ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਐਸ.ਐਚ.ਓ. ਮੁਅੱਤਲ
Published : Apr 7, 2019, 2:33 pm IST
Updated : Apr 7, 2019, 6:03 pm IST
SHARE ARTICLE
SHO Ram Singh
SHO Ram Singh

ਸ਼ੁੱਕਰਵਾਰ ਦੇਰ ਸ਼ਾਮ ਪੁਰਾਣਾ ਸ਼ਾਲਾ ਬੱਸ ਅੱਡੇ 'ਚ ਮੋਟਰਸਾਈਕਲ 'ਸਵਾਰ ਤਿੰਨ ਨੌਜਵਾਨਾਂ ਨੇ ਮਾਰੀਆਂ ਸਨ ਗੋਲੀਆਂ

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਬੱਸ ਅੱਡੇ 'ਤੇ ਸ਼ੁੱਕਰਵਾਰ ਰਾਤ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਐਸ.ਐਚ.ਓ. ਪੁਰਾਣਾ ਸ਼ਾਲਾ ਰਾਮ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਰਾਮ ਸਿੰਘ ਨੂੰ ਡਿਊਟੀ 'ਚ ਕੋਤਾਹੀ ਵਰਤਣ ਕਾਰਨ ਮੁਅੱਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਸ਼ਾਮ ਪੁਰਾਣਾ ਸ਼ਾਲਾ ਬੱਸ ਅੱਡੇ 'ਚ ਮੋਟਰਸਾਈਕਲ 'ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਉਪ ਪ੍ਰਧਾਨ ਅਜੈ ਕੁਮਾਰ ਦਾ ਕਤਲ ਕਰ ਦਿੱਤਾ।

 Ajay KumarAjay Kumar

ਅਜੇ ਕੁਮਾਰ ਪੁੱਤਰ ਸੌਦਾਗਰ ਨਿਵਾਸੀ ਪਿੰਡ ਖਾੜੀਆ ਦੇਰ ਸ਼ਾਮ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਮੁੰਨਾ ਦੇ ਨਾਲ ਪੁਰਾਣਾ ਸ਼ਾਲਾ ਬੱਸ ਅੱਡੇ 'ਤੇ ਖੜਾ ਸੀ ਕਿ ਅਚਾਨਕ ਇਕ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਅਜੇ ਕੁਮਾਰ 'ਤੇ ਗੋਲੀ ਚਲਾ ਦਿੱਤੀ। ਹਮਲਾਵਰਾਂ ਨੇ ਉਸ ਦੇ ਬਾਅਦ ਅਜੇ 'ਤੇ ਦਾਤਰ ਆਦਿ ਨਾਲ ਵੀ ਹਮਲਾ ਕੀਤਾ। ਬੱਸ ਅੱਡੇ 'ਤੇ ਸ਼ੋਰ ਮਚੱਣ 'ਤੇ ਹਮਲਾਵਰ ਮੌਕੇ ਤੋਂ ਭੱਜਣ 'ਚ ਸਫ਼ਲ ਹੋ ਗਏ।

Dead body feetDead body feet

ਅਜੇ ਕੁਮਾਰ ਨੂੰ ਗੰਭੀਰ ਹਾਲਤ 'ਚ ਗੁਰਦਾਸਪੁਰ ਦੇ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਸੀ। ਉਧਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਪੁਲਿਸ ਕੋਲ ਕਈ ਵਾਰ ਅਜੇ ਦੀ ਜਾਨ ਨੂੰ ਖ਼ਤਰੇ ਦੀ ਸ਼ਿਕਾਇਤ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement