Muktsar Suicide News: ਸ੍ਰੀ ਮੁਕਤਸਰ ਸਾਹਿਬ ਵਿੱਚ ਵਿਆਹੁਤਾ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

By : BALJINDERK

Published : Mar 7, 2024, 5:04 pm IST
Updated : Mar 7, 2024, 5:43 pm IST
SHARE ARTICLE
 Muktsar Married Woman Suicide 
Muktsar Married Woman Suicide 

Muktsar Suicide News: ਬੱਚਾ ਨਾ ਹੋਣ ਕਾਰਨ ਸਹੁਰੇ ਪਰਿਵਾਰ ਵਲੋਂ ਕੀਤਾ ਜਾਂਦਾ ਸੀ ਤੰਗ ਪ੍ਰੇਸ਼ਾਨ 

Muktsar Suicide News: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵਿਆਹੁਤਾ ਔਰਤ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਵਿਆਹ ਦੇ 6 ਸਾਲ ਬਾਅਦ ਵੀ ਬੱਚਾ ਨਾ ਹੋਣ ਕਾਰਨ ਉਸ ਦੇ ਸਹੁਰੇ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ ’ਤੇ ਥਾਣਾ ਚੱਕ ਸ਼ੇਰੇਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜੋ:Patiala Cirme News : ਪਟਿਆਲਾ ਵਿੱਚ 16 ਸਾਲਾ ਲੜਕੀ ਦਾ ਚਾਕੂ ਮਾਰ ਕੀਤਾ ਕਤਲ, ਸਦਮੇ 'ਚ ਛੋਟੀ ਭੈਣ ਨੇ ਤੋੜਿਆ ਦਮ

ਮੁਲਜ਼ਮਾਂ ਦੀ ਪਛਾਣ ਪਤੀ ਰਾਜਬਿੰਦਰ ਸਿੰਘ ਉਰਫ਼ ਕਾਲੀ, ਸਹੁਰਾ ਗੁਰਮੀਤ ਸਿੰਘ, ਸੱਸ ਪਾਲ ਕੌਰ ਅਤੇ ਤਰਸੇਮ ਸਿੰਘ ਵਾਸੀ ਚੱਕ ਸ਼ੇਰੇਵਾਲਾ ਵਜੋਂ ਹੋਈ ਹੈ। ਅਜੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜੋ:Muktsar Rape News :ਸ੍ਰੀ ਮੁਕਤਸਰ ਸਾਹਿਬ ’ਚ ਨਾਬਾਲਿਗ ਨਾਲ ਬਲਾਤਕਾਰ, ਕੇਸ ਦਰਜ
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮਨਜੀਤ ਕੌਰ ਪਤਨੀ ਗੁਰਬਚਨ ਸਿੰਘ ਵਾਸੀ ਚੱਕ ਸ਼ੇਰੇਵਾਲਾ ਨੇ ਦੱਸਿਆ ਕਿ ਉਸ ਦੀ ਲੜਕੀ ਗਗਨਦੀਪ ਕੌਰ ਦਾ ਆਪਣੇ ਪਿੰਡ ਦੇ ਹੀ ਰਾਜਬਿੰਦਰ ਸਿੰਘ ਉਰਫ਼ ਕਾਲੀ ਨਾਲ ਪ੍ਰੇਮ ਵਿਆਹ ਹੋਇਆ ਸੀ, ਉਨ੍ਹਾਂ ਦੇ ਵਿਆਹ ਨੂੰ 6 ਸਾਲ ਹੋ ਚੁੱਕੇ ਸਨ। ਪਰ ਉਸ ਕੋਲ ਅਜੇ ਕੋਈ ਬੱਚਾ ਨਹੀਂ ਸੀ।
ਮੇਰੀ ਧੀ ਨੂੰ ਬੱਚਾ ਨਾ ਹੋਣ ਕਾਰਨ ਉਸ ਦੇ ਸਹੁਰੇ ਵਾਲੇ ਉਸ ਨੂੰ ਤਾਅਨੇ ਮਾਰਦੇ ਸਨ ਅਤੇ ਤੰਗ ਪ੍ਰੇਸ਼ਾਨ ਕਰਦੇ ਸਨ।

ਇਹ ਵੀ ਪੜੋ:Punjab News: ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ 16 ਮੋਟਰਸਾਈਕਲਾਂ ਸਣੇ ਇਕ 1 ਵਿਅਕਤੀ ਕਾਬੂ 
ਉਸ ਦੀ ਕਈ ਵਾਰ ਲੜਕੀ ਦੀ ਕੁੱਟਮਾਰ ਵੀ ਕੀਤੀ ਗਈ ਅਤੇ ਬੀਤੇ ਦਿਨ ਚੱਕ ਸ਼ੇਰੇਵਾਲਾ ਤੋਂ ਆਪਣੀ ਜਾਨ ਬਚਾ ਕੇ ਆਪਣੀ ਭੈਣ ਸੀਮਾ ਕੌਰ ਕੋਲ ਮੁਕਤਸਰ ਆ ਗਈ ਅਤੇ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਮੇਰੀ ਲੜਕੀ ਨੇ ਰਾਜਸਥਾਨ ਫੀਡਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕ ਦੀ ਮਾਤਾ ਗਗਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:Delhi University's Bomb Call News : ਦਿੱਲੀ ਦੇ ਰਾਮਲਾਲ ਆਨੰਦ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਮਾਰਤ ਕਰਵਾਈ ਖ਼ਾਲੀ

 (For more news apart from Married Man commits suicide in Muktsar Sahib News in Punjabi News in Punjabi, stay tuned to Rozana Spokesman)

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement