ਖ਼ਬਰਾਂ |

ਤਾਜ਼ਾ |

ਸੌਦਾ ਸਾਧ ਦੇ ਬਰੀ ਹੋਣ 'ਤੇ ਗਿਆਨੀ ਰਘਬੀਰ ਸਿੰਘ ਦਾ ਬਿਆਨ, ਕਿਹਾ-''ਕਾਨੂੰਨ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ''

By : GAGANDEEP

Published : Mar 7, 2026, 1:32 pm IST
Updated : Mar 7, 2026, 1:32 pm IST
SHARE ARTICLE
Giani Raghbir singh News
Giani Raghbir singh News

''ਬੰਦੀ ਸਿੰਘਾਂ ਨਾਲ ਵਿਤਕਰਾ ਤੇ ਬਲਾਤਕਾਰੀ ਸਾਧ 'ਤੇ ਮਿਹਰਬਾਨੀ ਹੋ ਰਹੀ''

ਅੰਮ੍ਰਿਤਸਰ: ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚੋਂ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕੀਤੇ ਜਾਣ 'ਤੇ ਸਖ਼ਤ ਪ੍ਰਤੀਕਰਮ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਧ ਨੂੰ ਵਾਰ-ਵਾਰ ਪੈਰੋਲ ਮਿਲਣੀ ਸ਼ੁਰੂ ਹੋਈ ਸੀ, ਉਦੋਂ ਤੋਂ ਹੀ ਇਹ ਕਿਆਸਰਾਈਆਂ ਲੱਗ ਰਹੀਆਂ ਸਨ ਕਿ ਸਰਕਾਰਾਂ ਅਤੇ ਕਾਨੂੰਨ ਉਸ ਦੇ ਹੱਕ ਵਿੱਚ ਭੁਗਤ ਰਹੇ ਹਨ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਬਲਾਤਕਾਰੀ ਅਤੇ ਕਾਤਲ ਸਾਧ ਹੈ ਜਿਸ ਨੂੰ ਕਾਨੂੰਨ ਨਾਲ ਖਿਲਵਾੜ ਕਰਦਿਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ, ਅਤੇ ਦੂਜੇ ਪਾਸੇ ਉਹ ਬੰਦੀ ਸਿੰਘ ਹਨ ਜੋ ਪਿਛਲੇ 32 ਸਾਲਾਂ ਤੋਂ ਧਰਮ ਦੀ ਖਾਤਰ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਿੱਖ ਕੈਦੀਆਂ ਨੂੰ ਨਾ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਰਿਹਾਅ ਕੀਤਾ ਜਾ ਰਿਹਾ ਹੈ।

ਉਨ੍ਹਾਂ ਭਾਰਤੀ ਲੋਕਤੰਤਰ ਵਿੱਚ ਨਿਆਂ ਦੇ ਦੋਹਰੇ ਮਾਪਦੰਡਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਸੰਗੀਨ ਜ਼ੁਰਮਾਂ ਵਾਲੇ ਵਿਅਕਤੀ ਨੂੰ ਬਰੀ ਕਰਨਾ ਅਤੇ ਸਿੱਖਾਂ ਨਾਲ ਲਗਾਤਾਰ ਵਿਤਕਰਾ ਕਰਨਾ ਇਹ ਸਾਬਤ ਕਰਦਾ ਹੈ ਕਿ ਦੇਸ਼ ਵਿੱਚ ਕਾਨੂੰਨ ਸਭ ਲਈ ਬਰਾਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹੈਰਾਨੀਜਨਕ ਹੈ ਅਤੇ ਸਿੱਖ ਕੌਮ ਦੇ ਮਨਾਂ ਵਿੱਚ ਬੇਗਾਨਗੀ ਦੇ ਅਹਿਸਾਸ ਨੂੰ ਹੋਰ ਗੂੜ੍ਹਾ ਕਰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement