ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 22 ਪੈਕਟ ਹੈਰੋਇਨ, 2 ਏ.ਕੇ. 47 ਬਰਾਮਦ, ਸਮੱਗਲਰ ਮਾਰਿਆ ਗਿਆ
Published : Apr 7, 2021, 10:46 am IST
Updated : Apr 7, 2021, 10:46 am IST
SHARE ARTICLE
heroin
heroin

ਇਸ ਮਾਮਲੇ 'ਚ ਥਾਣਾ ਲੋਪੋਕੇ ਦੀ ਪੁਲਿਸ ਵੱਲੋਂ ਜਗਦੀਸ਼ਪੁਰਾ ਅਤੇ ਜਸਪਾਲ ਸਿੰਘ ਵਾਸੀ ਗੱਟੀ ਰਾਜੋਕੇ ਜ਼ਿਲ੍ਹਾ ਗੁਰਦਾਸਪੁਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

ਅੰਮ੍ਰਿਤਸਰ- ਪੰਜਾਬ ਵਿਚ ਸਰਹੱਦ 'ਤੇ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਕੁਝ ਸਮੇਂ ਤੋਂ ਆਪ੍ਰੇਸ਼ਨ ਦੌਰਾਨ ਹੈਰੋਇਨ ਮੋਬਾਈਲ ਬਹੁਤ ਸਾਰਾ ਅਸਲਾ ਬਰਾਮਦ ਹੋਣ ਦੀ ਖ਼ਬਰਾਂ ਅਕਸਰ ਦੇਖਣ ਨੂੰ ਮਿਲ ਰਹੀਆਂ ਹਨ।  ਇਸ ਵਿਚਕਾਰ ਅੱਜ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਬੀ.ਓ.ਪੀ. ਕੱਕੜ ਨੇੜੇ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਜਾ ਗਿਆ। ਇਸ ਆਪ੍ਰੇਸ਼ਨ ਦੌਰਾਨ 22 ਪੈਕਟ ਹੈਰੋਇਨ,2 ਏ.ਕੇ. 47 ਰਾਈਫਲਾਂ, 1 ਮੋਬਾਈਲ ਫ਼ੋਨ, 1 ਪਲਾਸਟਿਕ ਦੀ ਪਾਈਪ ਅਤੇ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਗਈ ਹੈ।

PUNJABPUNJAB

ਦੂਜੇ ਪਾਸੇ ਇਸ ਆਪ੍ਰੇਸ਼ਨ ਵਿਚ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਵੀ ਗੋਲੀ ਨਾਲ ਹਲਾਕ ਕੀਤਾ ਗਿਆ ਹੈ। ਇਸ ਮਾਮਲੇ 'ਚ ਥਾਣਾ ਲੋਪੋਕੇ ਦੀ ਪੁਲਿਸ ਵੱਲੋਂ ਜਗਦੀਸ਼ਪੁਰਾ ਅਤੇ ਜਸਪਾਲ ਸਿੰਘ ਵਾਸੀ ਗੱਟੀ ਰਾਜੋਕੇ ਜ਼ਿਲ੍ਹਾ ਗੁਰਦਾਸਪੁਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਂਚ ਵਿਚ ਪਤਾ ਲੱਗਾ ਕਿ ਜਗਦੀਸ਼ ਭੂਰਾ ਇਸ ਵੇਲੇ ਬੈਲਜੀਅਮ ਰਹਿ ਰਿਹਾ ਹੈ ਤੇ ਭਾਰਤ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਰਿਹਾ ਹੈ।

bsfbsf

ਜਸਪਾਲ ਸਿੰਘ ਦੇ ਸਬੰਧ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਹਨ ਜਿਸ ਰਾਹੀਂ ਉਹ ਭਾਰਤ 'ਚ ਹੈਰੋਇਨ ਤੇ ਹਥਿਆਰ ਸਪਲਾਈ ਕਰਦਾ ਹੈ। ਉਸ ਖਿਲਾਫ ਪਹਿਲਾਂ ਵੀ ਫਿਰੋਜਪੁਰ 'ਚ ਇਸ ਬਾਬਤ ਮਾਮਲਾ ਦਰਜ ਹੋਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement