ਖ਼ਬਰਾਂ |

ਤਾਜ਼ਾ |

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਅੰਮ੍ਰਿਤਪਾਲ ਸਿੰਘ ਪੂਰਬੀ ਯੂਰੋਪ ਦੇ ਦੇਸ਼ ਮੋਲਦੋਵਾ ਤੋਂ ਗ੍ਰਿਫ਼ਤਾਰ

By : JAGDISH

Published : Mar 7, 2026, 7:35 pm IST
Updated : Mar 7, 2026, 7:35 pm IST
SHARE ARTICLE
Gangster Jaggu Bhagwanpuria's associate Amritpal Singh arrested from Eastern European country Moldova
Gangster Jaggu Bhagwanpuria's associate Amritpal Singh arrested from Eastern European country Moldova

ਕਾਰੋਬਾਰੀਆਂ ਤੋਂ ਫ਼ਿਰੌਤੀਆਂ ਮੰਗਣ ਸਮੇਤ ਕਈ ਅਪਰਾਧਿਕ ਮਾਮਲਿਆਂ ਲੋੜੀਂਦਾ ਹੈ ਅੰਮ੍ਰਿਤਪਾਲ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ੁਰੂ ਕੀਤੀ ਗਈ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੌਰਾਨ ਨਿਆਂ ਦੇ ਕਟਹਿਰੇ ਤੋਂ ਬਚਣ ਲਈ ਵਿਦੇਸ਼ਾਂ ’ਚ ਲੁਕੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ ਮੁਲਕ ਵਾਪਸ ਲਿਆਉਣ ਸਬੰਧੀ ਚੱਲ ਰਹੇ ਯਤਨਾਂ ਤਹਿਤ ਮਹੱਤਵਪੂਰਨ ਸਫ਼ਲਤਾ ਤਹਿਤ ਅਤਿ-ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਪੱਛਮੀ ਯੂਰਪੀ ਦੇ ਦੇਸ਼ ਮੋਲਡੋਵਾ ਸਰਹੱਦ ’ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਭਗੌੜੇ ਅੰਮ੍ਰਿਤਪਾਲ ਦਾਲਮ ਨੂੰ ਪੰਜਾਬ ਪੁਲਿਸ ਦੀ ਅਪੀਲ 'ਤੇ ਵਿਦੇਸ਼ ਮੰਤਰਾਲੇ (ਐਮਈਏ) ਕੇਂਦਰੀ ਜਾਂਚ ਬਿਊਰੋ (ਸੀਬੀਆਈ) ਇੰਟਰਪੋਲ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ (ਰੈੱਡ ਕਾਰਨਰ ਨੋਟਿਸ) ਦੇ ਆਧਾਰ 'ਤੇ ਹਿਰਾਸਤ ਵਿੱਚ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ (ਓਐਫਟੀਈਸੀ) ਦਾ ਗਠਨ ਕੀਤਾ ਹੈ ਤਾਂ ਜੋ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਵਾਸਤੇ ਪੰਜਾਬ ਵਾਪਸ ਲਿਆਉਣ ਲਈ ਹਵਾਲਗੀ ਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਸਕੇ।

ਜਾਣਕਾਰੀ ਅਨੁਸਾਰ ਬਟਾਲਾ ਦੇ ਦਾਲਮ ਨੰਗਲ ਪਿੰਡ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜਿਆ ਹੋਇਆ ਹੈ, ਜੋ ਜਾਅਲੀ ਪਾਸਪੋਰਟ ਦੀ ਮਦਦ ਨਾਲ ਵਿਦੇਸ਼ ਭੱਜ ਗਿਆ ਸੀ। ਉਕਤ ਮੁਲਜ਼ਮ ਵਿਸ਼ੇਸ਼ ਕਰਕੇ ਅੰਮ੍ਰਿਤਸਰ ਖੇਤਰ ਵਿੱਚ ਵੱਡੀਆਂ ਹਸਤੀਆਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਤੋਂ ਫੋਨ ’ਤੇ ਫਿਰੌਤੀ ਮੰਗਣ ਦੀਆਂ ਕਾਰਵਾਈਆਂ ਵਿੱਚ ਸਰਗਰਮੀ ਨਾਲ ਸ਼ਾਮਲ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ, ਕਤਲ ਦੀ ਕੋਸ਼ਿਸ਼ ਆਦਿ ਸਮੇਤ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਹ ਕਾਫ਼ੀ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ।

ਉਨ੍ਹਾਂ ਕਿਹਾ ਕਿ ਨਿਰੰਤਰ ਅੰਤਰਰਾਸ਼ਟਰੀ ਤਾਲਮੇਲ ਅਤੇ ਪੰਜਾਬ ਪੁਲਿਸ ਏਜੰਸੀਆਂ ਵੱਲੋਂ ਨਿਰੰਤਰ ਫਾਲੋ-ਅੱਪ ਸਦਕਾ ਅੰਮ੍ਰਿਤ ਦਾਲਮ ਦੀ ਹਿਰਾਸਤ ’ਚ ਕਾਮਯਾਬੀ ਮਿਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਸਦੀ ਹਵਾਲਗੀ/ਡਿਪੋਰਟੇਸ਼ਨ ਹਾਸਲ ਕਰਨ ਲਈ ਕਾਨੂੰਨੀ ਅਤੇ ਕੂਟਨੀਤਕ ਪ੍ਰਕਿਰਿਆਵਾਂ ਚੱਲ ਰਹੀਆਂ ਹਨ ਤਾਂ ਜੋ ਉਸਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਸਕੇ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ (ਓਐਫਟੀਈਸੀ) ਇਸ ਸਮੇਂ ਵਿਦੇਸ਼ਾਂ ਵਿੱਚ ਲੁਕੇ ਵੱਖ-ਵੱਖ ਅਪਰਾਧੀਆਂ ਦਾ ਪਿੱਛਾ ਕਰ ਰਿਹਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement