ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਦੋ ਮਰੀਜ਼
Published : Apr 7, 2020, 6:03 pm IST
Updated : Apr 9, 2020, 3:41 pm IST
SHARE ARTICLE
Gyan Sagar Hospital
Gyan Sagar Hospital

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ 'ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਦੋ ਮਰੀਜ਼



ਫ਼ਤਿਹਗੜ੍ਹ ਸਾਹਿਬ, 6 ਅਪ੍ਰੈਲ (ਇੰਦਰਪ੍ਰੀਤ ਬਖ਼ਸ਼ੀ) : ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 2 ਮਰੀਜ਼ਾਂ ਦੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਕੋਰੋਨਾ ਵਾਇਰਸ ਸਬੰਧੀ ਪਾਜ਼ੀਟਿਵ ਪਾਈਆਂ ਗਈਆਂ ਦੋਵੇਂ ਔਰਤਾਂ ਔਰੰਗਾਬਾਦ, ਮਹਾਰਾਸ਼ਟਰ ਤੋਂ ਨਿਜ਼ਾਮੂਦੀਨ ਹੁੰਦੀਆਂ ਹੋਈਆਂ ਜ਼ਿਲ੍ਹੇ ਦੇ ਪਿੰਡ ਮਨੈਲੀ ਪੁੱਜੀਆਂ ਸਨ। ਇਸ ਤੋਂ ਪਹਿਲਾਂ ਇਹ ਦੋਵੇਂ ਔਰਤਾਂ ਜ਼ਿਲ੍ਹੇ ਦੇ ਪਿੰਡ ਸਾਨੀਪੁਰ ਅਤੇ ਸੰਘੋਲ ਵਿਖੇ ਵੀ ਕੁੱਝ ਚਿਰ ਰਹੀਆਂ। ਬੀਤੇ ਦਿਨੀ ਇਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਵਿਖੇ ਆਈਸੋਲੇਸ਼ਨ ਵਾਰਡ ਵਿਚ ਰਖਿਆ ਗਿਆ ਸੀ ਅਤੇ ਇਨ੍ਹਾਂ ਦੀਆਂ ਰੀਪੋਰਟਾਂ ਪਾਜ਼ੀਟਿਵ ਆਉਣ 'ਤੇ ਇਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਦਾਖ਼ਲ ਕਰਵਾਇਆ ਗਿਆ ਹੈ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡ ਸਾਨੀਪੁਰ, ਸੰਘੋਲ ਅਤੇ ਮਨੈਲੀ ਨੂੰ ਸੀਲ ਕਰ ਦਿਤਾ ਗਿਆ ਅਤੇ ਪਿੰਡ ਸਾਨੀਪੁਰ ਵਿਖੇ ਇਨ੍ਹਾਂ ਔਰਤਾਂ ਦੇ ਸੰਪਰਕ ਵਿਚ ਆਏ 35 ਵਿਅਕਤੀਆਂ ਨੂੰ ਟਰੇਸ ਕਰ ਕੇ ਇਕਾਂਤਵਾਸ ਕੀਤਾ ਗਿਆ ਅਤੇ 3 ਸੈਂਪਲ ਲਏ ਗਏ ਹਨ।Gyan sagar newsGyan sagar news


ਸੰਘੋਲ ਵਿਖੇ ਇਨ੍ਹਾਂ ਦੇ ਸੰਪਰਕ ਵਿਚ ਆਏ 64 ਵਿਅਕਤੀਆਂ ਨੂੰ ਟਰੇਸ ਕਰ ਕੇ ਇਕਾਂਤਵਾਸ ਕੀਤਾ ਗਿਆ ਹੈ ਤੇ 9 ਸੈਂਪਲ ਲਏ ਗਏ ਹਨ। ਪਿੰਡ ਮਨੈਲੀ ਵਿਖੇ ਇਨ੍ਹਾਂ ਦੇ ਸੰਪਰਕ 'ਚ ਆਏ 46 ਵਿਅਕਤੀਆਂ ਨੂੰ ਟਰੇਸ ਕਰ ਕੇ ਇਕਾਂਤਵਾਸ ਕੀਤਾ ਗਿਆ ਤੇ 5 ਸੈਂਪਲ ਲਏ ਗਏ ਹਨ।
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਉਪਰੋਕਤ ਪਿੰਡਾਂ ਸਮੇਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਤੌਰ 'ਤੇ ਸੈਨੀਟਾਈਜੇਸ਼ਨ ਵੀ ਕਰਵਾਈ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement