
ਅਕਾਲੀ ਦਲ ਨੇ ਸਿੱਖੀ ਸਿਧਾਂਤਾਂ ਉੱਤੇ ਹਮਲਾ ਕੀਤਾ- ਬੀਬੀ ਜਗੀਰ ਕੌਰ
ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੂੰ ਹਟਾਉਣ ਉੱਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਕੌਮ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। 2 ਦਸੰਬਰ ਦੇ ਫ਼ੈਸਲੇ ਨੇ ਦੁਨੀਆਂ ਵਿਚ ਧੱਕ ਪਾ ਦਿੱਤੀ ਸੀ। ਇਨ੍ਹਾਂ ਨੇ ਆਪਣੀ ਤਾਨਾਸ਼ਾਹੀ ਨਾਲ ਬਹੁਤ ਨੁਕਸਾਨ ਕੀਤਾ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਇੰਨ੍ਹਾਂ ਨੇ ਇੰਦਰਾ ਗਾਂਧੀ ਨੂੰ ਭੁਲਾ ਦੇਣੀ ਹੈ ਕਿਉਂਕਿ ਉਸ ਨੇ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕੀਤਾ ਪਰ ਅਕਾਲੀ ਦਲ ਨੇ ਸਿਧਾਂਤਾਂ ਉੱਤੇ ਹਮਲਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 2 ਦਸੰਬਰ ਵਾਲੇ ਫੈਸਲੇ ਤੋਂ ਬਾਅਦ ਜਥੇਦਾਰਾਂ ਨੂੰ ਹਟਾਉਣਾ ਸਿੱਖ ਕੌਮ ਲਈ ਬੜੀ ਨਰਾਸ਼ਾ ਵਾਲੀ ਗੱਲ ਹੈ।
ਉਨ੍ਹਾਂ ਨੇ ਕਿਹਾ ਹੈ ਕਿ 5 ਮੈਂਬਰ ਕਮੇਟੀ ਅਕਾਲੀ ਦਲ ਦੀ ਭਰਤੀ ਕਰਕੇ ਪੁਨਰਸੁਰਜੀਤੀ ਕਰੇਗੀ। ਉਨ੍ਹਾਂ ਨੇ ਕਿਹਾ ਹੈਕਿ ਜਿਹੜੇ ਲੀਡਰ ਸੁਖਬੀਰ ਬਾਦਲ ਨਾਲ ਤੁਰੀ ਫਿਰਦੀ ਹੈ ਉਹ ਕੁਝ ਸਮੇਂ ਬਾਅਦ ਛੱਡ ਕੇ ਚੱਲੇ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਸਿੱਖੀ ਸਿਧਾਂਤਾਂ ਨੂੰ ਮੰਨ ਨਹੀਂ ਰਹੇ। ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਕਿਰਦਾਰਕੁਸ਼ੀ ਕਰਨ ਨਾਲ ਸਿੱਖ ਕੌਮ ਦਾ ਨੁਕਸਾਨ ਹੋਇਆ ਹੈ।