ਰਾਜਸੀ ਆਗੂਆਂ ਦੀਆਂ ਰਾਜਸੀ ਇੱਛਾਵਾਂ ਪੂਰੀਆਂ ਨਾ ਕਰਨ ਦੇ ਬਦਲੇ ਵਜੋਂ ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾ ਦਿੱਤਾ: ਭਾਈ ਗੁਰਪ੍ਰਤਾਪ ਸਿੰਘ ਵਡਾਲਾ
Published : Mar 7, 2025, 9:32 pm IST
Updated : Mar 7, 2025, 9:32 pm IST
SHARE ARTICLE
'Jathedars were removed from their posts as a revenge for not fulfilling the political desires of political leaders'
'Jathedars were removed from their posts as a revenge for not fulfilling the political desires of political leaders'

ਭਾਈ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਕਮੇਟੀ ਉੱਤੇ ਚੁੱਕੇ ਸਵਾਲ

ਚੰਡੀਗੜ੍ਹ: ਦੋਵੇ ਜਥੇਦਾਰਾਂ ਨੂੰ ਲਾਂਭੇ ਕਰਨ ਨੂੰ ਲੈ ਕੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਕਮੇਟੀ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਕੌਮ ਲਈ ਅੱਜ ਬਹੁਤ ਹੀ ਮੰਦਭਾਗਾ ਦਿਨ ਹੈ,ਜਦੋਂ ਸਿੱਖ ਕੌਮ ਦੀਆਂ ਮਹਾਨ ਪਦਵੀਆਂ ਤੇ ਸ਼ਿਸੋਵਤ ਦੋ ਮਹਾਨ ਸ਼ਖ਼ਸੀਅਤਾਂ ਗਿਆਨੀ ਰਘਵੀਰ ਸਿੰਘ ਜੀ ਜਥੇਦਾਰ ਸਾਹਿਬ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ

ਗਿਆਨੀ ਸੁਲਤਾਨ ਸਿੰਘ  ਜਥੇਦਾਰ ਸਾਹਿਬ ਸ਼੍ਰੀ ਕੇਸਗੜ੍ਹ ਸਾਹਿਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੁੱਝ ਰਾਜਸੀ ਆਗੂਆਂ ਦੀਆਂ ਰਾਜਸੀ ਇੱਛਾਵਾਂ ਪੂਰੀਆਂ ਨਾ ਕਰਨ ਦੇ ਬਦਲੇ ਵਜੋਂ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਜਿਸ ਤਰ੍ਹਾਂ ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ਦਾ ਰਾਜਸੀ ਹਿਤਾਂ ਦੀ ਪੂਰਤੀ ਲਈ ਘਾਣ ਕੀਤਾ ਜਾ ਰਿਹਾ ਹੈ,ਉਸ ਦੀ ਪੁਰਜ਼ੋਰ ਸ਼ਬਦਾ ਵਿੱਚ ਨਿਖੇਧੀ ਕਰਦੇ ਹਾਂ।

ਭਾਈ ਵਡਾਲਾ ਨੇ ਕਿਹਾ ਹੈ ਕਿ 2 ਦਸੰਬਰ ਵਾਲੇ ਹੁਕਮਨਾਮਾ ਕਰ ਕੇ ਜਥੇਦਾਰਾਂ ਨੂੰ ਹਟਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੁਕਮਨਾਮੇ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲ ਤਖ਼ਤ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਟੱਕਰ ਲਈ ਹੈ। ਉਨਾਂ ਨੇ ਕਿਹਾ ਹੈਕਿ  ਆਗੂ ਆਪਣੇ ਹੰਕਾਰ ਵਿੱਚ ਗਲਤ ਫੈਸਲੇ ਲੈ ਰਿਹਾ ਹੈ। ਉਨ੍ਹਾਂ ਸਮੁੱਚਾ ਸਿੱਖ ਪੰਥ ਕਦੇ ਵੀ ਇੰਨ੍ਹਾਂ ਨੂੰ ਮੁਆਫ ਨਹੀ ਕਰੇਗਾ। ਉਨ੍ਹਾਂ ਨੇ ਕਿਹਾ ਹੈ ਕਿ ਕਿ ਭਰਤੀ ਕਮੇਟੀ ਨੂੰ ਵੀ ਨਹੀਂ ਮੰਨਿਆ । ਉਨ੍ਹਾਂ ਨੇ ਕਿਹਾ ਹੈਕਿ 7 ਮੈਂਬਰੀ ਕਮੇਟੀ ਦਾ ਸਾਥ ਦੇਣਾ ਚਾਹੀਦਾ ਹੈ। ਵਡਾਲਾ ਨੇ ਕਿਹਾ ਹੈ ਕਿ ਸਿੱਖ ਸੰਗਤ ਇੱਕਠੀ ਹੋ ਕੇ ਇੰਨ੍ਹਾਂ ਲੋਕਾਂ ਦਾ ਵਿਰੋਧ ਕਰੇ।ਉਨ੍ਹਾਂ ਨੇ ਕਿਹਾ ਹੈ ਕਿ ਸਿਧਾਂਤਾ ਉੱਤੇ ਪਹਿਲਾ ਦੇਣਾ ਜ਼ਰੂਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM
Advertisement