
ਸਕੂਲ ਆਫ਼ ਐਮੀਨੈਂਸ ਦੀ ਬੱਸ ਵਿਚ 40 ਬੱਚੇ ਸਨ ਸਵਾਰ
ਮੋਗਾ 'ਚ ਅੱਜ ਇਕ ਇਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਨਿਹਾਲ ਸਿੰਘ ਵਾਲਾ ਵਿਚ ਬੱਚਿਆਂ ਨਾਲ ਭਰੀ ਸਕੂਲ ਬੱਸ ਖੇਤਾਂ ਵਿਚ ਪਲਟ ਗਈ। ਰਾਹਤ ਦੀ ਗੱਲ ਰਹੀ ਕਿ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮਿਲੀ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਸਕੂਲ ਬੱਸ ਵਿਚ 40 ਦੇ ਕਰੀਬ ਬੱਚੇ ਸਵਾਰ ਸਨ।
ਇਹ ਬੱਸ ਸਰਕਾਰੀ ਐਮੀਨੈਂਸ ਸਕੂਲ ਨਿਹਾਲ ਸਿੰਘ ਵਾਲਾ ਦੀ ਦੱਸੀ ਜਾ ਰਹੀ ਹੈ। ਚਸ਼ਮਦੀਦਾਂ ਅਨੁਸਾਰ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ ਤੇ ਬੱਸ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਇਸ ਦੌਰਾਨ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਖੇਤਾਂ ਵਿਚ ਪਲਟ ਗਈ। ਹਾਦਸੇ ਵਿਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।