ਖ਼ਬਰਾਂ |

ਤਾਜ਼ਾ |

ਇਰਾਨ-ਇਜ਼ਰਾਈਲ ਜੰਗ ਕਿਸੇ ਮਸਲੇ ਦਾ ਹੱਲ ਨਹੀਂ: ਗਿਆਨੀ ਰਘਬੀਰ ਸਿੰਘ
Published : Mar 7, 2026, 1:44 pm IST
Updated : Mar 7, 2026, 1:44 pm IST
SHARE ARTICLE
Iran-Israel war is not a solution to any problem: Giani Raghbir Singh
Iran-Israel war is not a solution to any problem: Giani Raghbir Singh

'ਹੱਦਬੰਦੀਆਂ ਅਤੇ ਧਰਮਾਂ ਦੇ ਨਾਂ 'ਤੇ ਹੋਣ ਵਾਲੀਆਂ ਲੜਾਈਆਂ ਨੇ ਹਮੇਸ਼ਾ ਮਨੁੱਖਤਾ ਦਾ ਨੁਕਸਾਨ ਕੀਤਾ'

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੱਧ ਪੂਰਬ (Middle East) ਵਿੱਚ ਇਰਾਨ, ਅਮਰੀਕਾ ਅਤੇ ਇਜ਼ਰਾਈਲ ਦੇ ਵਿਚਕਾਰ ਵਧ ਰਹੇ ਜੰਗੀ ਤਣਾਅ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਹੱਦਬੰਦੀਆਂ ਅਤੇ ਧਰਮਾਂ ਦੇ ਨਾਂ 'ਤੇ ਹੋਣ ਵਾਲੀਆਂ ਲੜਾਈਆਂ ਨੇ ਹਮੇਸ਼ਾ ਮਨੁੱਖਤਾ ਦਾ ਨੁਕਸਾਨ ਕੀਤਾ ਹੈ।

ਜਥੇਦਾਰ ਸਾਹਿਬ ਨੇ ਕਿਹਾ ਕਿ ਇਰਾਨ, ਇਰਾਕ ਅਤੇ ਲਿਬਨਾਨ ਵਰਗੇ ਖਿੱਤਿਆਂ ਵਿੱਚ ਸਮੇਂ-ਸਮੇਂ 'ਤੇ ਲੰਬੀਆਂ ਜੰਗਾਂ ਚੱਲਦੀਆਂ ਰਹੀਆਂ ਹਨ। ਉਨ੍ਹਾਂ ਅਫਸੋਸ ਜਤਾਇਆ ਕਿ ਇਨ੍ਹਾਂ ਫੌਜੀ ਹਮਲਿਆਂ, ਮਿਜ਼ਾਈਲਾਂ ਅਤੇ ਬੰਬਾਂ ਦੀ ਮਾਰ ਹੇਠ ਸਭ ਤੋਂ ਵੱਧ ਨਿਰਦੋਸ਼ ਲੋਕ ਮਾਰੇ ਜਾਂਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਗੋਲੀਆਂ ਅਤੇ ਹਮਲੇ ਕਦੇ ਵੀ ਕਿਸੇ ਸਮੱਸਿਆ ਦਾ ਸਥਾਈ ਹੱਲ ਨਹੀਂ ਹੋ ਸਕਦੇ।

ਗਿਆਨੀ ਰਘਬੀਰ ਸਿੰਘ ਨੇ ਵਿਸ਼ਵ ਸ਼ਕਤੀਆਂ ਅਤੇ ਸਬੰਧਿਤ ਦੇਸ਼ਾਂ ਨੂੰ ਅਪੀਲ ਕੀਤੀ ਕਿ ਜੇਕਰ ਆਪਸੀ ਕੋਈ ਵੀ ਮਤਭੇਦ ਜਾਂ ਮਸਲੇ ਹਨ, ਤਾਂ ਉਨ੍ਹਾਂ ਨੂੰ ਜੰਗ ਦੇ ਮੈਦਾਨ ਦੀ ਬਜਾਏ ਮੇਜ਼ 'ਤੇ ਬੈਠ ਕੇ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ: "ਸਾਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ ਅਤੇ ਸੰਸਾਰ ਵਿੱਚ ਅਮਨ-ਸ਼ਾਂਤੀ ਕਾਇਮ ਰਹਿ ਸਕੇ।" ਜਥੇਦਾਰ ਸਾਹਿਬ ਨੇ ਵਿਸ਼ਵ ਭਾਈਚਾਰੇ ਨੂੰ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਅਤੇ ਜੰਗ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement