
Amritsar News : ਮੀਟਿੰਗ ’ਚ ਸ਼੍ਰੋਮਣੀ ਕਮੇਟੀ ਦੇ ਆਗਾਮੀ ਬਜਟ ਇਜਲਾਸ ਦੀ ਤਰੀਕ ਤੈਅ ਕਰਨ ਅਤੇ ਹੋਰ ਪੰਥਕ ਮਾਮਲਿਆ ਬਾਰੇ ਵਿਚਾਰ ਚਰਚਾ ਹੋਵੇਗੀ
Amritsar News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਇੱਥੇ ਸ਼੍ਰੋਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਸਥਿਤ ਮੁੱਖ ਦਫ਼ਤਰ ਵਿਖੇ ਜਾਰੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਗਵਾਈ ’ਚ ਕੀਤੀ ਜਾ ਰਹੀ ਹੈ।
ਇਸ ਮੀਟਿੰਗ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਬਾਰੇ ਵਿਚਾਰ ਚਰਚਾ ਕੀਤੇ ਜਾਣ ਤੋਂ ਇਲਾਵਾ, ਸ਼੍ਰੋਮਣੀ ਕਮੇਟੀ ਦੇ ਆਗਾਮੀ ਬਜਟ ਇਜਲਾਸ ਦੀ ਤਰੀਕ ਤੈਅ ਕੀਤੇ ਜਾਣ ਸਮੇਤ ਹੋਰ ਪੰਥਕ ਮਾਮਲਿਆ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
(For more news apart from Shiromani Gurdwara Parbandhak Committee's internal committee meeting continues News in Punjabi, stay tuned to Rozana Spokesman)