ਖ਼ਬਰਾਂ |

ਤਾਜ਼ਾ |

ਅਜਨਾਲਾ 'ਚ ਪੁਲਿਸ ਕਾਂਸਟੇਬਲ ਜਗਜੀਤ ਸਿੰਘ ਦਾ ਕਤਲ

By : GAGANDEEP

Published : Mar 7, 2026, 1:44 pm IST
Updated : Mar 7, 2026, 1:44 pm IST
SHARE ARTICLE
Police Constable Jagjit Singh murdered in Ajnala News
Police Constable Jagjit Singh murdered in Ajnala News

ਗੁਰਦਾਸਪੁਰ DSP ਨਾਲ ਸੁਰੱਖਿਆ ਗਾਰਡ ਵਜੋਂ ਸਨ ਤਾਇਨਾਤ

ਅੰਮ੍ਰਿਤਸਰ ਵਿਚ ਇਕ ਪੁਲਿਸ ਕਾਂਸਟੇਬਲ ਦਾ ਸਿਰ ਵਿਚ ਰਾਡ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਗੁਰਦਾਸਪੁਰ ਦੇ ਡੀਐਸਪੀ ਨਾਲ ਸੁਰੱਖਿਆ ਗਾਰਡ ਵਜੋਂ ਤਾਇਨਾਤ ਸਨ। ਸ਼ੁੱਕਰਵਾਰ ਸ਼ਾਮ ਨੂੰ ਜਦੋਂ ਉਹ ਡਿਊਟੀ ਤੋਂ ਘਰ ਪਰਤ ਰਹੇ ਸਨ ਤਾਂ ਕੁਝ ਪਿੰਡ ਵਾਸੀਆਂ ਨੇ ਉਸ 'ਤੇ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ।

ਹਮਲੇ ਵਿਚ ਕਾਂਸਟੇਬਲ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ, ਜਿਸ ਕਾਰਨ ਉਹ ਬੇਹੋਸ਼ ਹੋ ਗਏ। ਪਰਿਵਾਰ ਬੇਹੋਸ਼ੀ ਦੀ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਲੈ ਲਿਆ, ਜਿਥੇ ਰਸਤੇ ਵਿਚ ਉਨ੍ਹਾਂ ਨੇ ਦਮ ਤੋੜ ਦਿੱਤਾ। 

ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਮੁਲਜ਼ਮਾਂ ਨੇ ਘਰੇਲੂ ਝਗੜੇ ਕਾਰਨ ਬਿਨਾਂ ਕਿਸੇ ਨਾਲ ਗੱਲ ਕੀਤੇ ਉਸ ਦੇ ਪਤੀ 'ਤੇ ਹਮਲਾ ਕਰ ਦਿੱਤਾ। ਪਰਿਵਾਰ ਦੇ ਹੋਰ ਮੈਂਬਰਾਂ 'ਤੇ ਵੀ ਹਮਲਾ ਕੀਤਾ ਗਿਆ। 

ਇਸ ਮੌਕੇ 'ਤੇ ਡੀਐਸਪੀ ਰਾਜਾਸਾਂਸੀ ਧਰਮਿੰਦਰ ਕਲਿਆਣ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 7 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਬਾਕੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।  
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement