ਘਾਟੀ ਛੱਡਣ ਵਾਲੇ 610 ਕਸ਼ਮੀਰੀ ਪੰਡਤਾਂ ਦੀਆਂ ਜਾਇਦਾਦਾਂ ਵਾਪਸ ਕੀਤੀਆਂ : ਸਰਕਾਰ
Published : Apr 7, 2022, 12:05 am IST
Updated : Apr 7, 2022, 12:05 am IST
SHARE ARTICLE
image
image

ਘਾਟੀ ਛੱਡਣ ਵਾਲੇ 610 ਕਸ਼ਮੀਰੀ ਪੰਡਤਾਂ ਦੀਆਂ ਜਾਇਦਾਦਾਂ ਵਾਪਸ ਕੀਤੀਆਂ : ਸਰਕਾਰ

ਨਵੀਂ ਦਿੱਲੀ, 6 ਅਪ੍ਰੈਲ : ਸਰਕਾਰ ਨੇ ਬੁਧਵਾਰ ਨੂੰ ਸੰਸਦ ਵਿਚ ਕਿਹਾ ਕਿ ਜ਼ੁਲਮ ਕਾਰਨ ਘਾਟੀ ਛੱਡਣ ਵਾਲੇ ਕਸ਼ਮੀਰੀ ਪੰਡਤਾਂ ਵਿਚੋਂ 610 ਲੋਕਾਂ ਦੀਆਂ ਜਾਇਦਾਦਾਂ ਵਾਪਸ ਕਰ ਦਿਤੀਆਂ ਗਈਆਂ ਹਨ ਅਤੇ ਬਾਕੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ। ਸਦਨ ’ਚ ਪ੍ਰਸ਼ਨ ਕਾਲ ਦੌਰਾਨ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਇਕ ਪੂਰਕ ਸਵਾਲ ਦੇ ਜਵਾਬ ’ਚ ਕਿਹਾ ਕਿ ਕਸ਼ਮੀਰੀ ਪ੍ਰਵਾਸੀਆਂ ਦੀ ਰਾਜ ਵਿਚ ਵਾਪਸੀ ਲਈ ਇਕ ਪੋਰਟਲ ਬਣਾਇਆ ਗਿਆ ਹੈ। ਇਸ ’ਤੇ ਕੋਈ ਵੀ ਕਸ਼ਮੀਰੀ ਪ੍ਰਵਾਸੀ ਅਪਣੀ ਖੋਹੀ ਗਈ ਦੌਲਤ ਦੇ ਵੇਰਵੇ ਦਰਜ ਕਰਵਾ ਸਕਦਾ ਹੈ। ਇਸ ’ਤੇ ਦਰਜ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ ਅਤੇ ਜਾਇਦਾਦਾਂ ਵਾਪਸ ਕਰ ਦਿਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤਕ 610 ਕਸ਼ਮੀਰੀ ਪੰਡਤਾਂ ਦੀਆਂ ਜਾਇਦਾਦਾਂ ਵਾਪਸ ਕੀਤੀਆਂ ਜਾ ਚੁਕੀਆਂ ਹਨ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪ੍ਰਵਾਸੀਆਂ ਦੀਆਂ ਜਾਇਦਾਦਾਂ ਦਾ ਰਖਵਾਲਾ ਜ਼ਿਲ੍ਹਾ ਮੈਜਿਸਟ੍ਰੇਟ ਹੁੰਦਾ ਹੈ ਅਤੇ ਇਹ ਜਾਇਦਾਦਾਂ ਉਸ ਦੇ ਅਧੀਨ ਹਨ।
ਇਕ ਹੋਰ ਪੂਰਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਬੁਨਿਆਦੀ ਢਾਂਚੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। ਸਾਲ 2023 ਤਕ  500 ਤੋਂ ਵਧ ਆਬਾਦੀ ਵਾਲੀਆਂ ਸਾਰੀਆਂ ਬਸਤੀਆਂ ਨੂੰ ਸੜਕ ਨਾਲ ਜੋੜ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਬਣ ਜਾਣ ਕਾਰਨ ਦੂਰ ਦੇ ਇਲਾਕਿਆਂ ’ਚ ਜਾਣਾ ਸੌਖਾ ਹੋਇਆ ਹੈ। ਇਸ ਤੋਂ ਇਲਾਵਾ ਯਾਤਰਾ ਦੇ ਸਮੇਂ ’ਚ ਕਟੌਤੀ ਕੀਤੀ ਗਈ ਹੈ। ਰਾਏ ਨੇ ਕਿਹਾ ਕਿ ਰਾਜ ਵਿਚ 51 ਹਜ਼ਾਰ ਕਰੋੜ ਰੁਪਏ ਤੋਂ ਵਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ 4.50 ਲੱਖ ਤੋਂ ਵਧ ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਸੰਭਾਵਨਾ ਹੈ।     (ਏਜੰਸੀ)
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement