ਦਿਹਾਤੀ ਖੇਤਰਾਂ ’ਚ ਸੁਧਰੇਗਾ ਸੜਕਾਂ ਦਾ ਪੱਧਰ, ਇਸ ਮਹੀਨੇ 735 ਕਰੋੜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ
Published : Apr 7, 2021, 3:13 pm IST
Updated : Apr 7, 2021, 3:15 pm IST
SHARE ARTICLE
Road Project
Road Project

12 ਜ਼ਿਲਿਆਂ ਵਿਚ 98 ਸੜਕਾਂ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ

ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਲਗਾਤਾਰ ਅਣਥੱਕ ਕੋਸ਼ਿਸ਼ਾਂ ਦੇ ਨਤੀਜੇ ਵਜੋਂ 735 ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਇਸੇ ਮਹੀਨੇ ਹੀ ਹੋ ਰਹੀ ਹੈ। ਇਸ ਨਾਲ ਦਿਹਾਤੀ ਖੇਤਰਾਂ ਵਿੱਚ ਸੜਕਾਂ ਦਾ ਪੱਧਰ ਹੋਰ ਵੀ ਸੁਧਰ ਜਾਵੇਗਾ।

Road project Road project

ਇਸ ਦੀ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ  ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨ (ਪੀ.ਐਮ.ਜੀ.ਐਸ.ਵਾਈ)-3 ਬੈਚ-ਦੇ 1 ਪ੍ਰਾਜੈਕਟ ਹੇਠ ਸੂਬੇ ਦੀਆਂ 1045 ਕਿਲੋਮੀਟਰ ਸੜਕਾਂ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ। ਇਸ ਪ੍ਰਾਜੈਕਟ ਨੂੰ ਭਾਰਤ ਸਰਕਾਰ ਵਲੋਂ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਇਸ ਪ੍ਰਾਜੈਕਟ ਦੀ ਟੈਂਡਰ ਪ੍ਰਕਿਰਿਆ ਦੇ ਨਾਲ ਨਾਲ ਹੋਰ ਸਾਰੀਆਂ ਮੁੱਢਲੀਆਂ ਉਪਚਾਰਕਤਾਵਾਂ ਪੂਰੀਆਂ ਹੋ ਗਈਆਂ ਹਨ।

vijay inder singlaVijay inder singla

ਬੁਲਾਰੇ ਅਨਸਾਰ ਇਸ ਪ੍ਰਾਜੈਕਟ ਹੇਠ 12 ਜ਼ਿਲਿਆਂ ਵਿੱਚ 98 ਸੜਕਾਂ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ ਜਿਹਨਾਂ ਵਿੱਚ ਬਠਿੰਡਾ, ਬਰਨਾਲਾ, ਫਰੀਦਕੋਟ, ਫਤਹਿਗੜ ਸਾਹਿਬ , ਫਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਮੋਹਾਲੀ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ।

Punjab GovtPunjab Govt

ਇਹਨਾਂ ਪ੍ਰਾਜੈਕਟ ਹੇਠ 75 ਕਮਿਊਨਿਟੀ ਬਲਾਕ ਕਵਰ ਕੀਤੇ ਜਾਣਗੇ। ਇਹ ਪ੍ਰਾਜੈਕਟ 60:40 ਦੀ ਅਨੁਪਾਤ ਨਾਲ ਚਲਾਇਆ ਜਾ ਰਿਹਾ ਹੈ। ਇਸ ਵਿੱਚ ਭਾਰਤ ਸਰਕਾਰ ਦਾ 60 ਫੀਸਦੀ ਅਤੇ ਸੂਬਾ ਸਰਕਾਰ ਦਾ 40 ਫੀਸਦੀ ਹਿੱਸਾ ਹੋਵੇਗਾ। ਇਹਨਾਂ ਸੜਕਾਂ ਦੇ 5 ਸਾਲਾਂ ਲਈ ਰੁਟੀਨ ਪ੍ਰਬੰਧਨ ਅਤੇ ਰੱਖ-ਰਖਾਓ ਦੀ ਵੀ ਵਿਵਸਥਾ ਕੀਤੀ ਗਈ ਹੈ। ਇਸ ਵਾਸਤੇ 100 ਕਰੋੜ ਰੁਪਏ ਦੇ ਫੰਡ ਸੂਬਾ ਸਰਕਾਰ ਵਲੋਂ ਮੁਹੱਈਆ ਕਰਵਾਏ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement