Mohali News: ਮੋਹਾਲੀ 'ਚ ਨਸ਼ਾ ਤਸਕਰੀ 'ਚ ਸ਼ਾਮਲ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਹੋ ਸਕਦਾ ਹੈ ਵੱਡਾ ਖੁਲਾਸਾ
Published : Mar 7, 2025, 1:59 pm IST
Updated : Mar 7, 2025, 1:59 pm IST
SHARE ARTICLE
Policeman involved in drug smuggling arrested in Mohali NewsPoliceman involved in drug smuggling arrested in Mohali News
Policeman involved in drug smuggling arrested in Mohali NewsPoliceman involved in drug smuggling arrested in Mohali News

Mohali News: ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਪੁਲਿਸ ਦੀ ਮੁਹਿੰਮ ਜਾਰੀ ਹੈ। ਇਸ ਸਬੰਧ ਵਿੱਚ ਸੂਬੇ ਵਿੱਚ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਚੈਕਿੰਗ ਦੌਰਾਨ ਮੋਹਾਲੀ ਦੇ ਜ਼ੀਰਕਪੁਰ 'ਚ ਪੁਲਿਸ ਕਰਮਚਾਰੀ ਨੂੰ ਡੇਢ ਕਿੱਲੋ ਚਰਸ ਸਮੇਤ ਕਾਬੂ ਕੀਤਾ ਗਿਆ | ਪੁਲਿਸ ਜਲਦ ਹੀ ਇਸ ਮਾਮਲੇ 'ਚ ਵੱਡਾ ਖੁਲਾਸਾ ਕਰ ਸਕਦੀ ਹੈ।

ਐਸਐਸਪੀ ਦੀਪਕ ਪਾਰਿਖ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਚੈਕਿੰਗ ਦੌਰਾਨ ਇੱਕ ਪੁਲਿਸ ਮੁਲਾਜ਼ਮ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਸੂਬੇ 'ਚ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਚਲਾ ਰਹੀ ਹੈ। ਸੀ.ਐਮ ਮਾਨ ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਰਿਹਾ ਹੈ। ਇਹ ਕਾਰਵਾਈ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement