ਖ਼ਬਰਾਂ |

ਤਾਜ਼ਾ |

MP ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ

By : JAGDISH

Published : Mar 7, 2026, 9:21 pm IST
Updated : Mar 7, 2026, 9:21 pm IST
SHARE ARTICLE
MP Sukhjinder Singh Randhawa wrote a letter to Union Minister Nitin Gadkari
MP Sukhjinder Singh Randhawa wrote a letter to Union Minister Nitin Gadkari

ਅੰਮ੍ਰਿਤਸਰ ਸ਼ਹਿਰ 'ਚ ਦਾਖਲ ਹੋਣ ਵਾਲੇ ਵਾਹਨਾਂ ਦਾ ਟੋਲ ਮੁਆਫ਼ ਕਰਨ ਤੇ ਬਿਆਸ–ਰਈਆ–ਬੁਟਾਰੀ ਹਾਈਵੇ ਦੇ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਨ ਦੀ ਕੀਤੀ ਮੰਗ

ਗੁਰਦਾਸਪੁਰ : ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇ ਮੰਤਰੀ ਨਿਤਿਨ ਜੈਰਾਮ ਗਡਕਰੀ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਨੇੜੇ ਸਥਿਤ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਦੇ ਮਸਲੇ ’ਤੇ ਧਿਆਨ ਦੇਣ ਦੀ ਮੰਗ ਕੀਤੀ ਹੈ।

ਪੱਤਰ ਵਿੱਚ ਉਨ੍ਹਾਂ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਅੰਮ੍ਰਿਤਸਰ ਸ਼ਹਿਰ ਤੋਂ ਕੇਵਲ 3–4 ਕਿਲੋਮੀਟਰ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 17–20 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਅੰਮ੍ਰਿਤਸਰ ਆਉਂਦੇ ਹਨ ਅਤੇ ਉਨ੍ਹਾਂ ਲਈ ਇਹ ਟੋਲ ਇੱਕ ਵੱਡੀ ਪਰੇਸ਼ਾਨੀ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਹੋਰ ਵੱਡੇ ਧਾਰਮਿਕ ਕੇਂਦਰਾਂ ਜਿਵੇਂ ਅਯੋਧਿਆ ਦੇ ਨੇੜੇ ਟੋਲ ਬੈਰੀਅਰ ਨਹੀਂ ਹਨ, ਇਸ ਲਈ ਅੰਮ੍ਰਿਤਸਰ ਵਰਗੇ ਪਵਿੱਤਰ ਸ਼ਹਿਰ ਲਈ ਵੀ ਇਸ ਮਾਮਲੇ ਨੂੰ ਸੰਵੇਦਨਸ਼ੀਲਤਾ ਨਾਲ ਵੇਖਿਆ ਜਾਣਾ ਚਾਹੀਦਾ ਹੈ।

ਰੰਧਾਵਾ ਨੇ ਇਹ ਵੀ ਦਰਸਾਇਆ ਕਿ ਬਿਆਸ–ਰਈਆ–ਬੁਟਾਰੀ ਸੈਕਸ਼ਨ (NH-3) ’ਤੇ ਕਾਫੀ ਸਮੇਂ ਤੋਂ ਨਿਰਮਾਣ ਕੰਮ ਅਤੇ ਓਵਰਬ੍ਰਿਜ ਦੇ ਕੰਮ ਅਧੂਰੇ ਪਏ ਹਨ, ਜਿਸ ਕਾਰਨ ਯਾਤਰੀਆਂ ਅਤੇ ਸਥਾਨਕ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਬਾਵਜੂਦ ਵਾਹਨਾਂ ਤੋਂ ਪੂਰਾ ਟੋਲ ਵਸੂਲਿਆ ਜਾ ਰਿਹਾ ਹੈ।
ਉਨ੍ਹਾਂ ਨੇ ਕੇਂਦਰੀ ਮੰਤਰੀ ਕੋਲ ਮੰਗ ਕੀਤੀ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਲਈ ਟੋਲ ਮੁਆਫ਼ (ਜ਼ੀਰੋ ਟੋਲ) ਕਰਨ ਬਾਰੇ ਨੀਤੀਗਤ ਫੈਸਲਾ ਲਿਆ ਜਾਵੇ ਅਤੇ ਬਿਆਸ–ਰਈਆ–ਬੁਟਾਰੀ ਹਾਈਵੇ ਦੇ ਚੱਲ ਰਹੇ ਕੰਮ ਸਮੇਂਬੱਧ ਢੰਗ ਨਾਲ ਜਲਦੀ ਪੂਰੇ ਕਰਵਾਏ ਜਾਣ, ਤਾਂ ਜੋ ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਰਾਹਤ ਮਿਲ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement