ਖ਼ਬਰਾਂ |

ਤਾਜ਼ਾ |

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਹਿਲਾਵਾਂ ਨੂੰ 1000-1000 ਰੁਪਏ ਦੇਣ ਦਾ ਐਲਾਨ

By : JAGDISH

Published : Mar 7, 2026, 4:53 pm IST
Updated : Mar 7, 2026, 4:53 pm IST
SHARE ARTICLE
Chief Minister Bhagwant Mann announces Rs 1000 each to women
Chief Minister Bhagwant Mann announces Rs 1000 each to women

ਖੇਮਕਰਨ ਇਲਾਕੇ 'ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਖੇਮਕਰਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਇਲਾਕੇ ਖੇਮਕਰਨ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਅਮਰਕੋਟ ਰੈਲੀ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨੂੰ 1000-1000 ਰੁਪਏ ਦੇਣ ਦਾ ਐਲਾਨ ਕਰ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਕੱਲ੍ਹ ਬਜਟ ਦੌਰਾਨ ਪੰਜਾਬ ਸਰਕਾਰ ਇਸ ਸਬੰਧੀ ਫੈਸਲਾ ਲੈਣ ਜਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਜਾ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਖੇਮਕਰਨ ਦੇ ਵਿੱਚ 127 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਲਿੰਕ ਸੜਕਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ। ਉਨ੍ਹਾਂ ਕਿਹਾ ਕਿ ਸਾਰੀਆਂ ਟੁੱਟੀਆਂ ਸੜਕਾਂ ਥੋੜ੍ਹੇ ਹੀ ਸਮੇਂ ਅੰਦਰ ਮੁਕੰਮਲ ਹੋ ਜਾਣਗੀਆਂ ਅਤੇ ਤੁਹਾਨੂੰ ਸੜਕਾਂ ’ਤੇ ਕੋਈ ਟੋਆ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਸੜਕਾਂ ਬਣਾਉਣ ਅਤੇ ਉਨ੍ਹਾਂ ਦੀ ਮੁਰੰਮਤ ਕਰਨ ਦੇ ਨਾਲ ਹੀ ਠੇਕੇਦਾਰਾਂ ਨੂੰ ਪੰਜ ਸਾਲ ਦਾ ਠੇਕਾ ਦਿੱਤਾ ਗਿਆ ਕਿ ਜੇਕਰ 5 ਸਾਲਾਂ ਦੌਰਾਨ ਸੜਕ ਕਿਤੋਂ ਟੁੱਟਦੀ ਹੈ ਤਾਂ ਉਸੇ ਠੇਕੇਦਾਰ ਨੂੰ ਉਹ ਸੜਕ ਮੁੜ ਤੋਂ ਬਣਾਉਣੀ ਪਵੇਗੀ।
ਇਸ ਮੌਕੇ ਉਨ੍ਹਾਂ ਪੰਜਾਬ ਦੇ ਕਾਂਗਰਸੀਆਂ ’ਤੇ ਤੰਜ਼ ਕਸਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਂਗਰਸੀਆਂ ਦਾ ਬਹੁਤ ਬੁਰਾ ਹਾਲ ਇਨ੍ਹਾਂ ਵਿਚੋਂ ਸਾਰੇ ਹੀ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਰਾਹੁਲ ਗਾਂਧੀ ਵੀ ਪੰਜਾਬ ਆਏ ਸਨ ਅਤੇ ਉਹ ਵੀ ਸਾਰੇ ਕਾਂਗਰਸੀਆਂ ਨੂੰ ਝਿੜਕ ਕੇ ਗਿਆ ਹੈ। ਮਲਿਕਾ ਅਰਜੁਨ ਖੜਗੇ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਨੂੰ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਨਹੀਂ ਲੈਣਾ ਹੈ। ਉਨ੍ਹਾਂ ਕਿ ਰੈਲੀ ਦੌਰਾਨ ਖੜਗੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਸਟਰ ਰੰਧਵਾ ਹੀ ਕਹਿ ਗਿਆ। ਉਨ੍ਹਾਂ ਸੁਖਜਿੰਦਰ ਰੰਧਾਵਾ ’ਤੇ ਤੰਜ ਕਸਦਿਆਂ ਕਿਹਾ ਕਿ ਉਹ ਵੀ ਮੈਨੂੰ ਬਹੁਤ ਗਾਲ਼੍ਹਾਂ ਕੱਢਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਵਿਚੋਂ ਕੋਈ 4  ਸਾਲ ਮੁੱਖ ਮੰਤਰੀ, ਕੋਈ 82 ਦਿਨ ਮੁੱਖ ਮੰਤਰੀ ਅਤੇ ਚੰਨੀ ਵੀ ਥੋੜ੍ਹਾ ਸਮਾਂ ਹੀ ਮੁੱਖ ਮੰਤਰੀ ਰਿਹਾ। ਪਰ ਸੁਖਜਿੰਦਰ ਸਿੰਘ ਰੰਧਾਵਾ ਤਾਂ ਪੌਣੇ 2 ਕਿਲੋਮੀਟਰ ਦੇ ਮੁੱਖ ਮੰਤਰੀ ਹਨ। ਉਹ ਇਸ ਕਰਕੇ ਜਦੋਂ ਰੰਧਾਵਾ ਨੂੰ ਮੁੱਖ ਮੰਤਰੀ ਐਲਾਨਿਆ ਤਾਂ ਉਹ ਆਪਣੇ ਘਰ ਤੋਂ ਰਾਜਪਾਲ ਨੂੰ ਮਿਲਣ ਲਈ ਪੌਣੇ 2 ਕਿਲੋਮੀਟਰ ਹੀ ਗਏ ਸਨ ਕਿ ਅਤੇ ਉਨ੍ਹਾਂ ਨੂੰ ਫੋਨ ਆ ਗਿਆ ਕਿ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ ਇਸ ਲਈ ਉਹ ਪੌਣੇ 2 ਕਿਲੋਮੀਟਰ ਦੇ ਮੁੱਖ ਮੰਤਰੀ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement