Muktsar News : ਪੰਜਾਬ ਪੁਲਿਸ ਵੱਲੋਂ 10.5 ਕਿਲੋ ਅਫੀਮ ਅਤੇ 35 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਤਸਕਰ ਕਾਬੂ

By : BALJINDERK

Published : Mar 7, 2025, 7:41 pm IST
Updated : Mar 7, 2025, 7:41 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤਾ ਆਰੋਪੀ
ਪੁਲਿਸ ਵਲੋਂ ਕਾਬੂ ਕੀਤਾ ਆਰੋਪੀ

Muktsar News : ਗ੍ਰਿਫ਼ਤਾਰ ਮੁਲਜ਼ਮ 54 ਕਿਲੋ ਭੁੱਕੀ ਬਰਾਮਦਗੀ ਮਾਮਲੇ ਵਿੱਚ ਵੀ ਲੋੜੀਂਦਾ ਸੀ: ਐਸਐਸਪੀ ਅਖਿਲ ਚੌਧਰੀ

Muktsar News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਮਿਲੀ ਜਾਣਕਾਰੀ ‘ਤੇ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ 'ਚੋਂ 10.5 ਕਿਲੋ ਅਫ਼ੀਮ ਅਤੇ 35000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਜੂ ਵਜੋਂ ਹੋਈ ਹੈ, ਜੋ ਕਿ ਪਿੰਡ ਭਗਵਾਨਪੁਰਾ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਮਲੋਟ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਰਹਿ ਰਿਹਾ ਹੈ। ਅਫੀਮ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਟੀਵੀਐਸ ਅਪਾਚੇ ਮੋਟਰਸਾਈਕਲ (ਰਜਿਸਟ੍ਰੇਸ਼ਨ ਨੰਬਰ ਪੀਬੀ 08 ਈਐਸ 4930) ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅਖਿਲ ਚੌਧਰੀ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਪੀ ਇਨਵੈਸਟੀਗੇਸ਼ਨ ਅਤੇ ਡੀਐਸਪੀ (ਡੀ) ਦੀ ਨਿਗਰਾਨੀ ਹੇਠ ਸੀਆਈਏ ਮਲੋਟ ਦੀਆਂ ਟੀਮਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਇੱਕ ਪਾਰਦਰਸ਼ੀ ਪੈਕੇਟ ਵਿੱਚ 3.5 ਕਿਲੋ ਅਫੀਮ ਅਤੇ 35,000 ਰੁਪਏ ਡਰੱਗ ਮਨੀ ਬਰਾਮਦ ਕਰਨ ਤੋਂ ਬਾਅਦ ਦੋਸ਼ੀ ਰਾਜੂ ਨੂੰ ਕਾਬੂ ਕਰ ਲਿਆ।

ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਦੋਸ਼ੀ ਰਾਜੂ ਨੇ ਕਬੂਲ ਕੀਤਾ ਕਿ ਉਸਨੇ ਆਪਣੇ ਘਰ ਵਿੱਚ ਹੋਰ ਅਫੀਮ ਛੁਪਾਈ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰਾਜੂ ਦੇ ਬਿਆਨ ਦੇ ਆਧਾਰ 'ਤੇ, ਪੁਲਿਸ ਟੀਮਾਂ ਨੇ ਉਸ ਦੇ ਘਰ ਦੀ ਤਲਾਸ਼ੀ ਲਈ ਅਤੇ ਹੋਰ 7 ਕਿਲੋ ਅਫੀਮ ਬਰਾਮਦ ਹੋਈ।
ਐਸਐਸਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਆਦਤਨ ਨਸ਼ਾ ਤਸਕਰ ਹੈ ਅਤੇ ਮਾਰਚ 2024 ਵਿੱਚ ਸਦਰ ਪੁਲਿਸ ਵਿਖੇ ਦਰਜ 54 ਕਿਲੋ ਭੁੱਕੀ ਬਰਾਮਦਗੀ ਦੇ ਮਾਮਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੀ ਲੋੜੀਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਇਸ ਸਬੰਧੀ ਥਾਣਾ ਸਦਰ ਮਲੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18(ਬੀ) ਤਹਿਤ ਐਫਆਈਆਰ ਨੰਬਰ 15 ਮਿਤੀ 06.03.2025 ਨੂੰ ਦਰਜ ਕੀਤੀ ਗਈ ਹੈ।

(For more news apart from Punjab Police arrests drug smuggler from Sri Muktsar Sahib with 10.5 kg opium and Rs 35,000 drug money News in Punjabi, stay tuned to Rozana Spokesman)

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement