Punjab Vigilance: ਵਿਜੀਲੈਂਸ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
Published : Mar 7, 2024, 7:40 pm IST
Updated : Mar 7, 2024, 7:40 pm IST
SHARE ARTICLE
VB ARRESTS FIVE PANCHAYAT MEMBERS FOR MISAPPROPRIATING GRANT FUNDS News in punjabi
VB ARRESTS FIVE PANCHAYAT MEMBERS FOR MISAPPROPRIATING GRANT FUNDS News in punjabi

Punjab Vigilance: ਮੁਲਜ਼ਮਾਂ ਨੇ ਪੰਚਾਇਤ ਮੈਂਬਰਾਂ ਵਜੋਂ ਆਪਣੇ ਕਾਰਜ ਕਾਲ ਦੌਰਾਨ ਸਰਕਾਰੀ ਫੰਡਾਂ 'ਚੋਂ 1,66,95,153 ਰੁਪਏ ਦਾ ਕੀਤਾ ਗਬਨ

VB ARRESTS FIVE PANCHAYAT MEMBERS FOR MISAPPROPRIATING GRANT FUNDS News in punjabi: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ  ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: 40 KG Gold Recovered News: 40 ਕਿਲੋ ਸੋਨਾ, 6 ਕਿਲੋ ਚਾਂਦੀ ਤੇ 5.43 ਕਰੋੜ ਦੀ ਨਕਦੀ ਸਮੇਤ 12 ਵਿਅਕਤੀ ਗ੍ਰਿਫਤਾਰ  

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ ਮੈਂਬਰਾਂ ਖਿਲਾਫ ਇਹ ਕੇਸ ਪਿੰਡ ਬੇਨਕਾ ਦੇ ਵਸਨੀਕ ਸ਼ੁਬੇਗ ਸਿੰਘ ਵੱਲੋਂ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Patiala News : ਪਟਿਆਲਾ 'ਚ 9 ਕਿਲੋ ਚਰਸ ਸਮੇਤ ਬਿਹਾਰ ਤੋਂ ਆਏ 4 ਤਸਕਰ ਗ੍ਰਿਫਤਾਰ  

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਦੋਸ਼ੀਆਂ ਨੇ ਪਿੰਡ ਬੇਨਕਾ  ਦੇ  ਪੰਚਾਇਤ ਮੈਂਬਰਾਂ  ਵਜੋਂ ਆਪਣੇ ਕਾਰਜ ਕਾਲ ਦੌਰਾਨ ਸਰਕਾਰੀ ਫੰਡਾਂ ਚੋਂ 1,66,95,153 ਰੁਪਏ ਦਾ ਗਬਨ ਕੀਤਾ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੰਜਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

(For more news apart from VB ARRESTS FIVE PANCHAYAT MEMBERS FOR MISAPPROPRIATING GRANT FUNDS News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement