
ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਕੀਤੀਆਂ ਖ਼ਤਮ
ਅੰਮ੍ਰਿਤਸਰ: ਸ੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਬੈਠਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਾਰਨ ਤੋਂ ਬਾਅਦ ਹੁਣ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕਾਰਜਕਾਰੀ ਜਥੇਦਾਰ ਲਗਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗਿਆਨੀ ਰਘਬੀਰ ਸਿੰਘ ਹੈੱਡ ਗ੍ਰੰਥੀ ਬਣੇ ਰਹਿਣਗੇ।
ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਅੰਮ੍ਰਿਤਸਰ ਦੇ ਪਿੰਡ ਗੜਗੱਜ ਦਾ ਰਹਿਣ ਵਾਲਾ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ 2001 ਤੋਂ ਕਥਾ ਕਰ ਰਿਹਾ ਹੈ। ਗਿਆਨੀ ਕੁਲਦੀਪ ਸਿੰਘ ਦੀ ਉਮਰ 40 ਸਾਲ ਹੈ। ਉਨ੍ਹਾਂ ਨੇ ਐਮਏ ਹਿਸਟਰੀ ਕੀਤੀ ਹੋਈ ਹੈ। ਪਿਛਲੇ 3 ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸਚਖੰਡ ਸ੍ਰੀ ਦਰਬਾਰ ਸਾਹਿਬ ਕਥਾ ਦੀ ਹਾਜ਼ਰੀ ਲਗਾ ਰਿਹਾ ਹੈ।