Punjab News: ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ 16 ਮੋਟਰਸਾਈਕਲਾਂ ਸਣੇ ਇਕ 1 ਵਿਅਕਤੀ ਕਾਬੂ

By : BALJINDERK

Published : Mar 7, 2024, 3:13 pm IST
Updated : Mar 7, 2024, 3:13 pm IST
SHARE ARTICLE
Police arrested 1 person with 16 motorcycles
Police arrested 1 person with 16 motorcycles

Punjab News: ਪੁਲਿਸ ਵਲੋਂ 16 ਮੋਟਰਸਾਈਕਲਾਂ ਸਣੇ ਇਕ 1 ਵਿਅਕਤੀ ਕਾਬੂ 

Punjab News:  ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਗੋਰਵ ਯਾਦਵ ਆਈ.ਪੀ.ਐੱਸ., ਡੀ.ਜੀ.ਪੀ ਪੰਜਾਬ, ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ., ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਦੀਆਂ ਹਦਾਇਤਾਂ ਅਨੁਸਾਰ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ ਦੇ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ | 

ਇਹ ਵੀ ਪੜੋ:Lok Sabha Elections : ਹਲਕਾ ਸੰਗਰੂਰ ’ਚ ਪਰਮਿੰਦਰ ਸਿੰਘ ਢੀਂਡਸਾ ਤੇ ਮੰਤਰੀ ਮੀਤ ਹੇਅਰ ਵਿਚਾਲੇ ਹੋ ਸਕਦਾ ਦਿਲਚਸਪ ਮੁਕਾਬਲਾ


ਜਦੋਂ ਮਨਮੀਤ ਸਿੰਘ ਢਿੱਲੋਂ ਪੀ.ਪੀ.ਐੱਸ. ਕਪਤਾਨ ਪੁਲਿਸ (ਇੰਨਵੈ:) ਸ੍ਰੀ ਮੁਕਤਸਰ ਸਾਹਿਬ ਅਤੇ ਜਸਪਾਲ ਸਿੰਘ ਪੀ.ਪੀ.ਐੱਸ. ਉਪ ਕਪਤਾਨ ਪੁਲਿਸ (ਇੰਨਵੈ:) ਦੀ ਯੋਗ ਅਗਵਾਈ ਹੇਠ ਐੱਸ.ਆਈ ਕੁਲਬੀਰ ਚੰਦ ਇੰਚਾਰਜ ਸੀ.ਆਈ.ਏ-2 ਮਲੋਟ ਅਤੇ ਪੁਲਿਸ ਪਾਰਟੀ ਵੱਲੋਂ 1 ਵਿਅਕਤੀ ਨੂੰ ਕਾਬੂ ਕਰਕੇ, ਉਸ ਕੋਲੋਂ ਚੋਰੀ ਦੇ 16 ਮੋਟਰਸਾਈਕਲ ਬਰਾਮਦ ਕਰਵਾਉਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ |  

ਇਹ ਵੀ ਪੜੋ: Punjab Vigilance Bureau News : ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਗ੍ਰਿਫਤਾਰ

 
ਜਾਣਕਾਰੀ ਅਨੁਸਾਰ ਜਦ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧ ਵਿੱਚ ਮਲੋਟ ਡੱਬਵਾਲੀ ਰੋਡ ਪਿੰਡ ਮਹਿਣਾ ਦੇ ਨਜ਼ਦੀਕ ਮੌਜੂਦ ਸੀ ਤਾਂ ਇੱਕ ਭਰੌਸੇਯੋਗ ਇਤਲਾਹ ਮਿਲੀ ਸੀ, ਕਿ ਸੁਰਿੰਦਰ ਸਿੰਘ ਉਰਫ਼ ਡਾਵਰ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਮਹਿਣਾ ਜੋ ਕਿ ਆਸ ਪਾਸ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ | ਜਿਸ 'ਤੇ ਪੁਲਿਸ ਵੱਲੋਂ ਉਸ ਵਿਰੁੱਧ ਮੁਕਦਮਾ ਨੰਬਰ 31 ਮਿਤੀ 06.03.2024 ਅ/ਧ 379,411 ਹਿੰ.ਦੰ. ਥਾਣਾ ਲੰਬੀ ਦਰਜ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕੀਤੀ ਗਈ | ਪੁਲਿਸ ਟੀਮ ਵੱਲੋਂ ਇਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਇਆ ਸੁਰਿੰਦਰ ਸਿੰਘ ਉਰਫ ਡਾਵਰ ਨੂੰ ਕਾਬੂ ਕੀਤਾ ਗਿਆ | ਜਿਸ ਨੇ ਪੁੱਛ-ਗਿੱਛ ਦੌਰਾਨ ਮੰਨਿਆ ਕਿ ਉਹ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ ਅਤੇ ਉਸ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਹੋਰ ਕਈ ਜ਼ਿਲਿ੍ਹਆਂ 'ਚੋਂ ਮੋਟਰਸਾਈਕਲ ਚੋਰੀ ਕਰਕੇ, ਆਪਣੇ ਘਰ ਵਿੱਚ ਛੁਪਾ ਕੇ ਰੱਖੇ ਹੋਏ ਹਨ | 

ਇਹ ਵੀ ਪੜੋ: Haryana News: ਟੈਨਿਸ ਖਿਡਾਰਨ ਰੁਚਿਕਾ ਨੂੰ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਡੀਜੀਪੀ ਐੱਸਪੀਐੱਸ ਰਾਠੌਰ ਨੂੰ ਮਿਲੀ ਵੱਡੀ ਰਾਹਤ 


ਪੁਲਿਸ ਟੀਮ ਵੱਲੋਂ ਦੋਸ਼ੀ ਸੁਰਿੰਦਰ ਸਿੰਘ ਦੀ ਨਿਸ਼ਾਨਦੇਹੀ ਪਰ ਉਸ ਦੇ ਘਰ ਵਿੱਚੋਂ ਚੋਰੀ ਦੇ 16 ਮੋਟਰਸਾਈਕਲ ਬਰਾਮਦ ਕਰਵਾ ਲਏ ਗਏ ਹਨ | ਮੁਕੱਦਮਾ ਦੀ ਤਫ਼ਤੀਸ਼ ਹੋਰ ਡੂੰਘਾਈ ਨਾਲ ਕੀਤੀ ਜਾ ਰਹੀ ਹੈ |

ਇਹ ਵੀ ਪੜੋ: Mohali's CP67 Murder case: ਪੋਸਟ ਮਾਰਟਮ ਵਿੱਚ ਦੇਰੀ ਦੇ ਮਾਮਲੇ 'ਚ ਮੁਹਾਲੀ ਦੇ ਐੱਸਐੱਸਪੀ ਨੂੰ ਨੋਟਿਸ ਜਾਰੀ 

(For more news apart from Punjab News Today, Muktsar Sahib Police held 16 motorcycles from one person, News in Punjabi, stay tuned to Rozana Spokesman)

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement