ਸ਼ਹਿਰ 'ਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਰਣਨੀਤੀ ਤਿਆਰ
Published : Apr 7, 2018, 3:35 am IST
Updated : Apr 7, 2018, 3:35 am IST
SHARE ARTICLE
Chandigarh
Chandigarh

ਰਾਜਪਾਲ ਦੀ ਪ੍ਰਧਾਨਗੀ ਵਿਚ ਟਰਾਈਸਿਟੀ ਦੇ ਪੁਲਿਸ ਅਧਿਕਾਰੀਆਂ ਨੇ ਆਪਸੀ ਤਾਲਮੇਲ 'ਤੇ ਦਿਤਾ ਜ਼ੋਰ

ਸ਼ਹਿਰ ਵਿਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ੁਕਰਵਾਰ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਬਦਨੌਰ ਦੀ ਪ੍ਰਧਾਨਗੀ ਹੇਠ ਟਰਾਈਸਿਟੀ ਦੇ ਉੱਚ ਪੁਲਿਸ ਅਧਿਕਾਰੀਆਂ ਦੀ ਬੈਠਕ ਹੋਈ ਜਿਸ ਵਿਚ ਤਿੰਨਾਂ ਰਾਜਾਂ ਦੀ ਪੁਲਿਸ ਨੇ ਆਪਸੀ ਤਾਲਮੇਲ 'ਤੇ ਜ਼ੋਰ ਦਿਤਾ। ਬੈਠਕ ਬਾਰੇ ਡੀ.ਜੀ.ਪੀ. ਤੇਜਿੰਦਰ ਸਿੰਘ ਲੂਥਰਾ ਨੇ ਦਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਰਾਜਪਾਲ ਦੀ ਪ੍ਰਧਾਨਗੀ ਵਿਚ ਤਿੰਨੇ ਰਾਜਾਂ ਦੇ ਪੁਲਿਸ ਅਧਿਕਾਰੀਆਂ ਦੀ ਬੈਠਕ ਹੋਈ ਹੈ। ਬੈਠਕ ਵਿਚ ਇਂਜ ਦੂਜੇ ਨਾਲ ਸੂਚਨਾ ਅਤੇ ਹੋਰ ਜਾਣਕਾਰੀ ਸਾਂਝੀ ਕਰਨ ਅਤੇ ਅਪਰਾਧੀਆਂ ਦਾ ਡਾਟਾ ਸਾਂਝਾ ਕਰਨ 'ਤੇ ਗੱਲਬਾਤ ਹੋਈ ਹੈ। ਤਿੰਨੇ ਸ਼ਹਿਰਾਂ ਵਿਚ ਵਧ ਰਹੀਆਂ ਝਪਟਮਾਰੀ ਦੀਆਂ ਵਾਰਦਾਤਾਂ ਦੇ ਮੁੱਦੇ 'ਤੇ ਵੀ ਚਰਚਾ ਕੀਤੀ ਗਈ। ਬੈਠਕ ਤੋਂ ਬਾਅਦ ਡੀ.ਜੀ.ਪੀ. ਲੂਥਰਾ ਨੇ ਸ਼ਹਿਰ 'ਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਤਿਆਰ ਕੀਤੀ ਗਈ ਰਣਨੀਤੀ ਬਾਰੇ ਜਾਣੂ ਕਰਵਾਇਆ। ਝਪਟਮਾਰਾਂ ਨੂੰ ਫੜਨ ਦੀ ਜ਼ਿੰਮੇਵਾਰੀ ਹੁਣ ਪੀ.ਸੀ.ਆਰ. 'ਤੇ ਵੀ : ਝਪਟਮਾਰਾਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਯੋਜਨਾ ਬਣਾਈ ਗਈ ਹੈ, ਜਿਸ ਮੁਤਾਬਕ ਹੁਣ ਝਪਟਮਾਰ ਬਹੁਤੀ ਦੇਰ ਤਕ ਸ਼ਹਿਰ ਵਿਚ ਸਰਗਰਮ ਨਹੀਂ ਰਹਿ ਸਕਣਗੇ।

D.G.PD.G.P

ਡੀ.ਜੀ.ਪੀ. ਤੇਜਿੰਦਰ ਸਿੰਘ ਲੂਥਰਾ ਨੇ ਦਸਿਆ ਕਿ ਪੁਲਿਸ ਦੀ ਇਸ ਯੋਜਨਾ ਕਰ ਕੇ ਹੀ ਪਿਛਲੇ 15 ਦਿਨਾਂ ਤੋਂ ਸ਼ਹਿਰ ਵਿਚ ਕੋਈ ਝਪਟਮਾਰੀ ਦੀ ਵਾਰਦਾਤ ਨਹੀਂ ਹੋਈ। ਉਨ੍ਹਾਂ ਦਸਿਆ ਕਿ ਝਪਟਮਾਰ ਅਕਸਰ ਦੁਪਹਿਆ ਵਾਹਨਾਂ ਦੀ ਵਰਤੋਂ ਕਰਦੇ ਹਨ। ਇਸ ਕਰ ਕੇ ਹੁਣ ਪੀ.ਸੀ.ਆਰ. ਕਰਮਚਾਰੀਆਂ ਨੇ ਵੀ ਦੁਪਹਿਆ ਵਾਹਨਾਂ ਦੀ ਜਾਂਚ ਕਰਨੀ ਸ਼ੁਰੂ ਕਰ ਦਿਤੀ ਹੈ। ਪੀ ਸੀ ਆਰ ਕਰਮਚਾਰੀ ਵਾਹਨ ਐਪ ਦੇ ਰਾਹੀਂ ਵਾਹਨਾਂ ਦੀ ਰਜਿਸਟਰੇਸ਼ਨ ਵੇਖ ਰਹੇ ਹਨ। ਜ਼ਮਾਨਤ 'ਤੇ ਬਾਹਰ ਆਏ ਝਪਟਮਾਰਾਂ 'ਤੇ ਨਜ਼ਰ : ਡੀ.ਜੀ.ਪੀ. ਨੇ ਦਸਿਆ ਕਿ ਝਪਟਮਾਰੀ ਦੇ ਮਾਮਲੇ ਵਿਚ ਅਦਾਲਤ ਤੋਂ 6 ਦਿਨ ਬਾਅਦ ਜ਼ਮਾਨਤ ਮਿਲ ਜਾਂਦੀ ਹੈ ਜਿਸ ਕਾਰਨ ਬਹੁਤੇ ਮੁਲਜ਼ਮ ਮੁੜ ਲੁੱਟਾਂ-ਖੋਹਾਂ ਕਰਨ ਵਿਚ ਲੱਗ ਜਾਂਦੇ ਹਨ। ਉਨ੍ਹਾਂ ਦਸਿਆ ਕਿ ਪੁਲਿਸ ਨੇ ਹੁਣ ਇਨ੍ਹਾਂ ਲੋਕਾਂ 'ਤੇ ਨਜ਼ਰ ਰਖਣੀ ਸ਼ੁਰੂ ਕਰ ਦਿਤੀ ਹੈ। ਇਸ ਤੋਂ ਇਲਾਵਾ ਜੇ ਕੋਈ ਝਪਟਮਾਰ ਅਦਾਲਤ ਵਿਚ ਪੇਸ਼ੀ ਤੇ ਨਹੀਂ ਆਉਂਦਾ ਤਾਂ, ਉਸਤੇ ਵੀ ਨਜ਼ਰ ਰੱਖੀ ਜਾ ਰਹੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement