ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
Published : Apr 7, 2022, 6:20 pm IST
Updated : Apr 7, 2022, 6:20 pm IST
SHARE ARTICLE
Cabinet Minister Harbhajan Singh Meets Union Minister Nitin Gadkari
Cabinet Minister Harbhajan Singh Meets Union Minister Nitin Gadkari

ਨਵੇਂ ਰਾਸ਼ਟਰੀ ਹਾਈਵੇਜ਼ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਦੀ ਕੀਤੀ ਅਪੀਲ

 

ਨਵੀਂ ਦਿੱਲੀ : ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਮਾਰਗ ਪ੍ਰਾਜੈਕਟਾਂ ਨੂੰ ਜਲਦੀ ਮੰਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਇਸ ਸਬੰਧੀ ਮੁਲਾਕਾਤ ਕੀਤੀ ਗਈ ਅਤੇ ਸੂਬੇ ਨੂੰ ਸੜਕਾਂ ਦੇ ਬੁਨਿਆਦੀ ਢਾਂਚੇ ਪੱਖੋਂ ਮੁਲਕ ਦਾ ਮੋਹਰੀ ਸੂਬਾ ਬਣਾਉਣ ਲਈ ਖਾਕਾ ਪੇਸ਼ ਕੀਤਾ ਗਿਆ।

Cabinet Minister Harbhajan Singh Meets Union Minister Nitin GadkariCabinet Minister Harbhajan Singh Meets Union Minister Nitin Gadkari

ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਮੀਟਿੰਗ ਦੌਰਾਨ ਸੂਬੇ ਦੀਆਂ 9 ਮੁੱਖ ਸੜਕਾਂ ਨੂੰ ਕੌਮੀ ਮਾਰਗ ਐਲਾਨਣ ਲਈ ਅਪੀਲ ਕੀਤੀ ਜਿਨ੍ਹਾਂ ਵਿਚ ਬੰਗਾ-ਗੜ੍ਹਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਸੜਕ, ਨਵਾਂ ਸ਼ਹਿਰ-ਰਾਹੋਂ-ਮਾਛੀਵਾੜਾ-ਸਮਰਾਲਾ ਸੜਕ ਅਤੇ ਗੁਰਦਾਸਪੁਰ-ਮੁਕੇਰੀਆਂ-ਤਲਵਾੜਾ ਸੜਕ ਸ਼ਾਮਲ ਹਨ। ਸੂਬੇ ਦੇ ਪੇਂਡੂ ਖੇਤਰਾਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਅਤੇ ਕਿਸਾਨਾਂ ਲਈ ਸੁਖਾਲੀ ਪਹੁੰਚ ਦੀ ਸਹੂਲਤ ਲਈ ਸੂਬੇ ਦੇ ਕੈਬਨਿਟ ਮੰਤਰੀ ਵੱਲੋਂ ਗਡਕਰੀ ਨੂੰ ਪੰਜਾਬ ਦੇ ਨਵੇਂ ਪ੍ਰਸਤਾਵਤ ਐਕਪ੍ਰੈਸਵੇਜ਼ ਦੇ ਨਾਲ-ਨਾਲ ਸਰਵਿਸ ਸੜਕਾਂ ਦਾ ਨਿਰਮਾਣ ਕਰਨ ਦੀ ਵੀ ਅਪੀਲ ਕੀਤੀ ਗਈ।

Cabinet Minister Harbhajan Singh Meets Union Minister Nitin GadkariCabinet Minister Harbhajan Singh Meets Union Minister Nitin Gadkari

ਮੀਟਿੰਗ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਨਾਲ ਮੌਜੂਦ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ ਸੂਬੇ ਦੇ ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਦੇ ਸਲਾਨਾ ਫੰਡ ਨੂੰ ਵਧਾ ਕੇ 300 ਕਰੋੜ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਸੂਬਾ ਸਰਕਾਰ ਸਾਲ 2022-23 ਲਈ 3300 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਸ਼ੁਮਾਰ ਵਾਲਾ ਸਲਾਨਾ ਐਕਸ਼ਨ ਪਲਾਨ ਕੇਂਦਰੀ ਸੜਕ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਨੂੰ ਮੰਨਜ਼ੂਰੀ ਲਈ ਦਾਖਲ ਕਰਨ ਜਾ ਰਹੀ ਹੈ।

Harbhajan Singh ETOHarbhajan Singh ETO

ਇਨ੍ਹਾਂ ਪ੍ਰਾਜੈਕਟਾਂ ਵਿਚ ਸ਼ਹਿਰਾਂ ਜਿਵੇਂ ਕਪੂਰਥਲਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਲਈ ਬਾਈਪਾਸ, ਸੂਬੇ ਅੰਦਰ ਘੱਟ ਚੌੜੀਆਂ ਸੜਕਾਂ ਨੂੰ ਚਹੁੰ-ਮਾਰਗੀ ਬਣਾਉਣ ਤੋਂ ਇਲਾਵਾ ਨਵੇਂ ਵੱਧ ਉਚਾਈ ਵਾਲੇ ਪੁੱਲਾਂ (ਐਚ.ਐਲ.ਬੀ.)ਅਤੇ ਰੇਲਵੇ ਉਪਰਲੇ ਪੁਲ (ਆਰ.ਓ.ਬੀ.)  ਸ਼ਾਮਲ ਹਨ। ਮੀਟਿੰਗ ਵਿਚ ਮੈਂਬਰ (ਪ੍ਰਾਜੈਕਟ) ਕੌਮੀ ਮਾਰਗ ਅਥਾਰਟੀ, ਭਾਰਤ ਮਨੋਜ ਕੁਮਾਰ, ਮੁੱਖ ਇੰਜਨੀਅਰ ਕੌਮੀ ਮਾਰਗ, ਪੰਜਾਬ ਐਨ.ਆਰ.ਗੋਇਲ ਤੋਂ ਇਲਾਵਾ ਕੇਂਦਰੀ ਸੜਕ ਤੇ ਹਾਈਵੇਜ਼ ਅਤੇ ਲੋਕ ਨਿਰਮਾਣ ਵਿਭਾਗ ਪੰਜਾਬ ਦੇ ਅਧਿਕਾਰੀ ਹਾਜ਼ਰ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement