
ਸ਼੍ਰੋਮਣੀ ਕਮੇਟੀ ਵਲੋਂ ਦੋਵਾਂ ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਦਿੱਤਾ ਅਸਤੀਫ਼ਾ
ਸ੍ਰੀ ਅਨੰਦਪੁਰ ਸਾਹਿਬ :ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਗੁਰਿੰਦਰ ਸਿੰਘ ਗੋਗੀ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਦੋਵਾਂ ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰਾਂ ਨੂੰ ਇਵੇ ਹਟਾਉਣ ਸਰਾਸਰ ਗਲਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰਾਂ ਨੂੰ ਇਵੇ ਹਟਾਉਣ ਨਾਲ ਸਿੱਖ ਸੰਗਤ ਦੇ ਦਿਲ ਵਿੱਚ ਠੇਸ ਪਹੁੰਚੇਗੀ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਧੱਕੇਸ਼ਾਹੀ ਕੀਤੀ ਗਈ ਹੈ।