ.ਬੀ.ਐਂਡ.ਵੀ.ਆਈ. ਦੇ ਤਹਿਤ ਆਈਈਸੀ ਗਤੀਵਿਧੀਆਂ ਦੀ ਇੱਕ ਲੜੀਬੱਧ ਯੋਜਨਾ ਬਣਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਮੋਤੀਆ ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ, ਜਿਸ ਵਿੱਚ ਸਕੂਲਾਂ ਵਿੱਚ ਰੇਡੀਓ ਭਾਸ਼ਣ, ਜਾਗਰੂਕਤਾ ਭਾਸ਼ਣ/ਸੀਅੱੈਮਈ, ਨੁੱਕੜ ਨਾਟਕ, ਜਾਗਰੂਕਤਾ ਰੈਲੀਆਂ, ਭਾਸ਼ਣ, ਪੇਂਟਿੰਗ ਮੁਕਾਬਲੇ, ਵਾਕਾਥਨ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਸ਼ਾਮਲ ਹਨ। ਇਸ ਦੌਰਾਨ ਮੰਤਰੀ ਨੇ ਆਮ ਲੋਕਾਂ ਨੂੰ ਇਸ ਹਫ਼ਤੇ ਲਗਾਏ ਜਾਣ ਵਾਲੇ ਮੁਫ਼ਤ ਜਾਂਚ ਕੈਂਪ ਵਿੱਚ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਅਤੇ ਗਕੋਮਾ ਦੀ ਰੋਕਥਾਮ ਲਈ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ।

ਇਹ ਵੀ ਪੜੋ:Muktsar Suicide News: ਮੁਕਤਸਰ ਵਿੱਚ ਵਿਆਹੁਤਾ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਐਨ.ਪੀ.ਸੀ.ਬੀ. ਅਤੇ ਵੀਆਈ ਡਾ: ਨੀਤੀ ਸਿੰਗਲਾ ਵੀ ਹਾਜ਼ਰ ਸਨ।

 (For more news apart from Punjab Health Department will observe 'Glaucoma Week' from March 10 News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement