
ਯੂਨਾਈਟਿਡ ਸਿੱਖ ਪਾਰਟੀ ਨੇ ਲਗਾਇਆ ਧਰਨਾ, ਸਜ਼ਾ ਪੂਰੀ ਕਰ ਚੁੱਕੇ 21 ਸਿੱਖਾਂ ਦੀ ਰਿਹਾਈ ਦੀ ਕੀਤੀ ਮੰਗ
ਚੰਡੀਗੜ੍ਹ: ਉਮਰ ਕੈਦ ਭੋਗਣ ਤੋਂ ਬਾਅਦ ਵੀ ਬਹੁਤ ਸਾਰੇ ਸਿੰਘ ਭਾਰਤ ਦੀਆਂ ਵੱਖ-ਵੱਖ ਜੇਲਾਂ ’ਚ ਬੰਦ ਰੱਖੇ ਗਏ ਹਨ। ਇਹਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਪਟਿਆਲਾ ’ਚ ਸ਼ਾਂਤਮਈ ਧਰਨਾ ਦਿਤਾ ਗਿਆ। ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਗਈ ਕਮੇਟੀ ਦੇ ਮੈਂਬਰਾਂ ਅਤੇ ਯੂਨਾਈਟਿਡ ਸਿੱਖ ਪਾਰਟੀ ਨੇ ਧਰਨੇ ਦੀ ਅਗਵਾਈ ਕੀਤੀ ਅਤੇ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਗਈ।
Protest by Sikh Organizations
ਸਿੱਖ ਆਗੂਆਂ ਨੇ ਦੋਸ਼ ਲਗਾਏ ਕਿ ਭਾਰਤ ਅੰਦਰ ਸਿੱਖਾਂ ਲਈ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ ਅਤੇ ਸੰਵਿਧਾਨ ਮੁਤਾਬਕ ਸਿੱਖਾਂ ਨਾਲ ਇਨਸਾਫ਼ ਨਹੀਂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਵੀ ਕਈ ਧਰਨੇ ਦਿਤੇ ਜਾ ਚੁੱਕੇ ਹਨ। ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਲੈ ਕੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਪੱਤਰ ਵੀ ਲਿਖੇ ਜਾ ਚੁੱਕੇ ਹਨ ਪਰ ਹਾਲੇ ਤਕ ਇਸ ਮਾਮਲੇ ਵੱਲ ਕੋਈ ਖਾਸ ਤਵੱਜੋ ਨਹੀਂ ਦਿਤੀ ਗਈ।