ਖੰਡਰ ਬਣ ਰਹੀ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਹਵੇਲੀ ਨੂੰ ਸੰਭਾਲਿਆ ਜਾਵੇ: ਚਾਹਲ
Published : Jul 6, 2017, 9:28 am IST
Updated : Apr 7, 2018, 6:00 pm IST
SHARE ARTICLE
Diwan Todar Mall
Diwan Todar Mall

ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਪੁਰਜ਼ੋਰ ਸ਼ਬਦਾਂ ਰਾਹੀਂ ਮੰਗ ਕੀਤੀ ਹੈ ਕਿ ਸਿੱਖ ਜਗਤ ਦੀ..

ਫ਼ਤਹਿਗੜ੍ਹ ਸਾਹਿਬ , 5 ਜੁਲਾਈ (ਗੁਰਪ੍ਰੀਤ ਮਹਿਕ) : ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਪੁਰਜ਼ੋਰ ਸ਼ਬਦਾਂ ਰਾਹੀਂ ਮੰਗ ਕੀਤੀ ਹੈ ਕਿ ਸਿੱਖ ਜਗਤ ਦੀ ਮਹਾਨ ਸ਼ਖ਼ਸੀਅਤ ਦੀਵਾਨ ਟੋਡਰ ਮੱਲ ਦੀ ਖੰਡਰ ਬਣ ਚੁਕੀ ਹਵੇਲੀ ਦੀ ਸਾਂਭ-ਸੰਭਾਲ ਲਈ ਤੁਰਤ ਲੋੜੀਂਦੇ ਪ੍ਰਬੰਧ ਕੀਤੇ ਜਾਣ।
ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਜਿਹੜੇ ਅਪਣੇ ਪਰਵਾਰ ਸਮੇਤ ਇਸ ਪਵਿੱਤਰ ਸਥਾਨ ਦੇ ਦਰਸ਼ਨਾਂ ਲਈ ਉਚੇਚੇ ਤੌਰ 'ਤੇ ਅਮਰੀਕਾ ਤੋਂ ਆਏ ਸਨ, ਨੇ ਕਿਹਾ ਕਿ ਉਨ੍ਹਾਂ ਨੂੰ ਇਸ ਧਾਰਮਕ ਤੇ ਇਤਿਹਾਸਕ ਮਹਾਨਤਾ ਵਾਲੀ ਹਵੇਲੀ ਦੀ ਭੈੜੀ ਹਾਲਤ ਵੇਖ ਕੇ ਬਹੁਤ ਦੁਖ ਹੋਇਆ ਹੈ।
ਸ. ਚਾਹਲ ਨੇ ਇਸ ਗੱਲ 'ਤੇ ਦੁੱਖ ਪ੍ਰਗਟ ਕੀਤਾ ਕਿ ਸਮੇਂ ਦੀਆਂ ਸਰਕਾਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਹਵੇਲੀ ਦੀ ਸੰਭਾਲ ਵਲ ਅੱਜ ਤਕ ਕੋਈ ਧਿਆਨ ਨਹੀਂ ਦਿਤਾ ਜਿਸ ਕਾਰਨ ਇਸ ਹਵੇਲੀ ਦੀ ਇਤਿਹਾਸਕ ਦਿਖ਼ ਦਿਨੋਂ ਦਿਨ ਖੁਰ ਰਹੀ ਹੈ ਅਤੇ ਕੰਧਾਂ ਢਹਿ ਢੇਰੀ ਹੋ ਗਈਆਂ ਹਨ। ਇਸ ਦੀਆਂ ਇਮਾਰਤਾਂ ਡਿੱਗਦੀਆਂ ਜਾ ਰਹੀਆਂ ਹਨ।
ਸ. ਚਾਹਲ ਨੇ ਦਸਿਆ ਕਿ ਦੀਵਾਨ ਟੋਡਰ ਮੱਲ ਦੀ ਹਵੇਲੀ ਦੀ ਹੋ ਰਹੀ ਦੁਰਦਸ਼ਾ ਕਾਰਨ ਸਿੱਖ ਸੰਗਤ 'ਚ ਰੋਸ ਪਾਇਆ ਜਾ ਰਿਹਾ ਹੈ। ਸ. ਚਾਹਲ ਨੇ ਦਸਿਆ ਕਿ ਸ੍ਰੀ ਜੋਤੀ ਸਰੂਪ ਸਾਹਿਬ ਦੀ ਧਰਤੀ  (ਬਾਕੀ ਸਫ਼ਾ 7 'ਤੇ)
ਨੂੰ ਦੁਨੀਆਂ ਦੀ ਸੱਭ ਤੋਂ ਮਹਿੰਗੀ ਧਰਤੀ ਮੰਨਿਆ ਗਿਆ ਹੈ ਕਿਉਂਕਿ ਦੀਵਾਨ ਟੋਡਰ ਮੱਲ ਨੇ ਮੁਗ਼ਲ ਹਕੂਮਤ ਦੀਆਂ ਸ਼ਰਤਾਂ 'ਤੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਦਾ ਸਸਕਾਰ ਕਰਨ ਲਈ ਖੜੀਆਂ ਮੋਹਰਾਂ ਕਰ ਕੇ ਉਹ ਥਾਂ ਖ਼ਰੀਦੀ ਸੀ। ਇਸ ਕੰਮ ਲਈ ਦੀਵਾਨ ਟੋਡਰ ਮਲ ਨੇ ਅਪਣੀ ਸਾਰੀ ਜਾਇਦਾਦ ਤੇ ਦੌਲਤ ਸਿੱਖ ਕੌਮ ਦੇ ਲੇਖੇ ਲਗਾ ਦਿਤੀ ਸੀ।
ਸ: ਚਾਹਲ ਨੇ ਇੰਕਸਾਫ਼ ਕੀਤਾ ਕਿ ਉਨ੍ਹ੍ਹਾਂ ਦੀ ਅਮਰੀਕਾ ਦੀ ਜੰਮਪਲ ਪੋਤਰੀ ਇਸ ਹਵੇਲੀ ਦੀ ਦੁਰਦਸ਼ਾ ਵੇਖ ਕੇ ਫੁਟ ਫੁਟ ਰੋਣ ਲਗ ਪਈ। ਸ: ਚਾਹਲ ਨੇ ਦਸਿਆ ਕਿ ਦੀਵਾਨ ਟੋਡਰ ਮੱਲ ਨੇ ਸਿੱਖ ਕੌਮ ਲਈ ਸੱਭ ਕੁੱਝ ਨਿਛਾਵਰ ਕਰ ਦਿਤਾ, ਪਰ ਅੱਜ ਉਨ੍ਹਾਂ ਦੀ ਹਵੇਲੀ ਦੀ ਹਾਲਤ ਖ਼ਰਾਬ ਹੋ ਰਹੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਪੰਜਾਬ ਸਰਕਾਰ ਨੂੰ ਇਸ ਹਵੇਲੀ ਵਲ ਧਿਆਨ ਦੇਣ ਦੀ ਬੇਨਤੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement