ਬੇਅਦਬੀ ਅਤੇ ਗੋਲੀਕਾਂਡ ਦੇ ਪੀੜਤ ਪਰਵਾਰਾਂ ਵਲੋਂ ਬਾਦਲਾਂ ਦਾ ਵਿਰੋਧ
Published : Apr 8, 2019, 1:33 am IST
Updated : Apr 8, 2019, 8:47 am IST
SHARE ARTICLE
ਬੇਅਦਬੀ ਅਤੇ ਗੋਲੀਕਾਂਡ ਦੇ ਪੀੜਤ ਪਰਵਾਰਾਂ ਵਲੋਂ ਬਾਦਲਾਂ ਦਾ ਵਿਰੋਧ
ਬੇਅਦਬੀ ਅਤੇ ਗੋਲੀਕਾਂਡ ਦੇ ਪੀੜਤ ਪਰਵਾਰਾਂ ਵਲੋਂ ਬਾਦਲਾਂ ਦਾ ਵਿਰੋਧ

ਪੀੜਤ ਪਰਵਾਰਾਂ ਵਲੋਂ ਚੋਣ ਕਮਿਸ਼ਨਰ ਅਤੇ ਮੁੱਖ ਮੰਤਰੀ ਨੂੰ ਮਿਲਣ ਦਾ ਫ਼ੈਸਲਾ

ਕੋਟਕਪੂਰਾ : ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਲੋਂ ਚੋਣ ਕਮਿਸ਼ਨ ਨੂੰ ਇਕ ਇਮਾਨਦਾਰ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਵਿਰੁਧ ਕੀਤੀ ਸ਼ਿਕਾਇਤ ਅਕਾਲੀ ਦਲ ਖਾਸ ਕਰ ਕੇ ਬਾਦਲ ਪਰਵਾਰ ਲਈ ਮੁਸੀਬਤ ਦਾ ਸਬੱਬ ਬਣ ਸਕਦੀ ਹੈ, ਕਿਉਂਕਿ ਦੇਸ਼ ਵਿਦੇਸ਼ 'ਚ ਵਸਦੇ ਪੰਜਾਬੀਆਂ ਨੇ ਤਾਂ ਇਸ ਦਾ ਬੁਰਾ ਮਨਾਇਆ ਹੀ ਹੈ ਜਦਕਿ ਪੀੜਤ ਪਰਵਾਰਾਂ ਨੇ ਇਸ ਦੇ ਵਿਰੋਧ 'ਚ ਚੋਣ ਕਮਿਸ਼ਨਰ, ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਮਿਲਣ ਦਾ ਫ਼ੈਸਲਾ ਵੀ ਕੀਤਾ ਹੈ। 

Beadbi KandBeadbi Kand

ਬਹਿਬਲ ਗੋਲੀਕਾਂਡ ਮੌਕੇ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਕਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਬੇਟੇ ਸੁਖਰਾਜ ਸਿੰਘ ਨੇ 'ਰੋਜ਼ਾਨਾ ਸਪੋਕਸਮੈਨ' ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਐਸਆਈਟੀ ਦੇ ਪ੍ਰਮੁੱਖ ਮੈਂਬਰ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਇਮਾਨਦਾਰੀ ਨਾਲ ਨਿਰਪੱਖ ਡਿਊਟੀ ਨਿਭਾਅ ਰਹੇ ਹਨ ਪਰ ਬਾਦਲਾਂ ਵਲੋਂ ਆਈ.ਜੀ. ਦਾ ਬੇਲੋੜਾ ਵਿਰੋਧ ਸਮਝ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਤੇ ਮਜੀਠੀਏ ਕੋਲ ਕਿਸੇ ਆਈਪੀਐਸ ਅਫ਼ਸਰ ਨੂੰ ਧਮਕਾਉਣ ਦਾ ਅਧਿਕਾਰ ਨਹੀਂ, ਕਿਉਂਕਿ ਜੋ ਕੰਮ ਤਖਤਾਂ ਦੇ ਜਥੇਦਾਰ, ਸ਼੍ਰੋਮਣੀ ਕਮੇਟੀ, ਸਿੱਖ ਸੰਸਥਾਵਾਂ ਅਤੇ ਪੰਥਕ ਜਥੇਬੰਦੀਆਂ ਨੂੰ ਕਰਨਾ ਚਾਹੀਦਾ ਸੀ, ਉਹ ਕੰਮ ਇਕ ਨਿਰਪੱਖ ਪੁਲਿਸ ਅਫ਼ਸਰ ਵਲੋਂ ਨੇਪਰੇ ਚਾੜਿਆ ਜਾ ਰਿਹਾ ਹੈ।

Bargari KandBargari Kand

ਸੁਖਰਾਜ ਸਿੰਘ ਨੇ ਅਪੀਲ ਕੀਤੀ ਕਿ ਬੇਅਦਬੀ ਅਤੇ ਗੋਲੀਕਾਂਡ ਵਾਲੀਆਂ ਘਟਨਾਵਾਂ ਨੂੰ ਸਿਆਸੀ ਰੰਗਤ ਨਾ ਦਿਤੀ ਜਾਵੇ। ਮੈਗਜੀਨ ਦੇ ਸਾਬਕਾ ਸੰਪਾਦਕ ਹਰਦੀਪ ਸਿੰਘ ਨਿਮਾਣਾ ਪ੍ਰਧਾਨ ਆਲ ਇੰਡੀਆ ਐਂਟੀਕੁਰਪਸ਼ਨ ਮੋਰਚਾ ਅਤੇ ਸਿੱਖ ਰਹਿਤ ਮਰਿਆਦਾ ਜਾਗਰੂਕ ਮੰਚ ਨੇ ਵੀ ਚਿਤਾਵਨੀ ਦਿਤੀ ਕਿ ਜੇਕਰ ਕੁੰਵਰਵਿਜੈ ਪ੍ਰਤਾਪ ਸਿੰਘ ਨੂੰ ਪੰਜਾਬ ਤੋਂ ਬਾਹਰ ਭੇਜਿਆ ਗਿਆ ਤਾਂ ਇਸ ਦਾ ਖਮਿਆਜਾ ਬਾਦਲਾਂ ਦੇ ਨਾਲ-ਨਾਲ ਕੈਪਟਨ ਨੂੰ ਵੀ ਭੁਗਤਣਾ ਪੈ ਸਕਦਾ ਹੈ। ਕਵੀਸ਼ਰ ਮੱਖਣ ਸਿੰਘ ਮੁਸਾਫ਼ਰ ਤੇ ਉਸਦੇ ਸਾਥੀਆਂ ਨੇ ਵੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਬਾਦਲਾਂ ਦੀਆਂ ਸ਼ਿਕਾਇਤਾਂ ਨੂੰ ਬਹੁਤੀ ਮਹੱਤਤਾ ਨਾ ਦੇਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement