ਮੁਹੰਮਦ ਸਦੀਕ ਨੂੰ ਟਿਕਟ ਦੇਣ 'ਤੇ ਕਾਂਗਰਸ 'ਚ ਉੱਠੇ ਬਗਾਵਤੀ ਸੁਰ
Published : Apr 7, 2019, 11:05 am IST
Updated : Apr 7, 2019, 1:28 pm IST
SHARE ARTICLE
Muhammad Sadiq
Muhammad Sadiq

ਕਾਂਗਰਸ ਕਮੇਟੀ ਦੇ ਸਕੱਤਰ ਸੁਰਜੀਤ ਬਾਬਾ ਨੇ ਆਪਣੇ ਸਾਥੀਆਂ ਸਮੇਤ ਸਦੀਕ ਨੂੰ ਉਮੀਦਵਾਰ ਬਣਾਏ ਜਾਣ 'ਤੇ ਸਖ਼ਤ ਵਿਰੋਧ ਜਤਾਇਆ ਹੈ

ਫਰੀਦਕੋਟ: ਬੀਤੇ ਦਿਨੀ ਕਾਂਗਰਸ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਮੁਹੰਮਦ ਸਦੀਕ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ ਪਰ ਉਨ੍ਹਾਂ ਨੂੰ ਟਿਕਟ ਮਿਲਦਿਆਂ ਹੀ ਕਾਂਗਰਸ ਵਿਚ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਦਰਅਸਲ ਫਰੀਦਕੋਟ ਤੋਂ ਜਾਟ ਮਹਾਂਸਭਾ ਦੇ ਪ੍ਰਧਾਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸੁਰਜੀਤ ਬਾਬਾ ਨੇ ਆਪਣੇ ਸਾਥੀਆਂ ਸਮੇਤ ਸਦੀਕ ਨੂੰ ਉਮੀਦਵਾਰ ਬਣਾਏ ਜਾਣ 'ਤੇ ਸਖ਼ਤ ਵਿਰੋਧ ਜਤਾਇਆ ਹੈ।

ਆਪਣੀ ਹੀ ਪਾਰਟੀ ਵੱਲੋਂ ਸਦੀਕ ਦੇ ਹੋ ਰਹੇ ਵਿਰੋਧ ਦੀ ਮੁੱਖ ਵਜ੍ਹਾ ਉਨ੍ਹਾਂ ਦਾ ਜਵਾਈ ਹੈ। ਸੁਰਜੀਤ ਬਾਬਾ ਨੇ ਮੁਹੰਮਦ ਸਦੀਕ ਦੇ ਜਵਾਈ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਹੈ ਕਿ ਸਦੀਕ ਨੂੰ ਟਿਕਟ ਦੇਣਾ ਠੀਕ ਨਹੀਂ। ਦੱਸ ਦਈਏ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਾਬਕਾ ਪਸ਼ੂ ਪਾਲਣ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਐਲਾਨਿਆ ਹੈ। ਰਣੀਕੇ ਅਟਾਰੀ ਵਿਧਾਨ ਸਭਾ ਤੋਂ 2017 ਦੀਆਂ ਚੋਣਾਂ ਹਾਰ ਗਏ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement