ਮੁੱਖ ਮੰਤਰੀ ਭਗਵੰਤ ਮਾਨ ਨੇ 'ਨਾਜਾਇਜ਼ ਮਾਈਨਿੰਗ' ਨੂੰ ਲੈ ਕੇ ਸੱਦੀ ਵੱਡੀ ਮੀਟਿੰਗ
Published : Apr 7, 2022, 10:58 am IST
Updated : Apr 7, 2022, 10:58 am IST
SHARE ARTICLE
Bhagwant Mann
Bhagwant Mann

ਨਵੀਂ ਨੀਤੀ ਬਾਰੇ ਹੋ ਸਕਦੈ ਐਲਾਨ

 

ਚੰਡੀਗੜ੍ਹ : ਪੰਜਾਬ ‘ਚੋਂ ਰੇਤ ਮਾਫੀਆ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਡਾ ਐਕਸ਼ਨ ਲੈਣ ਜਾ ਰਹੇ ਹਨ। ਸੀਐਮ ਮਾਨ ਵਲੋਂ ਅੱਜ ਵੱਡੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਨਵੀਂ ਮਾਈਨਿੰਗ ਨੀਤੀ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

 

Bhagwant MannBhagwant Mann

 

 ਮੀਟਿੰਗ ਵਿੱਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਤੋਂ ਇਲਾਵਾ ਸੀਨੀਅਰ ਅਧਿਕਾਰੀਆਂ ਨੂੰ ਬੁਲਾਇਆ ਗਿਆ ਹੈ। ਮੀਟਿੰਗ ਵਿੱਚ ਸਰਕਾਰ ਰੇਤ ਮਾਫ਼ੀਆ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕ ਸਕਦੀ ਹੈ।

Harjot BainsHarjot Bains

ਜ਼ਿਕਰਯੋਗ ਹੈ ਕਿ ਨਾਜਾਇਜ਼ ਮਾਈਨਿੰਗ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਮੁੱਖ ਮੁੱਦਿਆਂ 'ਚ ਸ਼ਾਮਲ ਸੀ। ਪੰਜਾਬ 'ਚ ਲਗਾਤਾਰ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਬਾਰੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement